Skip to main content

Gee 98News

ਹਰਿਆਲੀ ਲਹਿਰ : ਟ੍ਰੈਫਿਕ ਪੁਲਿਸ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਲਗਾਏ ਪੌਦੇ

ਬਰਨਾਲਾ 26 ਜੁਲਾਈ (ਨਿਰਮਲ ਸਿੰਘ ਪੰਡੋਰੀ) –

ਪੰਜਾਬ ਪੁਲਿਸ ਵੱਲੋਂ ਹਰਿਆਲੀ ਲਹਿਰ ਤਹਿਤ ਯੋਗ ਥਾਵਾਂ ’ਤੇ ਪੌਦੇ ਲਗਾਉਣ ਦੀ ਮੁਹਿੰਮ ਅਧੀਨ ਜ਼ਿਲਾ ਟ੍ਰੈਫਿਕ ਪੁਲਿਸ ਵੱਲੋਂ ਕਚਹਿਰੀ ਚੌਂਕ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਟ੍ਰੈਫਿਕ ਇੰਚਾਰਜ ਮੁਨੀਸ਼ ਕੁਮਾਰ ਨੇ ਕਿਹਾ ਕਿ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਸ਼ਹਿਰ ’ਚ ਯੋਗ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਕਾਰਨ ਅਨੇਕਾਂ ਬੀਮਾਰੀਆਂ ਨੇ ਮਨੁੱਖਤਾ ਨੂੰ ਜਕੜਿਆ ਹੋਇਆ ਹੈ ਜਿਸ ਤੋਂ ਛੁਟਕਾਰਾ ਪਾਉਣ ਦੇ ਲਈ ਵਾਤਾਵਰਣ ਦੀ ਸ਼ੁੱਧਤਾ ਹੀ ਇੱਕ ਕਾਰਗਰ ਤਰੀਕਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਇੱਕ ਮਨੁੱਖ ਨੂੰ ਘੱਟੋ ਘੱਟ ਚਾਰ ਪੌਦੇ ਲਗਾ ਕੇ ਉਨ੍ਹਾਂ ਦੇ ਵੱਡਾ ਹੋਣ ਤੱਕ ਉਸ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜੋਕੇ ਦੌਰ ਵਿੱਚ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਆਪਣੇ ਪੁੱਤ-ਪੋਤਿਆਂ ਵਾਂਗ ਕਰਾਂਗੇ ਤਾਂ ਭਵਿੱਖ ‘ਚ ਸਾਡੇ ਪੁੱਤ- ਪੋਤਿਆਂ ਨੂੰ ਸ਼ੁੱਧ ਵਾਤਾਵਰਣ ਮਿਲੇਗਾ। ਇਸ ਮੌਕੇ ਏਐਸਆਈ ਦੀਵਾਨ ਸਿੰਘ, ਥਾਣੇਦਾਰ ਗੁਰਚਰਨ ਸਿੰਘ, ਹੌਲਦਾਰ ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।

error: Content is protected !!