Skip to main content

Gee 98News

ਪੋਲਿੰਗ ਸਟੇਸ਼ਨ ਅੰਦਰ ਮੋਬਾਇਲ ਫੋਨ ਲਿਜਾਣ ’ਤੇ ਸਖ਼ਤ ਮਨਾਹੀ

ਬਰਨਾਲਾ, 22 ਜੂਨ (ਨਿਰਮਲ ਸਿੰਘ ਪੰਡੋਰੀ):-

ਚੋਣ ਕਮਿਸ਼ਨ ਨੇ ਸੰਗਰੂਰ ਜ਼ਿਮਨੀ ਚੋਣ ਸੰਬੰਧੀ ਪੋਲਿੰਗ ਸਟੇਸ਼ਨ ਅੰਦਰ ਮੋਬਾਇਲ ਫੋਨ ਲੈ ਕੇ ਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਦੇਖਣ ਵਿੱਚ ਆਇਆ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਵੋਟ ਪਾਉਣ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ ਜਿਨਾਂ ਵਿੱਚ ਕਿਸੇ ਪਾਰਟੀ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਨੂੰ ਜੱਗ ਜ਼ਾਹਿਰ ਕੀਤਾ ਗਿਆ ਸੀ ਜੋ ਕਿ ਕਾਨੂੰਨਨ ਗਲਤ ਹੈ, ਇਸ ਸੰਬੰਧੀ ਕੁਝ ਥਾਵਾਂ ’ਤੇ ਮੁਕੱਦਮੇ ਵੀ ਦਰਜ ਹੋਏ ਸਨ। ਪੱਤਰਕਾਰਾਂ ਨੂੰ ਵੀ ਪੋਲਿੰਗ ਸਟੇਸ਼ਨ ਅੰਦਰ ਮੋਬਾਇਲ ਫੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਕਿਸਮ ਦੀ ਇੰਟਰਵਿਊ ਨਹੀਂ ਲਈ ਜਾ ਸਕੇਗੀ ।

error: Content is protected !!