Gee 98News

ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਗੱਡੀ ਸਮੇਤ ਨਹਿਰ ‘ਚੋਂ ਮਿਲੀਆਂ

-ਪਿਛਲੇ ਡੇਢ ਮਹੀਨੇ ਤੋਂ ਲਾਪਤਾ ਸੀ ਸਾਰਾ ਪਰਿਵਾਰ

ਫ਼ਰੀਦਕੋਟ 22 ਜੁਲਾਈ (ਜੀ98 ਨਿਊਜ਼ ਸਰਵਿਸ)-

ਲਗਭਗ ਡੇਢ ਮਹੀਨੇ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਗੱਡੀ ਸਮੇਤ ਨਹਿਰ ਵਿੱਚੋਂ ਮਿਲੀਆਂ ਹਨ। ਇਹ ਮਾਮਲਾ ਫਰੀਦਕੋਟ ਨਾਲ ਸਬੰਧਤ ਹੈ ਜਿੱਥੋਂ ਦੀ ਭਾਨ ਸਿੰਘ ਕਲੋਨੀ ਦੇ ਵਸਨੀਕ ਇਕ ਪਰਿਵਾਰ ਦੇ ਚਾਰ ਮੈਂਬਰ ਕਰੀਬ ਡੇਢ ਮਹੀਨੇ ਤੋਂ ਆਪਣੀ ਗੱਡੀ ਸਮੇਤ ਲਾਪਤਾ ਸਨ,ਜਿਨ੍ਹਾਂ ਦੀ ਭਾਲ ਕਰਨ ‘ਤੇ ਵੀ ਕੋਈ ਅਤਾ ਪਤਾ ਨਹੀਂ ਲੱਗ ਸਕਿਆ ਸੀ। ਇਹ ਪਰਿਵਾਰ ਕਰੀਬ ਡੇਢ ਮਹੀਨਾ ਪਹਿਲਾਂ ਆਪਣੇ ਘਰੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਇਆ ਸੀ ਪ੍ਰੰਤੂ ਅੱਜ ਉਨ੍ਹਾਂ ਦੀ ਗੱਡੀ ਸਰਹਿੰਦ ਨਹਿਰ ਵਿੱਚੋਂ ਕੱਢੀ ਗਈ ਜਿਸ ਵਿੱਚ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਸੜੀਆਂ ਲਾਸ਼ਾਂ ਬਰਾਮਦ ਹੋਈਆਂ ਜਿਨ੍ਹਾਂ ਦੀ ਪਹਿਚਾਣ ਭਰਮਜੀਤ ਸਿੰਘ, ਉਸ ਦੀ ਪਤਨੀ ਰੁਪਿੰਦਰ ਕੌਰ, ਪੁੱਤਰੀ ਰੁਪਿੰਦਰ ਕੌਰ ਅਤੇ ਪੁੱਤਰ ਰਾਜਦੀਪ ਸਿੰਘ ਵਜੋਂ ਹੋਈ ਹੈ। ਇਹ ਕਾਰ ਨਹਿਰ ਵਿੱਚ ਡਿੱਗਣ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗ ਸਕਿਆ।

Gee98 Ads
error: Content is protected !!