Skip to main content

Gee 98News

ਪੰਜਾਬ ਵਿਜੀਲੈਂਸ ਨੇ ਧਰਮਸੋਤ ਖ਼ਿਲਾਫ਼ ਕਰ ਦਿੱਤਾ ਚਲਾਨ ਪੇਸ਼

ਚੰਡੀਗੜ੍ਹ, 6 ਅਗਸਤ (Gee98 news)

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰ ਮੁਲਜ਼ਮਾਂ ਦੇ ਖਿਲਾਫ ਮੁਹਾਲੀ ਦੀ ਇਕ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਸਾਬਕਾ ਮੰਤਰੀ ਧਰਮਸੋਤ ਨੂੰ 7 ਜੂਨ 2022 ਨੂੰ ਜੰਗਲਾਤ ਘੁਟਾਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 6 ਜੁਲਾਈ 2022 ਨੂੰ ਉਨ੍ਹਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮੁਕੱਦਮੇ ਵਿੱਚ ਧਰਮਸੋਤ ਤੋਂ ਇਲਾਵਾ ਜ਼ਿਲ੍ਹਾ ਜੰਗਲਾਤ ਅਫਸਰ ਗੁਰਮਨਪ੍ਰੀਤ ਸਿੰਘ, ਇਕ ਪੱਤਰਕਾਰ ਕਮਲਪ੍ਰੀਤ ਸਿੰਘ, ਮੰਤਰੀ ਦੇ ਓਐਸਡੀ ਤੋਂ ਇਲਾਵਾ ਹੋਰ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਹੋਇਆ ਹੈ ।ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਲਈ ਲੱਗਿਆ ਹੈ ਜਿੱਥੇ ਅਗਲੀ ਤਰੀਕ 8 ਅਗਸਤ 2022 ਨਿਸ਼ਚਿਤ ਕੀਤੀ ਗਈ ਹੈ।

error: Content is protected !!