Skip to main content

Gee 98News

ਸਫਾਈ ਕਰਮਚਾਰੀ ਦੀ ਸ਼ਿਕਾਇਤ ’ਤੇ ਨਗਰ ਕੌਂਸਲ ਦਾ ਪ੍ਰਧਾਨ ਗਿ੍ਫਤਾਰ

ਡੇਰਾਬੱਸੀ, 21 ਅਗਸਤ :

ਸਥਾਨਕ ਪੁਲਿਸ ਨੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਅਤੇ ਇੱਕ ਮਹਿਲਾ ਕੌਂਸਲਰ ਦੇ ਪਤੀ ਕਾਂਗਰਸੀ ਆਗੂ ਨੂੰ ਗਿ੍ਫਤਾਰ ਕੀਤਾ ਹੈ। ਨਗਰ ਕੌਂਸਲ ਵਿੱਚ ਸਫਾਈ ਸੇਵਕ ਵਜੋਂ ਕੰਮ ਕਰਦੇ ਇੱਕ ਕਰਮਚਾਰੀ ਨੇ ਪੁਲਿਸ ਕੋਲ ਪ੍ਰਧਾਨ ਅਤੇ ਕੁਝ ਹੋਰ ਵਿਅਕਤੀਆਂ ਖਿਲਾਫ਼ ਜਾਤੀ ਸੂਚਕ ਸ਼ਬਦ ਬੋਲਣ ਸੰਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਪ੍ਰਧਾਨ ਰਣਜੀਤ ਸਿੰਘ ਅਤੇ ਮਹਿਲਾ ਕੌਂਸਲਰ ਆਸ਼ਾ ਰਾਣੀ ਦੇ ਪਤੀ ਭੁਪਿੰਦਰ ਸ਼ਰਮਾ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਵੱਲੋਂ ਦਰਜ ਮਾਮਲੇ ’ਚ ਭੁਪਿੰਦਰ ਸ਼ਰਮਾ ਦੇ ਪੁੱਤਰ ਸਮੇਤ 7 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

error: Content is protected !!