Gee 98News

ਹਰ ਮਹੀਨੇ ਤਨਖ਼ਾਹ ਸਮੇਂ ਸਿਰ ਨਾ ਮਿਲੀ ਤਾਂ ਸੰਘਰਸ਼ ਕਰਾਂਗੇ : ਮੁਲਾਜ਼ਮ ਆਗੂ

ਬਰਨਾਲਾ, 06 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਤਨਖ਼ਾਹ ਜਾਰੀ ਕਰਨ ਉੱਪਰ ਸਰਕਾਰ ਵੱਲੋਂ ਲਗਾਈ ਜ਼ੁਬਾਨੀ ਰੋਕ ਕਾਰਨ ਸੂਬੇ ਦੇ ਮੁਲਾਜ਼ਮਾਂ ਨੂੰ ਪਿਛਲੇ ਮਹੀਨੇ ਦੀ ਤਨਖ਼ਾਹ ਜਾਰੀ ਨਹੀਂ ਹੋਈ । ਸੂਬੇ ਦਾ ਮੁਲਾਜ਼ਮ ਵਰਗ ਸਰਕਾਰ ਖਿਲਾਫ਼ ਸੰਘਰਸ਼ ਕਰਨ ਦੇ ਰੌਂਅ ਵਿੱਚ ਹੈ। ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਨੇ ਵੀ ਤਨਖ਼ਾਹ ਵਿੱਚ ਦੇਰੀ ਦਾ ਨੋਟਿਸ ਲੈਂਦੇ ਹੋਏ ਜਲਦੀ ਤਨਖ਼ਾਹ ਜਾਰੀ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਜੇਕਰ ਮੁਲਾਜ਼ਮਾਂ ਦੀ ਅਗਸਤ ਮਹੀਨੇ ਦੀ ਤਨਖ਼ਾਹ ਜਲਦੀ ਖਾਤਿਆਂ ਵਿੱਚ ਨਾ ਪਾਈ ਗਈ ਤਾਂ ਸੰਘਰਸ਼ ਕਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਹਰ ਮਹੀਨੇ ਸਮੇਂ ਸਿਰ ਤਨਖ਼ਹ ਨਹੀਂ ਮਿਲੇਗੀ ਤਾਂ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ । ਪੰਜਾਬ ’ਚ ਵੀ ਸਰਕਾਰੀ ਮੁਲਾਜ਼ਮ ਤਨਖ਼ਾਹ ਨਾ ਮਿਲਣ ਕਾਰਨ ਸਰਕਾਰ ਖਿਲਾਫ਼ ਅੰਦਰੋ-ਅੰਦਰੀ ਰੋਸ ਪ੍ਰਗਟ ਕਰ ਰਹੇ ਹਨ। ਸੋਸਲ ਮੀਡੀਆ ’ਤੇ ਮੁਲਾਜ਼ਮਾਂ ਦੀਆਂ ਪੋਸਟਾਂ ਸੰਕੇਤ ਦੇ ਰਹੀਆਂ ਹਨ ਕਿ ਜੇਕਰ ਕੁਝ ਦਿਨ ਹੋਰ ਤਨਖ਼ਾਹ ਨਾ ਮਿਲੀ ਤਾਂ ਸਰਕਾਰੀ ਮੁਲਾਜ਼ਮਾਂ ਦੇ ਸਬਰ ਦਾ ਪਿਆਲਾ ਫੁੱਟ ਸਕਦਾ ਹੈ।

error: Content is protected !!