Gee 98News

ਮੁਹੱਲਾ ਕਲੀਨਿਕਾਂ ’ਚ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸੇਵਾਵਾਂ ਲਈਆਂ ਜਾਣ : ਡਾ. ਬਾਲੀ

-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਸੂਬਾਈ ਮੀਟਿੰਗ..

ਰਨਾਲਾ, 30 ਜੂਨ (ਨਿਰਮਲ ਸਿੰਘ ਪੰਡੋਰੀ) :

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਹੋਈ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਮੀਡੀਆ ਇੰਚਾਰਜ ਡਾ. ਮਿੱਠੂ ਮੁਹੰਮਦ ਮਹਿਲ ਕਲਾਂ ਨੇ ਦੱਸਿਆ ਕਿ ਸੂਬੇ ’ਚ ਸੱਤਾ ਤਬਦੀਲੀ ਦੇ ਮੱਦੇਨਜ਼ਰ ਜਥੇਬੰਦੀ ਦੀਆਂ ਮੰਗਾਂ ਸੰਬੰਧੀ ਵਿਚਾਰ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਅਹਿਦ ਕੀਤਾ ਕਿ ਆਪਣੇ ਡਾ. ਸਾਥੀਆਂ ਦੀਆਂ ਕਲੀਨਿਕਾਂ ਦੀ ਰਾਖੀ ਹਰ ਹਾਲਤ ਵਿੱਚ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿੱਤ ਮੰਤਰੀ ਨਾਲ ਦੋ ਮੀਟਿੰਗਾਂ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਮੰਗ ਕੀਤੀ ਜਾਵੇਗੀ ਕਿ ਮੁਹੱਲਾ ਕਲੀਨਿਕਾਂ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬਣਦਾ ਸਥਾਨ ਦਿੱਤਾ ਜਾਵੇ।

Gee98 Ads
error: Content is protected !!