Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੁਲਾਸਾ : ਪੋਸ਼ਣ ਅਭਿਆਨ ਯੋਜਨਾ ਲਾਗੂ ਕਰਨ ’ਚ ਪੰਜਾਬ ਫਾਡੀ, ਨੀਤੀ ਆਯੋਗ ਦੀ ਰਿਪੋਰਟ

Nirmal Pandori by Nirmal Pandori
09/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੁਲਾਸਾ : ਪੋਸ਼ਣ ਅਭਿਆਨ ਯੋਜਨਾ ਲਾਗੂ ਕਰਨ ’ਚ ਪੰਜਾਬ ਫਾਡੀ, ਨੀਤੀ ਆਯੋਗ ਦੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 03 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੋਸ਼ਣ ਅਭਿਆਨ ਸੰਬੰਧੀ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ ਨੇ ਪੰਜਾਬ ਵਾਸੀਆਂ ਦੇ ਕੰਨ ਖੜੇ ਕਰ ਦਿੱਤੇ ਹਨ । ‘ਭਾਰਤ ਵਿੱਚ ਪੋਸ਼ਣ ’ਤੇ ਤਰੱਕੀ ਨੂੰ ਸੁਰੱਖਿਅਤ ਰੱਖਣਾ : ਮਹਾਂਮਾਰੀ ਦੇ ਸਮੇਂ ’ਚ ਪੋਸ਼ਣ ਅਭਿਆਨ’ ਨਾਂ ਦੀ ਰਿਪੋਰਟ ਵਿੱਚ ਪੋਸ਼ਣ ਅਭਿਆਨ ਯੋਜਨਾ ਲਾਗੂ ਕਰਨ ਸੰਬੰਧੀ ਪੰਜਾਬ ਨੂੰ ਫਾਡੀ ਦੱਸਿਆ ਗਿਆ ਹੈ। ਰਿਪੋਰਟ ਅਨੁਸਾਰ ਪੋਸ਼ਣ ਅਭਿਆਨ ਨੂੰ ਸਮੁੱਚੇ ਤੌਰ ’ਤੇ ਲਾਗੂ ਕਰਨ ਵਾਲੇ ਵੱਡੇ ਸੂਬਿਆਂ ਵਿੱਚੋਂ ਪੰਜਾਬ ’ਤੇ ਬਿਹਾਰ ਦੀ ਕਾਰਗੁਜ਼ਾਰੀ ਸਭ ਤੋਂ ਮਾੜੀ ਰਹੀ ਹੈ। ਜ਼ਿਕਰਯੋਗ ਹੈ ਕਿ ਸਰਕਾਰਾਂ ਇਸਤਰੀ ਤੇ ਬਾਲ ਵਿਭਾਗ ਰਾਹੀਂ ਪੋਸ਼ਣ ਅਭਿਆਨ ਯੋਜਨਾ ਤਹਿਤ ਖ਼ੁਰਾਕ ਮੁਹੱਈਆ ਕਰਵਾੳਂਦੀਆਂ ਹਨ। ਇਸ ਯੋਜਨਾ ਤਹਿਤ 0-6 ਸਾਲ ਤੱਕ ਦੇ ਬੱਚੇ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਮਾਵਾਂ ਨੂੰ ਸਿਹਤਮੰਦੀ ਦੀ ਖ਼ੁਰਾਕ ਦਿੱਤੀ ਜਾਂਦੀ ਹੈ। ਇਸ ਖ਼ੁਰਾਕ ਵਿੱਚ ਕਣਕ,ਚਾਵਲ, ਸੋਇਆਬੀਨ ਦਾ ਆਟਾ, ਸੋਇਆਬੀਨ ਦੀ ਬੜੀ , ਚੀਨੀ ਅਤੇ ਬੇਸਣ ਦਿੱਤਾ ਜਾਂਦਾ ਹੈ। ਪਹਿਲਾਂ ਇਹ ਖ਼ੁਰਾਕ ਆਂਗਣਵਾੜੀ ਕੇਂਦਰਾਂ ਤੋਂ ਤਿਆਰ ਕਰਕੇ ਦਿੱਤੀ ਜਾਂਦੀ ਸੀ ਪ੍ਰੰਤੂ ਕੋਵਿਡ-19 ਕਾਰਨ ਇਸ ਯੋਜਨਾ ਨੂੰ ‘‘ਬੇਕਹੋਮ’’ ਸਕੀਮ ਤਹਿਤ ਲਾਭਪਾਤਰੀਆਂ ਨੂੰ ਉਕਤ ਖਾਦ ਪਦਾਰਥ ਦਿੱਤੇ ਜਾਂਦੇ ਹਨ ਅਤੇ ਉਹ ਘਰ ’ਚ ਤਿਆਰ ਕਰਦੇ ਹਨ। ਸਰਕਾਰੀ ਅੰਕੜਿਆਂ ਵਿੱਚ ਇਹ ਸਾਰਾ ਕੁਝ ਪੂਰੀ ਕਾਮਯਾਬੀ ਨਾਲ ਚੱਲ ਰਿਹਾ ਹੈ ਪ੍ਰੰਤੂ ਨੀਤੀ ਆਯੋਗ ਦੀ ਰਿਪੋਰਟ ਨੇ ਸਰਕਾਰੀ ਅੰਕੜਿਆਂ ਦੀ ਪੋਲ ਖੋਲ ਦਿੱਤੀ ਹੈ। ਹਾਲਾਤ ਇਹੋ ਜਿਹੇ ਹਨ ਕਿ ਉਪਰੋਤਕ ਵਰਨਣ ਕੀਤਾ ਗਿਆ ਪੂਰਾ ਰਾਸ਼ਨ ਆਂਗਣਵਾੜੀ ਕੇਂਦਰਾਂ ਤੱਕ ਪੁੱਜਦਾ ਹੀ ਨਹੀਂ ਹੈ, ਸਿਰਫ਼ ਇੱਕ ਜਾਂ ਦੋ ਖ਼ੁਰਾਕ ਆਈਟਮਾਂ ਮਿਲਦੀਆਂ ਹਨ ਜੋ ਆਂਗਣਵਾੜੀ ਵਰਕਰਾਂ ਵੱਲੋਂ ਲਾਭਪਾਤਰੀਆਂ ਦੇ ਘਰਾਂ ਤੱਕ ਦਿੱਤੀਆਂ ਜਾਂਦੀਆਂ ਹਨ। ਨੀਤੀ ਆਯੋਗ ਦੀ ਰਿਪੋਰਟ ਨੇ ਇੱਕ ਵੱਡਾ ਸਵਾਲ ਖੜਾ ਕੀਤਾ ਹੈ ਕਿ ਜੇਕਰ ਪੋਸ਼ਣ ਦੇ ਮਾਮਲੇ ਵਿੱਚ ਹੀ ਵੱਡੀਆਂ ਗੜਬੜੀਆਂ ਹਨ ਅਤੇ ਲਾਪਰਵਾਹੀ ਵਰਤੀ ਜਾ ਰਹੀ ਹੈ ਤਾਂ ਬੱਚਿਆਂ ਨੂੰ ਕੁਪੋਸ਼ਣ ਤੋਂ ਕਿਵੇਂ ਬਚਾਇਆ ਜਾ ਸਕੇਗਾ। ਇਹ ਤਾਂ ਸਭ ਜਾਣਦੇ ਹਨ ਕਿ ਕੁਪੋਸ਼ਣ ਸਿਹਤਮੰਦ ਬਚਪਨ ਦਾ ਦੁਸ਼ਮਣ ਹੈ ਅਤੇ ਜੇਕਰ ਸਾਡਾ ਬਚਪਨ ਹੀ ਸਿਹਤਮੰਦ ਨਹੀਂ ਹੋਵੇਗਾ ਤਾਂ ਸਾਡੀ ਜਵਾਨੀ ਦੀ ਤਸਵੀਰ ਸਭ ਦੇ ਸਾਹਮਣੇ ਹੈ। ਲੋੜ ਇਸ ਗੱਲ ਦੀ ਹੈ ਕਿ ਸਰਕਾਰਾਂ ਬੱਚਿਆਂ ਦੀ ਸਿਹਤ ਸਬੰੰਧੀ ਗੰਭੀਰ ਹੋ ਕੇ ਕੰਮ ਕਰਨ ਤਾਂ ਜੋ ਕੁਪੋਸ਼ਣ ਦੀ ਸਮੱਸਿਆ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਪੋਸ਼ਣ ਅਭਿਆਨ ਦੀ ਨਾਕਾਮਯਾਬੀ ਦਾ ਇੱਕ ਪੱਖ ਇਹ ਵੀ ਹੈ ਕਿ ਇਸ ਯੋਜਨਾ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਕਈ-ਕਈ ਮਹੀਨੇ ਤਨਖ਼ਾਹ ਹੀ ਨਹੀਂ ਦਿੱਤੀ ਜਾਂਦੀ। ਜਿਸ ਕਰਕੇ ਕਈ ਵਾਰੀ ਹਾਲਾਤ ‘‘ਪੱਲੇ ਪਈਆਂ ਰੋਟੀਆਂ, ਸੱਭੇ ਗੱਲਾਂ ਖੋਟੀਆਂ’’ ਵਰਗੇ ਬਣ ਜਾਂਦੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Previous Post

5 ਸਤੰਬਰ ਦੀ ਕੈਬਨਿਟ ਮੀਟਿੰਗ ’ਤੇ ਟਿਕੀਆਂ ਕੱਚੇ ਕਾਮਿਆਂ ਦੀ ਨਜ਼ਰਾਂ

Next Post

ਬਲਬੀਰ ਸਿੰਘ ਪੰਨੂ ਨੂੰ ਪਨਸਪ ਦਾ ਚੇਅਰਮੈਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਬਲਬੀਰ ਸਿੰਘ ਪੰਨੂ ਨੂੰ ਪਨਸਪ ਦਾ ਚੇਅਰਮੈਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਬਲਬੀਰ ਸਿੰਘ ਪੰਨੂ ਨੂੰ ਪਨਸਪ ਦਾ ਚੇਅਰਮੈਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend