Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀਆਂ ਵੱਲੋਂ 15 ਅਗਸਤ ਨੂੰ ਕਾਲੀਆਂ ਝੰਡੀਆਂ ਚੁੱਕਣ ਦੀ ਚਿਤਾਵਨੀ

Nirmal Pandori by Nirmal Pandori
08/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀਆਂ ਵੱਲੋਂ 15 ਅਗਸਤ ਨੂੰ ਕਾਲੀਆਂ ਝੰਡੀਆਂ ਚੁੱਕਣ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਾਮਲਾ 12 ਸਾਲਾਂ ਤੋਂ ਨੌਕਰੀ ਕਰ ਰਹੇ ਕਰਮਚਾਰੀਆਂ ਨੂੰ ਜਬਰੀ ਹਟਾਉਣ ਦਾ

ਬਰਨਾਲਾ, 09 ਅਗਸਤ (ਨਿਰਮਲ ਸਿੰਘ ਪੰਡੋਰੀ) :

ਇੱਕ ਪਾਸੇ ਸਰਕਾਰ ਇਸ ਵਾਰ ਆਜ਼ਾਦੀ ਜਸ਼ਨਾਂ ਮੌਕੇ ਹਰ ਘਰ ’ਤੇ ਤਿਰੰਗਾ ਝੰਡਾ ਲਹਿਰਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀ 15 ਅਗਸਤ ਨੂੰ ਆਪਣੇ ਹੱਥਾਂ ਨੂੰ ਕਾਲੀਆਂ ਝੰਡੀਆਂ ਚੁੱਕਣ ਦੀ ਤਿਆਰੀ ਵਿੱਚ ਹਨ। ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀਆਂ ਨੇ ਆਪਣੇ 24 ਸਾਥੀਆਂ ਦੀ ਨੌਕਰੀ ਬਚਾਉਣ ਲਈ ਆਰ-ਪਾਰ ਦਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਕਰਮਚਾਰੀਆਂ ਨੇ ਪੂਰੇ ਰੋਸ ਨਾਲ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕਿਆ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਕਰਨ ਦਾ ਪ੍ਰਣ ਕੀਤਾ। ਡੀਸੀ ਦਫ਼ਤਰ ਕਾਮਿਆਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਹੜਤਾਲੀ ਮੁਲਾਜ਼ਮਾਂ ਨੇ ਕਿਹਾ ਕਿ ਜਦ ਤੱਕ ਡਿਪਟੀ ਕਮਿਸ਼ਨਰ ਨੌਕਰੀ ਤੋਂ ਕੱਢੇ ਜਾ ਰਹੇ ਕਲਰਕਾਂ ਦੇ ਹੱਕ ’ਚ ਹਾਅ ਦਾ ਨਾਅਰਾ ਨਹੀਂ ਮਾਰਦੇ ਅਤੇ ਸਰਕਾਰ ਨੂੰ ਪਹਿਲਾਂ ਤੋਂ ਹੀ ਨੌਕਰੀ ਕਰ ਰਹੇ ਕਰਮਚਾਰੀਆਂ ਦੇ ਹੱਕ ’ਚ ਪੱਤਰ ਨਹੀਂ ਲਿਖਦੇ, ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੇ ਕਿਹਾ ਕਿ ਡੀਸੀ ਦਫ਼ਤਰ ਬਰਨਾਲਾ ਵਿਖੇ ਪਿਛਲੇ 12 ਸਾਲਾਂ ਤੋਂ ਨੌਕਰੀ ਕਰ ਰਹੇ ਕੁਝ ਕਲਰਕ ਤੇ ਕੁਝ ਡਰਾਈਵਰਾਂ ਸਮੇਤ 24 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਦੇ ਤਾਨਾਸ਼ਾਹੀ ਹੁਕਮ ਨਿੰਦਣਯੋਗ ਹਨ। ਜਿਨ੍ਹਾਂ ਨੂੰ ਤਿੱਖੇ ਤੋਂ ਤਿੱਖਾ ਸੰਘਰਸ਼ ਕਰਕੇ ਵੀ ਰੱਦ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਰਮਨਦੀਪ ਕੌਰ ਨੇ ਕਿਹਾ ਕਿ ਜੇਕਰ 15 ਅਗਸਤ ਤੋਂ ਪਹਿਲਾਂ ਡਿਪਟੀ ਕਮਿਸਨਰ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ 15 ਅਗਸਤ ਨੂੰ ਬਰਨਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਪਹੁੰਚ ਰਹੇ ਕੈਬਨਿਟ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਡੀਸੀ ਦਫ਼ਤਰ ਬਰਨਾਲਾ ਦੇ ਸਾਰੇ ਕਰਮਚਾਰੀ, ਨੌਕਰੀ ਤੋਂ ਕੱਢੇ ਜਾ ਰਹੇ 24 ਕਲਰਕਾਂ ਦੇ ਹੱਕ ’ਚ ਹੜਤਾਲ ’ਤੇ ਹਨ, ਜੇਕਰ ਕਰਮਚਾਰੀਆਂ ਦੀ ਚਿਤਾਵਨੀ ਦੇ ਮੁਤਾਬਿਕ 15 ਅਗਸਤ ਤੋਂ ਪਹਿਲਾਂ ਇਨ੍ਹਾਂ ਦੀ ਹੜਤਾਲ ਖ਼ਤਮ ਨਹੀਂ ਹੁੰਦੀ ਤਾਂ ਆਜ਼ਾਦੀ ਦਿਵਸ ਦੇ ਸਮਾਗਮ ਦੇ ਰੰਗ ਫਿੱਕੇ ਹੋ ਸਕਦੇ ਹਨ ਕਿਉਂਕਿ ਹਰ ਵਰੇ ਡੀਸੀ ਦਫ਼ਤਰ ਦੇ ਇਹ ਕਰਮਚਾਰੀ ਅਜਿਹੇ ਸਮਾਗਮਾਂ ਦੀ ਕਾਮਯਾਬੀ ਲਈ ਪੂਰਾ ਯੋਗਦਾਨ ਪਾਉੱਦੇ ਹਨ ਪ੍ਰੰਤੂ ਇਸ ਵਾਰ ਇਹ ਕਰਮਚਾਰੀ ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ । ਹੈਰਾਨੀ ਇਸ ਗੱਲ ਦੀ ਹੈ ਕਿ 75ਵੇਂ ਆਜ਼ਾਦੀ ਜਸ਼ਨਾਂ ਦੇ ਸਮਾਗਮ ਦਾ ਬਾਈਕਾਟ ਕਰਨ ਅਤੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ ਤੋਂ ਬਾਅਦ ਵੀ ਸੱਤਾਧਿਰ ਦੇ ਕੰਨਾਂ ’ਤੇ ਜੂੰਅ ਤੱਕ ਨਹੀਂ ਸਰਕੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਡਿਪਟੀ ਕਮਿਸ਼ਨਰ ਨੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

Next Post

11 ਅਗਸਤ ਨੂੰ 11 ਵਜੇ ਖੁੱਲਣਗੇ ਦਫ਼ਤਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
11 ਅਗਸਤ ਨੂੰ 11 ਵਜੇ ਖੁੱਲਣਗੇ ਦਫ਼ਤਰ

11 ਅਗਸਤ ਨੂੰ 11 ਵਜੇ ਖੁੱਲਣਗੇ ਦਫ਼ਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend