Gee 98News

ਬਲਬੀਰ ਸਿੰਘ ਪੰਨੂ ਨੂੰ ਪਨਸਪ ਦਾ ਚੇਅਰਮੈਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਗੁਰਦਾਸਪੁਰ,03 ਸਤੰਬਰ (ਜੀ98 ਨਿਊਜ਼ ਸਰਵਿਸ) :

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਲਕਾ ਇੰਚਾਰਜ ਫਤਿਹਗੜ ਚੂੜੀਆਂ ਬਲਬੀਰ ਸਿੰਘ ਪੰਨੂ ਨੂੰ ਪਨਸਪ ਦਾ ਚੇਅਰਮੈਨ ਲਗਾਏ ਜਾਣ ’ਤੇ ਹਲਕੇ ਦੇ ਆਗੂਆਂ/ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂ ਬਲਵਿੰਦਰ ਸਿੰਘ ਕਾਹਲੋ, ਰਣਬੀਰ ਸਿੰਘ ਰਿਆੜ ਸੀਨੀਅਰ ਆਗੂ ਹਲਕਾ ਕਾਦੀਆਂ ਅਤੇ ਦਵਿੰਦਰ ਸਿੰਘ ਰਿਆੜ ਤੁਗਲਵਾਲ ਨੇ ਕਿਹਾ ਕਿ ਬਲਬੀਰ ਸਿੰਘ ਪੰਨੂ ਇੱਕ ਸੁਲਝੇ ਹੋਏ ਆਗੂ ਹਨ ਜਿਨ੍ਹਾਂ ਨੇ ਪਾਰਟੀ ਦੇ ਸ਼ੁਰੂਆਤੀ ਦਿਨਾਂ ਤੋਂ ਲੈ ਕਿ ਪਾਰਟੀ ਦੀ ਕਾਮਯਾਬੀ ’ਚ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਇਮਾਨਦਾਰ ਰਹਿ ਕੇ ਨਿਭਾਈਆਂ ਸੇਵਾਵਾਂ ਦੇ ਸਦਕਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਦਾਰ ਪੰਨੂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਗੂਆਂ ਨੇ ਪੰਨੂ ਦੀ ਬਤੌਰ ਚੇਅਰਮੈਨ ਪਨਸਪ ਨਿਯੁਕਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਹਾਈਕਮਾਂਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਨੂ ਦੀ ਨਿਯੁਕਤੀ ਨਾਲ ਪਾਰਟੀ ’ਚ ਇੱਕਜੁਟਤਾ ਹੋਰ ਵਧੇਗੀ ਅਤੇ ਪਾਰਟੀ ਮਜ਼ਬੂਤ ਹੋਵੇਗੀ।

error: Content is protected !!