Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਮੰਤਰੀ ਵੱਲੋਂ ਡਾਕਟਰਾਂ ਦੇ ਲਗਾਇਆ ਜਾ ਰਿਹਾ ਸਖ਼ਤੀ ਦਾ ਟੀਕਾ ਕਰ ਰਿਹਾ ਹੈ ਰੀਐਕਸ਼ਨ

Nirmal Pandori by Nirmal Pandori
07/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਮੰਤਰੀ ਵੱਲੋਂ ਡਾਕਟਰਾਂ ਦੇ ਲਗਾਇਆ ਜਾ ਰਿਹਾ ਸਖ਼ਤੀ ਦਾ ਟੀਕਾ ਕਰ ਰਿਹਾ ਹੈ ਰੀਐਕਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਾਜੋ ਸਮਾਨ ਦੀ ਘਾਟ ਲਈ ਸਰਕਾਰ ਹੀ ਹੈ ਜ਼ਿੰਮੇਵਾਰ : ਡਾਕਟਰ

ਬਰਨਾਲਾ, 30 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਾਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੀ ਬਦਸਲੂਕੀ ਇੱਕ ਮੁੱਦਾ ਬਣਦੀ ਜਾ ਰਹੀ ਹੈ। ਸਿਹਤ ਮੰਤਰੀ ਨੇ ਬੀਤੇ ਦਿਨ ਨਿਰੀਖਣ ਦੌਰਾਨ ਮਰੀਜ਼ਾਂ ਦੇ ਇੱਕ ਬੈਡ ਦੇ ਗੱਦੇ ’ਤੇ ਵਾਇਸ ਚਾਂਸਲਰ ਨੂੰ ਜ਼ਬਰਦਸਤੀ ਪਾਇਆ ਸੀ। ਜਿਸ ਤੋਂ ਬਾਅਦ ਵਾਇਸ ਚਾਂਸਲਰ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਵੀ ਮੈਡੀਕਲ ਕਾਲਜ ਅੰਮਿ੍ਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਸੁਪਰਡੈਂਟ ਕੇ ਡੀ ਸਿੰਘ ਵੱਲੋਂ ਵੀ ਅਸਤੀਫ਼ਾ ਦਿੱਤਾ ਗਿਆ ਹੈ। ਸਿਹਤ ਮੰਤਰੀ ਸਾਫ਼ ਸਫਾਈ ਦੇ ਪ੍ਰੰਬੰਧਾਂ ਤੋਂ ਨਿਰਾਸ਼ ਹੋ ਗਏ ਅਤੇ ਉਨਾਂ ਨੇ ਮੌਕੇ ’ਤੇ ਹੀ ਆਪਣੀ ਨਾਰਾਜ਼ਗੀ ਦੀ ਟੀਕਾ ਵਾਇਸ ਚਾਂਸਲਰ ਦੇ ਲਗਾ ਦਿੱਤਾ। ਡਾਕਟਰੀ ਪੇਸ਼ੇ ਨਾਲ ਜੁੜੇ ਲੋਕਾਂ ਵੱਲੋਂ ਸਿਹਤ ਮੰਤਰੀ ਦੇ ਵਤੀਰੇ ਨੂੰ ਗਲਤ ਦੱਸਿਆ ਜਾ ਰਿਹਾ ਹੈ। ਕੁਝ ਡਾਕਟਰਾਂ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਕਿਸੇ ਵੀ ਗਲਤੀ ਲਈ ਕਿਸੇ ਡਾਕਟਰ ਜਾਂ ਹੋਰ ਮੁਲਾਜ਼ਮਾਂ ਦੇ ਖਿਲਾਫ਼ ਵਿਭਾਗੀ ਕਾਰਵਾਈ ਦੇ ਹੁਕਮ ਦੇ ਸਕਦੇ ਹਨ। ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਮੰਤਰੀ ਜੀ ਸਿਰਫ਼ ਹਸਪਤਾਲਾਂ ਵਿੱਚ ਸਾਫ਼ ਸਫਾਈ ਦੇ ਪ੍ਰਬੰਧਾਂ ਵੱਲ ਹੀ ਵੱਧ ਧਿਆਨ ਦੇ ਰਹੇ ਹਨ ਜਦ ਕਿ ਹਸਪਤਾਲਾਂ ਵਿੱਚ ਦਵਾਈਆਂ, ਸਟਾਫ਼ ਦੀ ਘਾਟ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਸੰਬੰਧੀ ਮੰਤਰੀ ਜੀ ਗੱਲ ਹੀ ਨਹੀਂ ਕਰ ਰਹੇ ਕਿਉਂਕਿ ਇਹ ਸਹੂਲਤਾਂ ਸਰਕਾਰ ਨੇ ਦੇਣੀਆਂ ਹੁੰਦੀਆਂ ਹਨ।

Gee98 Ads

ਸਿਵਲ ਹਸਪਤਾਲ ਬਰਨਾਲਾ ਦੇ ਇੱਕ ਸੀਨੀਅਰ ਡਾਕਟਰ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਮੰਤਰੀ ਵੱਲੋਂ ਵਾਇਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਵਤੀਰੇ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਬੁਨਿਆਦੀ ਸਹੂਲਤਾਂ ਅਤੇ ਹੋਰ ਸਾਜੋ ਸਮਾਨ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਵੱਡੇ ਛੋਟੇ ਹਸਪਤਾਲ ਦੇ ਜ਼ਿੰਮੇਵਾਰ ਡਾਕਟਰ ਵੱਲੋਂ ਸਾਜੋ ਸਮਾਨ ਦੀ ਘਾਟ ਸੰਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਕਾਇਦਾ ਪੱਤਰ ਲਿਖੇ ਜਾਂਦੇ ਹਨ ਪ੍ਰੰਤੂ ਇਹ ਪੱਤਰ ਉੱਚ ਅਧਿਕਾਰੀਆਂ ਵੱਲੋਂ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤੇ ਜਾਂਦੇ ਹਨ। ਕੁਝ ਡਾਕਟਰਾਂ ਨੇ ਇਹ ਵੀ ਸਵਾਲ ਕੀਤਾ ਕਿ ਸਾਜੋ ਸਮਾਨ ਦੀ ਘਾਟ ਪੂਰੀ ਕਰਨ ਸੰਬੰਧੀ ਲਿਖੇ ਜਾਂਦੇ ਪੱਤਰਾਂ ਤੋਂ ਬਾਅਦ ਵੀ ਸਮਾਨ ਹਸਪਤਾਲਾਂ ਵਿੱਚ ਨਾ ਭੇਜਣਾ ਕਿਸ ਦੀ ਜ਼ਿੰਮੇਵਾਰੀ ਹੈ। ਕੁਝ ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਮੌਜੂਦਾ ਸਰਕਾਰ ਨੂੰ ਹਸਪਤਾਲਾਂ ਵਿੱਚ ਡਾਕਟਰਾਂ, ਸਟਾਫ਼ ਨਰਸਾਂ ਅਤੇ ਹੋਰ ਕਰਮਚਾਰੀਆਂ ਸਮੇਤ ਦਵਾਈਆਂ, ਸਾਜੋ ਸਮਾਨ ਦੀ ਘਾਟ ਪੂਰੀ ਕਰਕੇ ਚੈਕਿੰਗ ਕਰਨੀ ਚਾਹੀਦੀ ਹੈ। ਜੇਕਰ ਅਜਿਹੀ ਚੈਕਿੰਗ ਦੌਰਾਨ ਕੋਈ ਕੁਤਾਹੀ ਸਾਹਮਣੇ ਆਉਦੀ ਹੈ ਤਾਂ ਜ਼ਿੰਮੇਵਾਰ ਡਾਕਟਰ ’ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਕੁਝ ਡਾਕਟਰਾਂ ਨੇ ਸਿਹਤ ਮੰਤਰੀ ਦੀ ਚੈਕਿੰਗ ਨੂੰ ਆਪਣੀਆਂ ‘ਕੱਛ ’ਚ ਤੇ ਦੂਜੇ ਦੀਆਂ ਹੱਥ ’ਚ’ ਵਾਂਗ ਦੱਸਿਆ ਹੈ। ਬਹਰਹਾਲ ! ਸਿਹਤ ਮੰਤਰੀ ਵੱਲੋਂ ਚੈਕਿੰਗ ਦੌਰਾਨ ਡਾਕਟਰਾਂ ਦੇ ਲਗਾਇਆ ਜਾ ਰਿਹਾ ਸਖ਼ਤੀ ਦਾ ਟੀਕਾ ਰੀਐਕਸ਼ਨ ਕਰਦਾ ਨਜ਼ਰ ਆ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਰਿਸ਼ਵਤ ਮੰਗਦਾ ਪੰਚਾਇਤ ਸਕੱਤਰ ਵਿਜੀਲੈਂਸ ਦੇ ਸਿਕੰਜੇ ’ਚ ਆਇਆ

Next Post

ਕੱਪੜੇ ਦੇ ਥੈਲੇ ਬਨਾਮ ਪੋਲੀਥੀਨ : ਜਾਗਰੂਕਤਾ ਦੀ ਸ਼ਲਾਘਾਯੋਗ ਮਿਸਾਲ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਕੱਪੜੇ ਦੇ ਥੈਲੇ ਬਨਾਮ ਪੋਲੀਥੀਨ :  ਜਾਗਰੂਕਤਾ ਦੀ ਸ਼ਲਾਘਾਯੋਗ ਮਿਸਾਲ

ਕੱਪੜੇ ਦੇ ਥੈਲੇ ਬਨਾਮ ਪੋਲੀਥੀਨ : ਜਾਗਰੂਕਤਾ ਦੀ ਸ਼ਲਾਘਾਯੋਗ ਮਿਸਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend