Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌੜਤੂਬਾ ਭਾਗ -2 : ਪੁਲਿਸ ਦੇ ਸਿਕੰਜੇ ’ਚ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੀ ਤਿੱਕੜੀ

Nirmal Pandori by Nirmal Pandori
08/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੌੜਤੂਬਾ ਭਾਗ -2 : ਪੁਲਿਸ ਦੇ ਸਿਕੰਜੇ ’ਚ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੀ ਤਿੱਕੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕੌੜਤੂਬਾ ਭਾਗ -2 : ਪੁਲਿਸ ਦੇ ਸਿਕੰਜੇ ’ਚ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੀ ਤਿੱਕੜੀ

ਬਰਨਾਲਾ, 27 ਅਗਸਤ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੀ ਸਿਆਸੀ, ਪ੍ਰਸਾਸ਼ਨਿਕ ਫ਼ਿਜ਼ਾ ਵਿੱਚ ਬਦਲਾਅ ਦੇ ਵਾਅਦੇ ਨਾਲ ਸੱਤਾ ’ਚ ਆਈ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਦੇ ਕਾਰਜਖੇਤਰ ਸੰਬੰਧੀ ਬਦਲਾਅ ਦੇ ਸਬੂਤ ਵਜੋਂ ਪੱਤਰਕਾਰਤਾ ਦੇ ਨਾਮ ’ਤੇ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੇ ਅਖੌਤੀ ਪੱਤਰਕਾਰਾਂ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਆਮ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਸੰਗਰੂਰ ਜ਼ਿਲ੍ਹੇ ਦੇ ਸਨਾਮ ਤੋਂ ਸ਼ੁਰੂ ਹੋ ਕੇ ਸਰਕਾਰ ਦੀ ਅਖੌਤੀ ਪੱਤਰਕਾਰਾਂ ਦੇ ਖਿਲਾਫ਼ ਮੁਹਿੰਮ ਸ਼ੇਰਪੁਰ ਅਤੇ ਮੁਕਤਸਰ ਵਿਖੇ ਸਾਰਥਕ ਨਤੀਜੇ ਦੇਣ ਤੋਂ ਬਾਅਦ ਸੂਬੇ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਦੇ ਦਫ਼ਤਰਾਂ ਵਿੱਚ ਅਗਲਾ ਸਫ਼ਰ ਤੈਅ ਕਰਨ ਲਈ ਤਿਆਰ-ਬਰ-ਤਿਆਰ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਫ਼ਸਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਪੱਤਰਕਾਰਤਾ ਦੇ ਖੇਤਰ ’ਚ ਕੰਮ ਕਰਨ ਵਾਲੇ ਵਿਅਕਤੀਆਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਿਛੋਕੜ ਤੇ ਵਰਤਮਾਨ ਦੀਆਂ ਗਤੀਵਿਧੀਆਂ ਦੀ ਘੋਖ ਕੀਤੀ ਜਾ ਰਹੀ ਹੈ। ਪੱਤਰਕਾਰੀ ਦੇ ਨਾਮ ’ਤੇ ਬਲੈਕਮੇਲਿੰਗ ਦਾ ਗੋਰਖ਼ ਧੰਦਾ ਸੈਂਕੜਿਆਂ/ਹਜ਼ਾਰਾਂ ਵਿੱਚੋਂ ਨਿੱਕਲ ਕੇ ਲੱਖਾਂ ਦੇ ਅੰਕੜੇ ਤੱਕ ਪੁੱਜ ਚੁੱਕਾ ਹੈ ਜਿਸ ਤੋਂ ਬਾਅਦ ਅਜਿਹੇ ਪੱਤਰਕਾਰਾਂ ਦਾ ਸ਼ਿਕਾਰ ਬਣ ਚੁੱਕੇ ਜਾਂ ਬਣ ਰਹੇ ਕਾਰੋਬਾਰੀਆਂ /ਵਪਾਰੀਆਂ/ਮੁਲਾਜ਼ਮਾਂ ਇੱਥੋ ਤੱਕ ਕਿ ਉੱਚ ਅਧਿਕਾਰੀਆਂ ਨੇ ਅਜਿਹੇ ਪੱਤਰਕਾਰਾਂ ਨੂੰ ਨੱਥ ਪਾਉਣ ਲਈ ਅਵਾਜ਼ ਚੁੱਕਣੀ ਸ਼ੁਰੂ ਕੀਤੀ ਜਿਸ ਤੋਂ ਬਾਅਦ ਲਿਖਤੀ ਸ਼ਿਕਾਇਤਾਂ ਪੁਲਿਸ ਕੋਲ ਹੋਣ ਲੱਗੀਆਂ ਅਤੇ ਅਖੌਤੀ ਪੱਤਰਕਾਰਾਂ ਉੱਪਰ ਮੁਕੱਦਮੇ ਦਰਜ ਹੋਏ। ਇਹ ਤਾਂ ਮੰਨਿਆ ਨਹੀਂ ਜਾ ਸਕਦਾ ਕਿ ਪਿਛਲੀਆਂ ਸਰਕਾਰਾਂ ਮੌਕੇ ਸ਼ਿਕਾਰੀ ਪੱਤਰਕਾਰਾਂ ਨੇ ਕਾਰੋਬਾਰੀਆਂ /ਵਪਾਰੀਆਂ/ਮੁਲਾਜ਼ਮਾਂ ਦਾ ਮਾਲੀ ਸ਼ਿਕਾਰ ਨਹੀਂ ਕੀਤਾ ਹੋਵੇਗਾ ਬਲਕਿ ਇਹ ਕਿਹਾ ਜਾ ਸਕਦਾ ਹੈ ਕਿ ਪਿਛਲੀਆਂ ਸਰਕਾਰਾਂ ਮੌਕੇ ਕੁੱਤੀ ਚੋਰਾਂ ਨਾਲ ਰਲੀ ਹੋਈ ਸੀ ਜਾਂ ਕੁੱਤੀ ਹੈ ਹੀ ਚੋਰਾਂ ਦੀ ਸੀ । ਭਗਵੰਤ ਮਾਨ ਸਰਕਾਰ ਦੀ ਭਿ੍ਸ਼ਟਾਚਾਰ ਦੇ ਖਿਲਾਫ਼ ਸ਼ੁਰੂ ਕੀਤੀ ਜ਼ੀਰੋ ਟਾਲਰੈਂਸ ਮੁਹਿੰਮ ਦੇ ਘੇਰੇ ’ਚ ਜਾਅਲੀ ਪੱਤਰਕਾਰਾਂ ਨੂੰ ਵੀ ਲਿਆ ਜਾਣਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਕੁਝ ਭਿ੍ਸ਼ਟ ਸਿਆਸੀ ਆਗੂਆਂ ਦੀ ਸ਼ਹਿ ’ਤੇ ਕੁਝ ਭਿ੍ਸ਼ਟ ਮੁਲਾਜ਼ਮਾਂ ਵੱਲੋਂ ਖੇਡੀ ਜਾ ਰਹੀ ਭਿ੍ਸ਼ਟਾਚਾਰ ਦੀ ਖੇਡ ਉੱਪਰ ਕੁਝ ਹੱਦ ਤੱਕ ਰੋਕ ਲੱਗੇਗੀ ਕਿਉਂਕਿ ਇਸ ਖੇਡ ਦੇ ਜੇਕਰ ਸਿਆਸੀ ਆਗੂਆਂ ਤੇ ਮੁਲਾਜ਼ਮਾਂ ਨੂੰ ਖਿਡਾਰੀ ਮੰਨਿਆ ਜਾਵੇ ਤਾਂ ਬਲੈਕਮੇਲਰਾਂ ਦੇ ਰੂਪ ’ਚ ਵਿਚਰ ਰਹੇ ਅਖੌਤੀ ਪੱਤਰਕਾਰ ਇਸ ਖੇਡ ਦੇ ਰੈਫ਼ਰੀ ਦੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਬਰਨਾਲਾ ਖੇਤਰ ਵਿੱਚ ਵੀ ਭਿ੍ਸ਼ਟ ਸਿਆਸੀ ਆਗਆਂ / ਭਿ੍ਸ਼ਟ ਮੁਲਾਜ਼ਮਾਂ ਅਤੇ ਪੱਤਰਕਾਰੀ ਦਾ ਮਖੌਟਾ ਪਾ ਕੇ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੀ ਤਿੱਕੜੀ ਪੂਰੀ ਸਰਗਰਮ ਹੈ। ਸਿਤਮਜ਼ਰੀਫ਼ੀ ਇਹ ਹੈ ਕਿ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਹੋਣ ਦੇ ਬਾਵਜੂਦ ਵੀ ਇਸ ਤਿੱਕੜੀ ਦੀਆਂ ਗਤੀਵਿਧੀਆਂ ਬਾਦਸਤੂਰ ਜਾਰੀ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਫੂਕੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਅਰਥੀ

Next Post

ਧਨੌਲਾ ਕਾਂਡ : ਦਫ਼ਤਰੀ ਬਾਬੂਆਂ ਦੀ ਬੇਰੁਖੀ ਨੇ ਦਾਅ ’ਤੇ ਲਗਾਈ ਜ਼ਿੰਦਗੀ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਧਨੌਲਾ ਕਾਂਡ : ਦਫ਼ਤਰੀ ਬਾਬੂਆਂ ਦੀ ਬੇਰੁਖੀ ਨੇ ਦਾਅ ’ਤੇ ਲਗਾਈ ਜ਼ਿੰਦਗੀ

ਧਨੌਲਾ ਕਾਂਡ : ਦਫ਼ਤਰੀ ਬਾਬੂਆਂ ਦੀ ਬੇਰੁਖੀ ਨੇ ਦਾਅ ’ਤੇ ਲਗਾਈ ਜ਼ਿੰਦਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend