Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੂਸੇਵਾਲਾ ਕਤਲ ਕਾਂਡ : ਕੀਹਦੇ ਵੱਲ ਹੈ ਬਲਕੌਰ ਸਿੰਘ ਦਾ ਇਸ਼ਾਰਾ

Nirmal Pandori by Nirmal Pandori
08/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੂਸੇਵਾਲਾ ਕਤਲ ਕਾਂਡ : ਕੀਹਦੇ ਵੱਲ ਹੈ ਬਲਕੌਰ ਸਿੰਘ ਦਾ ਇਸ਼ਾਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਅਗਸਤ (ਨਿਰਮਲ ਸਿੰਘ ਪੰਡੋਰੀ) :

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਦੀ ਹੁਣ ਤੱਕ ਕੀਤੀ ਕਾਰਵਾਈ ਤੋਂ ਨਾਖ਼ੁਸ਼ ਹੋ ਕੇ ਸੜਕਾਂ ’ਤੇ ਉੱਤਰਨ ਦੀ ਚਿਤਾਵਨੀ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸਾ ਪਿੰਡ ਵਿੱਚ ਉਸ ਦੇ ਪ੍ਰਸੰਸਕਾਂ ਨੂੰ ਸੰਬੰਧੋਨ ਕਰਦੇ ਹੋਏ ਕੁਝ ਅਜਿਹੀਆਂ ਗੱਲਾਂ ਵੀ ਆਖੀਆਂ ਜਿਹੜੀਆਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਪਰਦੇ ਪਿਛਲੀ ਕਹਾਣੀ ਬਿਆਨ ਕਰਦੀਆਂ ਹਨ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਿੱਧੀਆਂ ਗੋਲੀਆਂ ਮਾਰਨ ਵਾਲੇ ਜਾਂ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤੁਰੰਤ ਬਾਅਦ ਜਿਨ੍ਹਾਂ ਲੋਕਾਂ ਨੇ ਵਿਦੇਸ਼ਾਂ ਦੀਆਂ ਟਿਕਟਾਂ ਕਟਾ ਲਈਆਂ , ਉਹ ਵੀ ਇਸ ਕਤਲ ਕਾਂਡ ਲਈ ਜ਼ਿੰਮੇਵਾਰ ਹਨ। ਇਹ ਵੱਡਾ ਸਵਾਲ ਹੈ ਕਿ ਬਲਕੌਰ ਸਿੰਘ ਦਾ ਇਸ਼ਾਰਾ ਕਿਹੜੇ ਲੋਕਾਂ ਵੱਲ ਹੈ, ਜਿਹੜੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਹਾਜ਼ ਚੜ ਗਏ। ਭਾਵੇਂ ਕਿ ਅਜੇ ਬਲਕੌਰ ਸਿੰਘ ਨੇ ਇਨਾਂ ਲੋਕਾਂ ਦਾ ਨਾਮ ਜ਼ਾਹਿਰ ਨਹੀਂ ਕੀਤਾ ਪਰ ਇਹ ਲੋਕ ਜੱਗ ਜ਼ਾਹਿਰ ਵੀ ਹਨ ਕਿਉਂਕਿ ਮੂਸੇਵਾਲਾ ਦੇ ਕਤਲ ਤੋਂ ਤੁਰੰਤ ਬਾਅਦ ਜਹਾਜ਼ ਚੜਨ ਵਾਲੇ ਲੋਕਾਂ ਦਾ ਰਿਕਾਰਡ ਬਲਕੌਰ ਸਿੰਘ ਕੋਲ ਮੌਜੂਦ ਹੈ ਅਤੇ ਇਹ ਵੀ ਸਾਫ਼ ਹੋ ਚੁੱਕਿਆ ਹੈ ਕਿ ਇਹ ਲੋਕ ਪੰਜਾਬੀ ਗਾਇਕੀ ਦੀ ਦੁਨੀਆਂ ਨਾਲ ਸਿੱਧੇ/ਅਸਿੱਧੇ ਤੌਰ ’ਤੇ ਜੁੜੇ ਹੋਏ ਹਨ। ਇਹ ਵੀ ਸੋਚਣ ਵਾਲੀ ਗੱਲ ਹੈ ਕਿ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਲਈ ਗੈਂਗਸਟਰਾਂ ਤੋਂ ਇਲਾਵਾ ਕੁਝ ਹੋਰ ਲੋਕਾਂ ਵੱਲ ਵੀ ਇਸ਼ਾਰਾ ਕਰ ਰਹੇ ਹਨ ਪ੍ਰੰਤੂ ਪੰਜਾਬ ਪੁਲਿਸ ਨੇ 3 ਮਹੀਨੇ ਬੀਤਣ ਦੇ ਬਾਵਜੂਦ ਵੀ ਇਨ੍ਹਾਂ ਲੋਕਾਂ ਵੱਲ ਜਾਂਚ ਦੀ ਸੂਈ ਨਹੀਂ ਘੁਮਾਈ। ਪੰਜਾਬੀਆਂ ਨੂੰ ਫਿਲਮ ਅਦਾਕਾਰ ਵਰਿੰਦਰ ਦੇ ਕਤਲ ਦੀ ਕਹਾਣੀ ਯਾਦ ਹੋਵੇਗੀ । ਬਲਕੌਰ ਸਿੰਘ ਵੱਲੋਂ ਕਹੀਆਂ ਗੱਲਾਂ ਅਦਾਕਾਰ ਵਰਿੰਦਰ ਦੇ ਕਤਲ ਕਾਂਡ ਦੇ ਪਿਛਲੀ ਕਹਾਣੀ ਨਾਲ ਮਿਲਦੀਆਂ ਜੁਲਦੀਆਂ ਲੱਗਦੀਆਂ ਹਨ। ਮਾਨਸਾ ਦੇ ਐਸਐਸਪੀ ਭਾਵੇਂ ਇਹ ਦਾਅਵਾ ਕਰ ਰਹੇ ਹਨ ਕਿ ਜਲਦੀ ਹੀ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਸੰਬੰਧੀ ਮੁਲਜ਼ਮਾਂ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ ਪਰ ਬਲਕੌਰ ਸਿੰਘ ਦੇ ਇਸ਼ਾਰੇ ਵਿੱਚ ਸ਼ਾਮਲ ਲੋਕਾਂ ਸੰਬੰਧੀ ਪੁਲਿਸ ਨੇ ਅਜੇ ਵੀ ਚੁੱਪ ਵੱਟੀ ਹੋਈ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਨੇੜੇ ਰਹਿਣ ਵਾਲੇ ਲੋਕਾਂ ਦਾ ਇਹ ਵੀ ਦੋਸ਼ ਹੈ ਕਿ ਪੁਲਿਸ ਅਤੇ ਪੰਜਾਬ ਸਰਕਾਰ ਮੂਸੇਵਾਲਾ ਦੇ ਕਤਲ ਨੂੰ ਗੈਂਗਸਟਰਵਾਦ ਨਾਲ ਜੋੜ ਰਹੀ ਹੈ ਜਦਕਿ ਇਸ ਕਤਲ ਕਾਂਡ ਦੀ ਅਸਲ ਕਹਾਣੀ ਕੁਝ ਹੋਰ ਹੈ। ਬਲਕੌਰ ਸਿੰਘ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕਾਂ ਦੀ ਦੁਨੀਆਂ ਨਾਲ ਜੁੜੇ ਕੁਝ ਲੋਕਾਂ ਦੇ ਜਹਾਜ਼ ਚੜਨ ਦੀ ਕਹਾਣੀ ਨੂੰ ਜੇਕਰ ਡੁੰਘਾਈ ਨਾਲ ਘੋਖਿਆ ਜਾਵੇ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਅਸਲ ਸੱਚਾਈ ਲੋਕਾਂ ਸਾਹਮਣੇ ਕੁਝ ਹੋਰ ਹੀ ਆਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਸਾਹਿਤਕਾਰਾਂ ਨੇ ਮਾਰਿਆ ਹੰਭਲਾ, ਪੰਜਾਬੀ ਭਵਨ ਦੀ ਮੰਗ ਨੂੰ ਪਵੇਗਾ ਬੂਰ..!

Next Post

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਭਾਸ਼ਾ ਵਿਭਾਗ ਨੂੰ ਪੁਸਤਕਾਂ ਭੇਂਟ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਭਾਸ਼ਾ ਵਿਭਾਗ ਨੂੰ ਪੁਸਤਕਾਂ ਭੇਂਟ

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਭਾਸ਼ਾ ਵਿਭਾਗ ਨੂੰ ਪੁਸਤਕਾਂ ਭੇਂਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend