Gee 98News

ਐਸਐਸਡੀ ਕਾਲਜੀਏਟ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 30 ਜੂਨ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿੱਚ ਐਸਐਸਡੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸੰਦੀਪ ਸਿੰਘ ਬਾਜਵਾ ਨੇ 424/500 (84.8 ਫ਼ੀਸਦੀ) ਨੰਬਰ ਲੈ ਕੇ ਪਹਿਲੀ ਪੁਜੀਸ਼ਨ, ਜਸਨਦੀਪ ਸਿੰਘ ਨੇ 418/500 (83.6 ਫ਼ੀਸਦੀ) ਨੰਬਰਾਂ ਨਾਲ ਦੂਜੀ ਅਤੇ ਜਸਪਾਲ ਰਾਮ ਨੇ 405/500 (81ਫ਼ੀਸਦੀ) ਨੰਬਰ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਬਾਕੀ ਬਾਰੇ ਵਿਦਿਆਰਥੀ ਵੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਐਸਡੀ ਸਭਾ (ਰਜਿ:) ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।

error: Content is protected !!