Gee 98News

ਚੰਡੀਗੜ੍ਹ ‘ਚ ਔਰਤਾਂ ਲਈ ਨਵੇਂ ਟ੍ਰੈਫਿਕ ਨਿਯਮ ਲਾਗੂ ਹੋਣਗੇ

ਚੰਡੀਗਡ਼੍ਹ 28 ਜੁਲਾਈ (ਜ਼ੀ98 ਨਿਊਜ਼ ਸਰਵਿਸ)-ਚੰਡੀਗਡ਼੍ਹ ਵਿੱਚ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਨੂੰ ਹੈਲਮਟ ਜ਼ਰੂਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਔਰਤਾਂ ਨੂੰ ਹੈਲਮਟ ਤੋਂ ਛੋਟ ਸੀ। ਚੰਡੀਗੜ੍ਹ ਪ੍ਰਸ਼ਾਸਨ ਨੇ ਰੋਡ ਸੇਫਟੀ ਕੌਂਸਲ ਦੀ ਮੀਟਿੰਗ ‘ਚ ਇਹ ਫੈਸਲਾ ਕੀਤਾ ਹੈ ਕਿ ਚੰਡੀਗੜ੍ਹ ਵਿੱਚ ਕੇਂਦਰੀ ਮੋਟਰ ਵਾਹਨ ਐਕਟ ਵਿੱਚ ਕੀਤੀ ਸੋਧ ਮੁਤਾਬਿਕ ਹੀ ਟ੍ਰੈਫਿਕ ਨਿਯਮ ਲਾਗੂ ਕੀਤੇ ਜਾਣਗੇ। ਚੰਡੀਗੜ੍ਹ ਵਿੱਚ ਹੁਣ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਨੂੰ ਹੈਲਮਟ ਪਾਉਣਾ ਜ਼ਰੂਰੀ ਹੋਵੇਗਾ ਜਾਂ ਫਿਰ ਦਸਤਾਰ ਜਾਂ ਕੇਸਕੀ ਸਜਾਉਣੀ ਲਾਜ਼ਮੀ ਹੋਵੇਗੀ। ਰੋਡ ਸੇਫਟੀ ਕੌਂਸਲ ਦੀ ਮੀਟਿੰਗ ਵਿੱਚ ਇਹ ਪ੍ਰਸਤਾਵ ਪਾਸ ਕਰਕੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਗਿਆ ਹੈ। ਚਰਚਾ ਹੈ ਕਿ ਅਗਲੇ ਮਹੀਨੇ ਤੋਂ ਚੰਡੀਗਡ਼੍ਹ ਵਿੱਚ ਦਸਤਾਰਧਾਰੀ ਔਰਤਾਂ ਨੂੰ ਛੱਡ ਕੇ ਹੈਲਮਟ ਨਾ ਪਹਿਨਣ ਵਾਲੀਆਂ ਔਰਤਾਂ ਦਾ ਚਲਾਨ ਕੀਤਾ ਜਾਵੇਗਾ

error: Content is protected !!