ਚੰਡੀਗੜ, 13 ਅਗਸਤ (ਜੀ98 ਨਿਊਜ਼ ਸਰਵਿਸ) :
ਪੰਜਾਬ ਦੇ ਰਾਜਪਾਲ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਪ੍ਰਸਤਾਵ ਮਨਜ਼ੂਰੀ ਲਈ ਰਾਜਪਾਲ ਨੂੰ ਭੇਜਿਆ ਸੀ। ਹੁਣ ਪੰਜਾਬ ਦੇ ਵਿਧਾਇਕਾਂ ਨੂੰ ਉਨਾਂ ਦੀ ਇੱਕ ਪੂਰੀ ਟਰਮ ਲਈ ਹੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਪ੍ਰਸਤਾਵ ਨੂੰ ਨਿੱਜੀ ਦਿਲਚਸਪੀ ਲੈ ਕੇ ਨੇਪਰੇ ਚਾੜਿਆ ਗਿਆ ਹੈ। ਵਿਧਾਨ ਸਭਾ ਵਿੱਚ ਪਾਸ ਕਰਨ ਤੋਂ ਬਾਅਦ ਭਾਵੇਂ ਕੁਝ ਵਿਧਾਇਕਾਂ ਨੇ ਸਰਕਾਰ ਦੀ ਇਸ ਯੋਜਨਾ ਉੱਪਰ ਇਤਰਾਜ਼ ਕੀਤਾ ਸੀ ਪੰਤੂ ਮੁੱਖ ਮੰਤਰੀ ਨੇ ਪੈਰ ਪਿਛਾਂਹ ਨਹੀਂ ਖਿੱਚੇ। ਮੁੱਖ ਮੰਤਰੀ ਦਾ ਤਰਕ ਹੈ ਕਿ ਇਹ ਪ੍ਰਸਤਾਵ ਲਾਗੂ ਹੋਣ ਨਾਲ ਪੈਸੇ ਦੀ ਬੱਚਤ ਹੋਵੇਗੀ। ਸੂਬੇ ’ਚ ਪਹਿਲਾਂ ਇਹ ਨਿਯਮ ਲਾਗੂ ਸੀ ਕਿ ਕੋਈ ਜਿੰਨੇ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਹਰ ਟਰਮ ਦੀ ਵੱਖਰੀ ਪੈਨਸ਼ਨ ਮਿਲਦੀ ਸੀ।