Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਖੇਡ ਮੇਲਾ : ਅਖੇ “ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ ਦਰਾਣੀ..!

Nirmal Pandori by Nirmal Pandori
08/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਖੇਡ ਮੇਲਾ : ਅਖੇ “ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ  ਦਰਾਣੀ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਅਗਸਤ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਖੇਡ ਮੇਲੇ ਨੂੰ ਨੇਪਰੇ ਚਾੜ੍ਹਨ ਲਈ ਸਰਕਾਰੀ ਅਦਾਰਿਆਂ ਤੋਂ ਪੈਸੇ ਇਕੱਠੇ ਕਰਨ ਦਾ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਉਂਜ ਤਾਂ ਭਾਵੇਂ ਹਰ ਪ੍ਰੈੱਸ ਕਾਨਫ਼ਰੰਸ ਵਿੱਚ ਖੇਡ ਮੰਤਰੀ ਇਹ ਦਾਅਵਾ ਕਰ ਰਹੇ ਹਨ ਕਿ ਸਰਕਾਰ ਕੋਲ ਖੇਡ ਮੇਲੇ ਲਈ ਫੰਡਾਂ ਦੀ ਕੋਈ ਘਾਟ ਨਹੀਂ ਪਰੰਤੂ ਸੱਚਾਈ ਇਹੋ ਹੈ ਕਿ ਖੇਡ ਮੇਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ-ਸ਼ਰਟਾਂ ਖਰੀਦ ਕੇ ਦੇਣ ਲਈ ਵੀ ਸਰਕਾਰ ਕੋਲ ਪੈਸੇ ਨਹੀਂ ਹਨ। ਬਰਨਾਲਾ ਦੇ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਲਿਖਿਆ ਇੱਕ ਪੱਤਰ ਇਸ ਸਚਾਈ ਨੂੰ ਹੂਬਹੂ ਬਿਆਨ ਕਰ ਰਿਹਾ ਹੈ ਕਿ ਸਰਕਾਰ ਨੇ ਜ਼ਿਲ੍ਹਾ ਪੱਧਰ ‘ਤੇ ਖੇਡ ਅਫਸਰਾਂ ਨੂੰ ਪੰਜਾਬ ਖੇਡ ਮੇਲੇ ਦੀਆਂ ਮੁੱਢਲੀਆਂ ਤਿਆਰੀਆਂ ਲਈ ਵੀ ਫੰਡ ਮੁਹੱਈਆ ਨਹੀਂ ਕਰਵਾਏ। ਦੱਸ ਦੇਈਏ ਕਿ ਪੰਜਾਬ ਖੇਡ ਮੇਲੇ ਦਾ ਉਦਘਾਟਨ 29 ਅਗਸਤ ਨੂੰ ਜਲੰਧਰ ਵਿਖੇ ਹੋ ਰਿਹਾ ਹੈ। ਇਸ ਉਦਘਾਟਨ ਸਮਾਗਮ ਵਿਚ ਬਰਨਾਲਾ ਜ਼ਿਲ੍ਹੇ ਤੋਂ ਸ਼ਾਮਲ ਹੋਣ ਵਾਲੇ ਖਿਡਾਰੀਆਂ ਲਈ ਜ਼ਿਲ੍ਹਾ ਖੇਡ ਅਫ਼ਸਰ ਨੇ ਡਿਪਟੀ ਕਮਿਸ਼ਨਰ ਤੋਂ 125 ਨੀਲੇ ਰੰਗ ਦੀਆਂ ਟੀ-ਸ਼ਰਟਾਂ ਦੀ ਮੰਗ ਕੀਤੀ ਹੈ। ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਨੇ 22 ਅਗਸਤ ਨੂੰ ਡਿਪਟੀ ਕਮਿਸ਼ਨਰ ਨੂੰ ਲਿਖੇ ਇਕ ਪੱਤਰ ਵਿਚ ਮੰਗ ਕੀਤੀ ਹੈ ਕਿ ਜਲੰਧਰ ਵਿਖੇ ਪੰਜਾਬ ਖੇਡ ਮੇਲੇ ਦੇ ਉਦਘਾਟਨੀ ਸਮਾਗਮ ‘ਚ ਬਰਨਾਲਾ ਤੋਂ ਸ਼ਾਮਲ ਹੋਣ ਵਾਲੇ ਖਿਡਾਰੀਆਂ ਨੂੰ 125 ਟੀ- ਸ਼ਰਟਾਂ ਦਿੱਤੀਆਂ ਜਾਣ ਤਾਂ ਜੋ ਇਹ ਟੀ -ਸ਼ਰਟਾਂ ਪਾ ਕੇ ਖਿਡਾਰੀ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋ ਸਕਣ।ਜ਼ਿਲ੍ਹਾ ਖੇਡ ਅਫ਼ਸਰ ਨੇ ਡਿਪਟੀ ਕਮਿਸ਼ਨਰ ਤੋਂ ਟੀ- ਸ਼ਰਟਾਂ ਦੇ ਛੋਟੇ ਸਾਈਜ਼ ਤੋਂ ਲੈ ਕੇ ਵੱਡੇ ਸਾਈਜ਼ ਤਕ 125 ਟੀ ਸ਼ਰਟਾਂ ਦੀ ਮੰਗ ਕੀਤੀ ਹੈ। ਡਿਪਟੀ ਕਮਿਸ਼ਨਰ ਨੇ 22 ਅਗਸਤ ਨੂੰ ਹੀ ਇਹ ਪੱਤਰ ਅੱਗੇ ਮੈਨੇਜਰ ਲੀਡ ਬੈਂਕ ਬਰਨਾਲਾ ਨੂੰ ਭੇਜ ਦਿੱਤਾ ਅਤੇ ਮੈਨੇਜਰ ਲੀਡ ਬੈਂਕ ਬਰਨਾਲਾ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਮੰਨਦੇ ਹੋਏ ਅੱਗੇ ਜ਼ਿਲ੍ਹੇ ਅੰਦਰ ਸਾਰੀਆਂ ਬੈਂਕਾਂ/ਬ੍ਰਾਂਚਾਂ ਨੂੰ ਪ੍ਰਤੀ ਬੈਂਕ 2000 ਰੁਪਏ ਖਿਡਾਰੀਆਂ ਨੂੰ ਟੀ-ਸ਼ਰਟਾਂ ਖਰੀਦ ਕੇ ਦੇਣ ਲਈ ਜਮ੍ਹਾਂ ਕਰਵਾਉਣ ਦੇ ਹੁਕਮ ਚਾੜ੍ਹ ਦਿੱਤੇ। ਮੈਨੇਜਰ ਲੀਡ ਬੈਂਕ ਬਰਨਾਲਾ ਵੱਲੋਂ ਜ਼ਿਲ੍ਹੇ ਦੀਆਂ ਬੈਂਕਾਂ/ਬਰਾਂਚਾਂ ਨੂੰ ਸਟੇਟ ਬੈਂਕ ਆਫ ਇੰਡੀਆ ਦੀ ਖੁੱਡੀ ਕਲਾਂ ਬ੍ਰਾਂਚ ਵਿਚ ਤੁਰੰਤ 2000 ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਜੇਕਰ ਸਰਕਾਰ ਖਿਡਾਰੀਆਂ ਨੂੰ ਟੀ ਸ਼ਰਟਾਂ ਦੇਣ ਲਈ ਹੀ ਬੈਂਕਾਂ ਤੋਂ ਦਾਨ ਦੇ ਰੂਪ ਵਿੱਚ ਪੈਸੇ ਮੰਗ ਰਹੀ ਹੈ ਤਾਂ ਇਹ ਗੱਲ ਕੰਧ ‘ਤੇ ਲਿਖੇ ਵਾਂਗ ਸਾਫ਼ ਹੈ ਕਿ ਖੇਡ ਮੇਲੇ ਦੀਆਂ ਵੱਡੀਆਂ ਤਿਆਰੀਆਂ ਲਈ ਫੰਡ ਕਿਵੇਂ ਜੁਟਾਏ ਗਏ ਹੋਣਗੇ। ਚਰਚਾ ਇਹ ਵੀ ਹੈ ਕਿ ਬਰਨਾਲਾ ਜ਼ਿਲ੍ਹੇ ਲਈ ਤਾਂ ਸਰਕਾਰ ਨੂੰ ਪੰਜਾਬ ਖੇਡ ਮੇਲੇ ਦੀਆਂ ਤਿਆਰੀਆਂ ਖ਼ਾਤਰ ਜ਼ਿਲ੍ਹਾ ਖੇਡ ਅਫ਼ਸਰ ਨੂੰ ਲੋੜੀਂਦੇ ਫੰਡ ਦੇਣੇ ਚਾਹੀਦੇ ਸਨ ਕਿਉਂਕਿ ਸਾਡਾ ਤਾਂ ਖੇਡ ਮੰਤਰੀ ਆਪਣਾ ਹੀ ਹੈ।ਇਕ ਪਾਸੇ ਤਾਂ ਅਸੀਂ ਖੇਡਾਂ ਵਿੱਚ ਹਰਿਆਣੇ ਦਾ ਮੁਕਾਬਲਾ ਕਰਨ ਦੀਆਂ ਗੱਲਾਂ ਕਰ ਰਹੇ ਹਾਂ ਪ੍ਰੰਤੂ ਦੂਜੇ ਪਾਸੇ ਸਾਡੇ ਕੋਲ ਖਿਡਾਰੀਆਂ ਨੂੰ ਵਰਦੀਆਂ ਦੇਣ ਲਈ ਵੀ ਪੈਸੇ ਨਹੀਂ ਹਨ। ਕਮਾਲ ਦੀ ਗੱਲ ਹੈ ਕਿ ਖੇਡ ਮੇਲੇ ਲਈ ਪੈਸੇ ਮੁਲਾਜ਼ਮਾਂ ਤੋਂ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਸ਼ਹੂਰੀ ਸਰਕਾਰ ਆਪਣੀ ਕਰੀ ਜਾ ਰਹੀ ਹੈ। ਇਹ ਤਾਂ ਉਹ ਗੱਲ ਹੋਈ ਅਖੇ “ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ ਦਰਾਣੀ..!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਭਾਸ਼ਾ ਵਿਭਾਗ ਨੂੰ ਪੁਸਤਕਾਂ ਭੇਂਟ

Next Post

.. ਜਦ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਕੇਜਰੀਵਾਲ ਟਾਵਰ ’ਤੇ ਚੜ੍ਹ ਗਿਆ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
.. ਜਦ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਕੇਜਰੀਵਾਲ ਟਾਵਰ ’ਤੇ ਚੜ੍ਹ  ਗਿਆ

.. ਜਦ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਕੇਜਰੀਵਾਲ ਟਾਵਰ ’ਤੇ ਚੜ੍ਹ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend