ਬਰਨਾਲਾ, 26 ਅਗਸਤ (ਮੰਗਲ ਸਿੰਘ )
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋੰ ਮੀਟਿੰਗ ਦਾ ਸੱਦਾ ਦੇਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਸੱਦੇ ਤਹਿਤ ਬਰਨਾਲਾ ਦੇ ਡੀ ਸੀ ਦਫਤਰ ਵਿਖੇ ਇਕੱਤਰ ਹੋਣ ਉਪਰੰਤ ਮਾਰਚ ਕਰਕੇ ਰੈਲੀ ਕਰਨ ਉਪਰੰਤ ਵੱਖ-ਵੱਖ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ,ਇਸ ਸਮੇਂ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਸੂਬਾ ਆਗੂ ਰਮਨਪੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜ਼ੂਦਾ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ ਅਤੇ ਸੰਘਰਸ਼ਾਂ ਉਪਰੰਤ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)“ ਦੇ ਆਗੂਆਂ ਨੂੰ ਲਗਾਤਾਰ ਮੀਟਿੰਗਾਂ ਦਾ ਲਿਖਤੀ ਭਰੋਸ਼ਾ ਦੇਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ, ਲੰਘੀ 17 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋੰ ਮੋਰਚੇ ਦੇ ਆਗੂਆਂ ਤੋਂ ਮੰਗ ਪੱਤਰ ਲੈਣ ਉਪਰੰਤ 23 ਅਗਸਤ ਨੂੰ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਸਮੇਤ ਪੈਨਲ ਮੀਟਿੰਗ ਕਰਨ ਦਾ ਲਿਖਤੀ ਦਿੱਤਾ ਗਿਆ ਸੀ, ਪਰ ਜਦੋਂ ਮੋਰਚੇ ਦੇ ਆਗੂ ਦਿੱਤੇ ਸਮੇਂ ਮੁਤਾਬਿਕ ਮੀਟਿੰਗ ਕਰਨ ਲਈ ਪਹੁੰਚੇ ਤਾਂ ਐਨ ਮੌਕੇ ਤੇ ਵਿੱਤ ਮੰਤਰੀ ਦੇ ਦਫਤਰੀ ਅਧਿਕਾਰੀਆਂ ਨੇ ਜ਼ਰੂਰੀ ਰੁਝੇਵਿਆਂ ਦਾ ਕਾਰਨ ਦੱਸਕੇ ਮੀਟਿੰਗ ਨਾ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਅਤੇ ਅਗਲੇ ਸਮੇਂ ਵਿੱਚ ਮੀਟਿੰਗ ਕਰਨ ਦਾ ਕੋਈ ਭਰੋਸ਼ਾ ਨਹੀਂ ਦਿੱਤਾ ਗਿਆ, ਪੰਜਾਬ ਸਰਕਾਰ ਵੱਲੋਂ ਮੀਟਿੰਗ ਦੇਕੇ ਮੀਟਿੰਗ ਨਾ ਕਰਨ ਦਾ ਇਹ ਵਰਤਾਰਾ ਕੋਈ ਨਵਾਂ ਵਰਤਾਰਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦੇ ਦਫਤਰ ਵੱਲੋਂ ਮਿਤੀ 07 ਅਪ੍ਰੈਲ 2022 ਨੂੰ ਤਹਿ ਲਿਖਤੀ ਮੀਟਿੰਗ ਵੀ ਜ਼ਰੂਰੀ ਰੁਝੇਵਿਆਂ ਦਾ ਬਹਾਨਾ ਲਗਾਕੇ ਰੱਦ ਕਰ ਦਿੱਤੀ ਸੀ ਪੰਜਾਬ ਸਰਕਾਰ ਦੇ ਇਸ ਵਰਤਾਰੇ ਦੇ ਵਿਰੋਧ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਮਜਬੂਰੀ ਵੱਸ ਸੰਘਰਸ਼ ਕਰਨਾ ਪੈਂਦਾ ਹੈ ਕਿਉਂਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਸਮੇਤ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਅਰਸ਼ੇ ਤੋਂ ਨਿਗੂਣੀਆਂ ਤਨਖਾਹਾਂ ਤੇ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਹਨ ਅਤੇ ਵਿਭਾਗਾਂ ਵਿੱਚ ਰੈਗੂਲਰ ਹੋਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਠੇਕਾ ਪ੍ਰਣਾਲੀ ਤਹਿਤ 18 ਪ੍ਰਤੀਸ਼ਤ ਜੀ.ਐੱਸ.ਟੀ.16 ਪ੍ਰਤੀਸ਼ਤ ਠੇਕੇਦਾਰਾਂ ਦਾ ਹਿੱਸਾ ਅਤੇ 8 ਪ੍ਰਤੀਸ਼ਤ ਤੱਕ ਸਰਵਿਸ਼ ਟੈਕਸ ਦੇ ਰੂਪ ਵਿੱਚ ਕੁੱਲ ਲੱਗਭੱਗ 42ਪ੍ਰਤੀ ਤੱਕ ਤਨਖ਼ਾਹ ਦੇ ਹਿੱਸੇ ਦੀ ਲੁੱਟ ਕਰਵਾ ਰਹੀ ਹੈ ਅਤੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਭੱਜ ਰਹੀ ਹੈ ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕੀਆਂ ਜ਼ਾ ਰਹੀਆਂ ਹਨ ਅਤੇ ਆਪ ਸਰਕਾਰ ਵੱਲੋੰ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 07 ਸਤੰਬਰ ਤੋਂ 10 ਸਤੰਬਰ ਤੱਕ ਲਗਾਤਾਰ ਚਾਰ ਦਿਨ ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਿੰਡਾਂ ਸ਼ਹਿਰਾਂ ਵਿੱਚ ਝੰਡਾ ਮਾਰਚ ਕਰਨ ਉਪਰੰਤ 13 ਸਤੰਬਰ ਨੂੰ “ਮੋਰਚੇ“ ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ ਧੂਰੀ ਵਿਖੇ ਨੈਸ਼ਨਲ ਹਾਈਵੇ ਨੂੰ ਲਗਾਤਾਰ ਜਾਮ ਰੱਖਿਆ ਜਾਵੇਗਾ ਜਿਸ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ ਇਸ ਸਮੇਂ ਹਾਜ਼ਿਰ ਸੂਬਾਈ/ਜ਼ਿਲਾ ਆਗੂਆਂ ਚਮਕੌਰ ਸਿੰਘ ਬਿਜਲੀ ਵਿਭਾਗ,ਲਛਮਨ ਸਿੰਘ ਜ਼ਿਲ੍ਹਾ ਪਧਾਨ ਸੀਵਰੇਜ ਬੋਰਡ,ਵੀਰਪਾਲ ਕੌਰ ਸੂਬਾ ਜਰਨਲ ਸਕੱਤਰ ਆਊਟਸੋਰਸਿੰਗ ਕਰਮਚਾਰੀ ਯੂਨੀਅਨ ਡੀ ਸੀ ਦਫਤਰ ਬਰਨਾਲਾ, ਹਰਦੀਪ ਸਿੰਘ ਜ਼ਿਲ੍ਹਾ ਪਧਾਨ ਸਿਹਤ ਵਿਭਾਗ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ।










