Gee 98News

ਬਰਨਾਲਾ ਜ਼ਿਲ੍ਹੇ ‘ਚ 17 ਅਗਸਤ ਨੂੰ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ- ਡਿਪਟੀ ਕਮਿਸ਼ਨਰ

ਬਰਨਾਲਾ 14 ਅਗਸਤ (ਨਿਰਮਲ ਸਿੰਘ ਪੰਡੋਰੀ)

ਜ਼ਿਲ੍ਹਾ ਬਰਨਾਲਾ ਵਿੱਚ 17 ਅਗਸਤ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ 5 ਵਜੇ ਤੱਕ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਸ੍ਰੀ ਹਰੀਸ਼ ਨਈਅਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਕੈਂਪ ਬਲਾਕ ਪੱਧਰ ‘ਤੇ ਬਰਨਾਲਾ, ਮਹਿਲ ਕਲਾਂ ਅਤੇ ਸ਼ਹਿਣਾ ਵਿਖੇ ਲਗਾਏ ਜਾਣਗੇ ਜਿਨ੍ਹਾਂ ਵਿਚ ਪੈਨਸ਼ਨ ਸੰਬੰਧੀ ਅਤੇ ਹੋਰ ਵਿੱਤੀ ਸਕੀਮਾਂ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਨ੍ਹਾਂ ਸਕੀਮਾਂ ਸੰਬੰਧੀ ਸਮੱਸਿਆਵਾਂ ਦਾ ਹੱਲ ਵੀ ਮੌਕੇ ‘ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਭਲਾਈ ਸਕੀਮਾਂ ਸਬੰਧੀ ਫਾਰਮ ਵੀ ਭਰੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਉਂਕਿ ਬਜ਼ੁਰਗ ਅਤੇ ਆਪਣੇ ਕੰਮਾਂ ਦੇ ਰੁਝੇਵਿਆਂ ਕਰਕੇ ਕੁਝ ਲੋਕ ਜੋ ਦਫ਼ਤਰਾਂ ਵਿੱਚ ਨਹੀਂ ਆ ਸਕਦੇ ਉਹ ਆਪਣੇ ਘਰ ਦੇ ਨਜ਼ਦੀਕ ਹੀ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ।ਇਨ੍ਹਾਂ ਕੈਂਪਾਂ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸੁਰੱਖਿਆ ਅਫਸਰ ਬਰਨਾਲਾ ਨੇ ਦੱਸਿਆ ਕਿ ਬਿਨੈਕਾਰ ਇਸ ਸੁਵਿਧਾ ਕੈਂਪ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਆਪਣੇ ਵਾਰਡ ਨਾਲ ਸੰਬੰਧਤ ਸੁਪਰਵਾਈਜ਼ਰ ਜਾਂ ਇੰਚਾਰਜ ਆਂਗਨਵਾੜੀ ਵਰਕਰਾਂ ਨਾਲ ਸੰਪਰਕ ਕਰ ਸਕਦੇ ਹਨ।

error: Content is protected !!