Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਘਰ ਬੈਠੇ ਹੀ ਮਿਲਣਗੇ ਸਰਟੀਫਿਕੇਟ , ਸੇਵਾ ਕੇਂਦਰਾਂ ’ਤੇ ਜਾਣ ਦੀ ਨਹੀਂ ਲੋੜ

Nirmal Pandori by Nirmal Pandori
09/02/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹੁਣ ਘਰ ਬੈਠੇ ਹੀ ਮਿਲਣਗੇ ਸਰਟੀਫਿਕੇਟ , ਸੇਵਾ ਕੇਂਦਰਾਂ ’ਤੇ ਜਾਣ ਦੀ ਨਹੀਂ ਲੋੜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-283 ਸੇਵਾਵਾਂ ਸੰਬੰਧੀ ਮਿਲਣਗੇ ਡਿਜੀਟਲ ਦਸਤਖ਼ਤਾਂ ਵਾਲੇ ਸਰਟੀਫਿਕੇਟ

ਬਰਨਾਲਾ ,02 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਲੋਕਾਂ ਦੀ ਹੋ ਰਹੀ ਖੱਜਲਖ਼ੁਆਰੀ ਰੋਕਣ ਲਈ 283 ਸੇਵਾਵਾਂ ਦੇ ਡਿਜੀਟਲ ਦਸਤਖ਼ਤਾਂ ਵਾਲੇ ਸਰਟੀਫਿਕੇਟ ਘਰ ਬੈਠੇ ਹੀ ਮੁਹੱਈਆ ਕਰਵਾਉਣ ਸੰਬੰਧੀ ਵੱਡਾ ਫ਼ੈਸਲਾ ਕੀਤਾ ਹੈ। ਪ੍ਰਸਾਸ਼ਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਮੀਟਿੰਗ ਕਰਨ ਤੋਂ ਬਾਅਦ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉੱਤੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਜਾਤੀ, ਜਨਮ ਤੇ ਮੌਤ, ਰਿਹਾਇਸ਼ੀ, ਬੁਢਾਪਾ ਪੈਨਸ਼ਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ ਕਰਨਾ, ਜਨਰਲ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪਿਛੜਾ ਖੇਤਰ ਸਰਟੀਫਿਕੇਟ ਅਤੇ ਹੋਰ ਪ੍ਰਮੁੱਖ ਸਰਟੀਫਿਕੇਟ, ਜਿਨਾਂ ਦੀ ਲੋਕਾਂ ਨੂੰ ਬਹੁਤ ਲੋੜ ਪੈਂਦੀ ਹੈ, ਇਹ ਸਾਰੇ ਸਰਟੀਫਿਕੇਟ ਸਬੰਧਿਤ ਅਧਿਕਾਰੀ ਦੇ ਡਿਜੀਟਲ ਦਸਤਖ਼ਤਾਂ ਸਮੇਤ ਲੋਕਾਂ ਨੂੰ ਘਰ ਬੈਠੇ ਹੀ ਵੱਟਸਐਪ ਜਾਂ ਈਮੇਲ ਰਾਹੀਂ ਮਿਲਣਗੇ ਅਤੇ ਹੁਣ ਇੱਕ ਵਾਰ ਅਪਲਾਈ ਕਰਨ ਤੋਂ ਬਾਅਦ ਲੋਕਾਂ ਨੂੰ ਸੇਵਾ ਕੇਂਦਰਾਂ ਦੇ ਵਾਰ-ਵਾਰ ਚੱਕਰ ਨਹੀਂ ਕੱਟਣੇ ਪੈਣਗੇ। ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨ ਸੰਬੰਧੀ ਪ੍ਰਸਾਸ਼ਕੀ ਸੁਧਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠੇ ਹੀ ਅਪਲਾਈ ਕੀਤੀਆਂ ਜਾ ਸਕਦੀਆਂ ਹਨ ਜਿਨ੍ਹਾਂ ਲਈ ਸੇਵਾ ਕੇਂਦਰਾਂ ’ਤੇ ਆਉਣ ਦੀ ਵੀ ਲੋੜ ਨਹੀਂ ਹੈ। ਪ੍ਰਸਾਸ਼ਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਪੈਡਿੰਗ ਕੇਸਾਂ ਦੀ ਸਮੀਖਿਆ ਕਰਦੇ ਹੋਏ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਵੀ ਦਿੱਤੇ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਸੇਵਾ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਸੇਵਾ ਕੇਂਦਰਾਂ ਦੀ ਕਾਰਗੁਜਾਰੀ ਸੰਬੰਧੀ ਲੋਕਾਂ ਤੋਂ ਵੀ ਫੀਡਬੈਕ ਲਈ ਜਾਵੇ। ਸ੍ਰੀ ਮੀਤ ਹੇਅਰ ਨੇ ਡਿਜੀਟਲ ਦਸਤਖ਼ਤਾਂ ਵਾਲੀਆਂ 283 ਸੇਵਾਵਾਂ ਅਤੇ ਆਨਲਾਈਨ ਅਪਲਾਈ ਕਰਨ ਵਾਲੀਆਂ 93 ਸੇਵਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਡੀਆ ਦੇ ਹਰ ਪਲੇਟਫਾਰਮ ’ਤੇ ਪ੍ਰਚਾਰ ਕਰਨ ਸੰਬੰਧੀ ਵੀ ਹੁਕਮ ਦਿੱਤੇ। ਇਸ ਮੌਕੇ ਮੰਤਰੀ ਸ੍ਰੀ ਮੀਤ ਹੇਅਰ ਦੇ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗਿਰੀਸ਼ ਦਿਆਲਨ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Previous Post

ਪੁਲਿਸ ਨੇ ਰੇਪ ਦੇ ਦੋਸ਼ਾਂ ਤਹਿਤ ਇੱਕ ਹੋਰ “ਬਾਬਾ” ਕੀਤਾ ਕਾਬੂ

Next Post

ਖੇਡਾਂ ਵਤਨ ਪੰਜਾਬ ਦੀਆਂ : ਖਿਡਾਰੀਆਂ ਨੂੰ ਦਿੱਤੀ ਗਈ ‘ਗੱਲਾਂ ਦੇ ਕੜਾਹ’ ਦੀ ਰਿਫਰੈਸ਼ਮੈਂਟ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਖੇਡਾਂ ਵਤਨ ਪੰਜਾਬ ਦੀਆਂ : ਖਿਡਾਰੀਆਂ ਨੂੰ ਦਿੱਤੀ ਗਈ ‘ਗੱਲਾਂ ਦੇ ਕੜਾਹ’ ਦੀ ਰਿਫਰੈਸ਼ਮੈਂਟ

ਖੇਡਾਂ ਵਤਨ ਪੰਜਾਬ ਦੀਆਂ : ਖਿਡਾਰੀਆਂ ਨੂੰ ਦਿੱਤੀ ਗਈ ‘ਗੱਲਾਂ ਦੇ ਕੜਾਹ’ ਦੀ ਰਿਫਰੈਸ਼ਮੈਂਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend