Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਤਰੀ ਦੇ ਬਰੇਕਫਾਸਟ ਸਮਾਗਮ ’ਚ ਕਈ ਵਰਿਆਂ ਤੋਂ ਲੱਗੀ ਪ੍ਰੈਸ ਭਵਨ ਦੀ ਬਰੇਕ ਨਹੀਂ ਟੁੱਟੀ

Nirmal Pandori by Nirmal Pandori
07/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੰਤਰੀ ਦੇ ਬਰੇਕਫਾਸਟ ਸਮਾਗਮ ’ਚ ਕਈ ਵਰਿਆਂ ਤੋਂ ਲੱਗੀ ਪ੍ਰੈਸ ਭਵਨ ਦੀ ਬਰੇਕ ਨਹੀਂ ਟੁੱਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੀਤ ਹੇਹਰ ਮੀਡੀਆ ਦੇ ਰੂ-ਬ-ਰੂ ਹੋਏ

ਬਰਨਾਲਾ,20 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਭਗਵੰਤ ਮਾਨ ਸਰਕਾਰ ਵਿੱਚ ਮੰਤਰੀ ਬਣਨ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਹਰ ਪਹਿਲੀ ਵਾਰ ਮੀਡੀਆ ਦੇ ਰੂ-ਬ-ਰੂ ਹੋਏ । ਸ਼ਹਿਰ ਦੇ ਬਰਨਾਲਾ ਕਲੱਬ ’ਚ ਕੈਬਨਿਟ ਮੰਤਰੀ ਮੀਤ ਹੇਹਰ ਵੱਲੋਂ ਮੀਡੀਆ ਨਾਲ ਬਰੇਕਫਾਸਟ ਵੀ ਸਾਂਝਾ ਕੀਤਾ ਗਿਆ । ਆਪਣੀ ਫਿਤਰਤ ਅਨੁਸਾਰ ਮੀਤ ਹੇਹਰ ਨੇ ਪੂਰੇ ਖੁੱਲੇ ਮਾਹੌਲ ’ਚ ਮੀਡੀਆ ਕਰਮੀਆਂ ਨਾਲ ਪੰਜਾਬ ਅਤੇ ਆਪਣੇ ਵਿਭਾਗਾਂ ਦੀ ਕਾਰਗੁਜਾਰੀ ਸੰਬੰਧੀ ਗੱਲਬਾਤ ਕੀਤੀ । ਇਸ ਮੌਕੇ ਵੱਖ-ਵੱਖ ਇਲੈਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਅਦਾਰਿਆਂ ਦੇ ਪੱਤਰਕਾਰਾਂ ਨੇ ਕੈਬਨਿਟ ਮੰਤਰੀ ਨਾਲ ਬਰਨਾਲਾ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਪਹਿਲ ਦੇ ਆਧਾਰ ’ਤੇ ਹੋਣ ਵਾਲੇ ਕੰਮਾਂ ਸੰਬੰਧੀ ਚਰਚਾ ਕੀਤੀ। ਕੈਬਨਿਟ ਮੰਤਰੀ ਮੀਤ ਹੇਹਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਚ ਸਾਥ ਦੇਣ ਲਈ ਪੱਤਰਕਾਰਾਂ ਨੂੰ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਦੇ ਸਮੇਂ ’ਚ ਉਹ ਬਰਨਾਲਾ ਜ਼ਿਲ੍ਹੇ ਨੂੰ ਹਰ ਖੇਤਰ ’ਚ ਸਮਰੱਥ ਬਣਾਉਣਾ ਚਾਹੁੰਦੇ ਹਨ ਜਿਸ ਲਈ ਮੀਡੀਆ ਦਾ ਸਾਥ ਜ਼ਰੂਰੀ ਹੈ। ਪੱਤਰਕਾਰਾਂ ਨੇ ਜ਼ਿਲ੍ਹੇ ਦੀ ਦਿੱਖ ਸੰਵਾਰਨ ਲਈ ਕੈਬਨਿਟ ਮੰਤਰੀ ਵੱਲੋਂ ਚੁੱਕੇ ਜਾਣ ਵਾਲੇ ਹਰ ਕਦਮ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕੁਝ ਪੱਤਰਕਾਰਾਂ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਅਤੇ ਸਰਕਾਰ ਵੱਲੋਂ ਸਹੂਲਤਾਂ ਦੇਣ ਸੰਬਧੀ ਵੀ ਮੰਤਰੀ ਦੇ ਧਿਆਨ ’ਚ ਲਿਆਂਦਾ ਗਿਆ। ਕੈਬਨਿਟ ਮੰਤਰੀ ਵੱਲੋਂ ਉਚੇਚੇ ਤੌਰ ’ਤੇ ਰੱਖੇ ਗਏ ਇਸ ਬਰੇਕਫਾਸਟ ਸਮਾਗਮ ਵਿੱਚ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ, ਪ੍ਰੈਸ ਕਲੱਬ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਸੰਧੂ ਅਤੇ ਬਰਨਾਲਾ ਪ੍ਰੈਸ ਕਲੱਬ ਦੇ ਪ੍ਰਧਾਨ ਬਘੇਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨੇ ਭਾਵੇਂ ਬਰਨਾਲਾ ਜ਼ਿਲ੍ਹੇ ਦੀ ਸੁੰਦਰਤਾ ਵਧਾਉਣ ਲਈ, ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ, ਜ਼ਿਲ੍ਹੇ ਦੇ ਪਿੰਡਾਂ ’ਚ ਖੇਡ ਦੇ ਮੈਦਾਨਾਂ ਦੀ ਉਸਾਰੀ ਸੰਬੰਧੀ ਅਤੇ ਵੱਖ-ਵੱਖ ਪਲੇਟਫਾਰਮਾਂ ’ਤੇ ਵਿਕ ਰਹੇ ਨਸ਼ੇ ਸੰਬੰਧੀ ਬੜੀ ਲਿਆਕਤ ਅਤੇ ਤਰੀਕੇ ਨਾਲ ਕੈਬਨਿਟ ਮੰਤਰੀ ਮੀਤ ਹੇਹਰ ਨਾਲ ਚਰਚਾ ਤਾਂ ਕੀਤੀ ਪਰ ਪੱਤਰਕਾਰ ਭਾਈਚਾਰਾ ਆਪਣੀ ਕਈ ਵਰਿਆਂ ਤੋਂ ਲਟਕਦੀ ‘‘ਪ੍ਰੈਸ ਭਵਨ’’ ਬਣਾਉਣ ਸੰਬੰਧੀ ਮੰਗ ਕੈਬਨਿਟ ਮੰਤਰੀ ਸਾਹਮਣੇ ਯੋਗ ਤਰੀਕੇ ਨਾਲ ਉਠਾਉਣ ਤੋਂ ਇੱਕ ਵਾਰ ਫੇਰ ਉਕ ਗਿਆ। ਲੋਕਾਂ ਦੇ ਹੱਕਾਂ ਤੇ ਹਿੱਤਾਂ ਲਈ ਲੜਨ ਵਾਲੇ ਬਰਨਾਲੇ ਦੇ ਪੱਤਰਕਾਰਾਂ ਨਾਲ ‘‘ਵਖ਼ਤੋਂ ਖੂੰਝੀ ਡੂੰਮਣੀ’’ ਵਾਲੀ ਗੱਲ ਹਰ ਵਾਰੀ ਹੋ ਜਾਂਦੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਬਾਜਾਖਾਨਾ ਟੀ-ਪੁਆਇੰਟ ਤੋਂ ਪਿੰਡ ਸੰਘੇੜਾ ਤੱਕ ਜਾਂਦੀ ਸੜਕ ਦਾ ਨਾਮ “ਬਾਬਾ ਕਾਲਾ ਮਹਿਰ ਬਾਈਪਾਸ“ ਰੱਖਣ ਦੀ ਮੰਗ

Next Post

ਐਸ. ਡੀ. ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਨੌਜਵਾਨਾਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਐਸ. ਡੀ. ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਨੌਜਵਾਨਾਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ

ਐਸ. ਡੀ. ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਨੌਜਵਾਨਾਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend