Skip to main content

Gee 98News

ਕੋਰੋਨਾ ਦੇ ਕੇਸ ਮਿਲਣ ਕਾਰਨ ਸਕੂਲ 14 ਦਿਨਾਂ ਲਈ ਬੰਦ ਕੀਤਾ

ਸ੍ਰੀ ਅਨੰਦਪੁਰ ਸਾਹਿਬ,09 ਜੁਲਾਈ (ਜੀ98 ਨਿਊਜ਼ ਸਰਵਿਸ ) :-

ਜ਼ਿਲ੍ਹੇ ਦੇ ਇੱਕ ਸਕੂਲ ਨੂੰ ਕੋਰੋਨਾ ਦੇ ਕੇਸ ਮਿਲਣ ਕਾਰਨ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਰਕਾਰੀ ਸੀਨੀਅਰੀ ਸੈਕੰਡਰੀ ਸਕੂਲ ਸ੍ਰੀ ਕੀਰਤਪੁਰ ਸਾਹਹਿਬ ਦੇ ਦੋ ਬੱਚੇ ਕੋਰੋਨਾ ਪਾਜੇਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸਕੂਲ ਨੂੰ 21 ਜੁਲਾਈ ਤੱਕ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੇ ਸਾਰੇ ਸਟਾਫ਼ /ਵਿਦਿਆਰਥੀਆਂ ਦੀ ਸੈਪਲਿੰਗ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲ ਗਰਮੀਆਂ ਦੀ ਛੁੱਟੀਆਂ ਤੋਂਂ ਬਾਅਦ 1 ਜੁਲਾਈ ਨੂੰ ਹੀ ਖੁੱਲੇ ਹਨ । ਕੋਰੋਨਾ ਦੇ ਕੇਸ ਮਿਲਣ ਕਾਰਨ ਸਕੂਲ ਬੰਦ ਹੋਣ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ ਕਿਉਂਕਿ ਕੋਵਿਡ-19 ਦੋਰਾਨ ਆਮ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ।

error: Content is protected !!