Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮੀ ਸਰਵੇਖਣ : ਪੰਜਾਬ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਦਿੱਲੀ ਦੇ ਵਿਦਿਆਰਥੀਆਂ ਨੂੰ ਪਛਾੜਿਆ

Nirmal Pandori by Nirmal Pandori
09/08/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੌਮੀ ਸਰਵੇਖਣ : ਪੰਜਾਬ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਦਿੱਲੀ ਦੇ ਵਿਦਿਆਰਥੀਆਂ ਨੂੰ ਪਛਾੜਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,08 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਕਸਰ ਹੀ ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਨੂੰ ਪੰਜਾਬ ਤੋਂ ਬਿਹਤਰ ਦਰਸਾਉਣ ਲਈ ਯਤਨਸ਼ੀਲ ਰਹਿੰਦੀ ਹੈ ਪ੍ਰੰਤੂ ਦੂਜੇ ਪਾਸੇ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਦੀ ਲਿਆਕਤ ਠੋਕ ਵਜਾ ਕੇ ਆਖ ਰਹੀ ਹੈ ਕਿ ਉਹ ਦਿੱਲੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਵੱਧ ਹੁਸ਼ਿਆਰ ਹਨ। ਕੇਂਦਰੀ ਸਿੱਖਿਆ ਮੰਤਰਾਲੇ ਅਤੇ ਨੈਸ਼ਨਲ ਕੌਂਸਲ ਆਫ ਐਜੂਕੇਸ਼ਨ ਐਂਡ ਰਿਸਰਚ ਟ੍ਰੇਨਿੰਗ ਵੱਲੋਂ ਕੀਤੇ ਇਕ ਕੌਮੀ ਸਰਵੇਖਣ ਵਿੱਚ ਪੰਜਾਬ ਦੇ ਸਕੂਲੀ ਵਿਦਿਆਰਥੀ ਇੱਕ ਵਾਰ ਫੇਰ ਦਿੱਲੀ ਦੇ ਵਿਦਿਆਰਥੀਆਂ ਤੋਂ ਅੱਗੇ ਲੰਘ ਗਏ ਹਨ। ਐਨਸੀਈਆਰਟੀ ਵੱਲੋਂ ਫਾਊਂਡੇਂਸ਼ਨ ਲਰਨਿੰਗ ਸਟੱਡੀ 2022 ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਕਲਾਸ ਤੀਜੀ ਦੇ ਵਿਦਿਆਰਥੀਆਂ ’ਤੇ ਕੀਤੇ ਗਏ ਕੌਮੀ ਸਰਵੇਖਣ ਵਿੱਚ ਪੰਜਾਬ ਦੇ ਵਿਦਿਆਰਥੀ ਦਿੱਲੀ ਵਾਲਿਆਂ ਤੋਂ ਅੱਗੇ ਹਨ। ਇਸ ਸਰਵੇਖਣ ਵਿੱਚ 10 ਹਜ਼ਾਰ ਸਕੂਲਾਂ ਦੇ 86 ਹਜ਼ਾਰ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ। ਪੰਜਾਬ ਦੇ 3233 ਵਿਦਿਆਰਥੀਆਂ ਦਾ ਗਣਿਤ, ਅੰਗਰੇਜ਼ੀ, ਹਿੰਦੀ ਤੇ ਪੰਜਾਬੀ ਵਿੱਚ 320 ਸਕੂਲਾਂ ਵਿਚ ਟੈਸਟ ਲਿਆ ਗਿਆ, ਜਿਸ ਦੌਰਾਨ ਇਹ ਖੁਲਾਸਾ ਹੋਇਆ ਕਿ ਪੰਜਾਬ ਦੇ ਵਿਦਿਆਰਥੀ ਦਿੱਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਜ਼ਿਆਦਾ ਹੁਸ਼ਿਆਰ ਹਨ। ਇਸ ਸਰਵੇਖਣ ਸਬੰਧੀ ਕੁੱਝ ਸਿੱਖਿਆ ਸ਼ਾਸਤਰੀਆਂ ਨਾਲ ਗੱਲ ਕਰਨ ’ਤੇ ਉਨਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਪੰਜਾਬ ਦੀ ਮੌਜੂਦਾ ਸਰਕਾਰ ਦੇ ਕੁਝ ਮੰਤਰੀ ਖ਼ੁਦ ਇਹ ਆਖਦੇ ਹਨ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਸਿੱਖਿਆ ਸਿਸਟਮ ਵੱਲ ਧਿਆਨ ਨਹੀਂ ਦਿੱਤਾ। ਵਰਨਣਯੋਗ ਹੈ ਕਿ ਇਸਦੇ ਬਾਵਜੂੁਦ ਵੀ ਪੰਜਾਬ ਦੇ ਵਿਦਿਆਰਥੀ ਮੁੱਢਲੀਆਂ ਸਹੂਲਤਾਂ ਦੀ ਅਣਹੋਂਦ ਵਿੱਚ ਵੀ ਸਿੱਖਿਆ ਦੇ ਖ਼ੇਤਰ ਵਿੱਚ ਵਜ਼ਨਦਾਰ ਪ੍ਰਾਪਤੀਆਂ ਕਰ ਰਹੇ ਹਨ ਜੇਕਰ ਸਰਕਾਰ ਬਾਹਰਲੇ ਸੂਬਿਆਂ ਨੂੰ ਮਾਰਗਦਰਸ਼ਕ ਦਾ ਰੁਤਬਾ ਦੇਣ ’ਤੇ ਜ਼ੋਰ ਲਗਾਉਣ ਦੀ ਬਜਾਏ ਸੂਬੇ ਕੋਲ ਜੋ ਵੀ ਹੈ, ਨੂੰ ਅੱਪਡੇਟ ਕਰਨ ਵੱਲ ਧਿਆਨ ਦੇਵੇ ਤਾਂ ਸਿੱਖਿਆ ਦੇ ਖ਼ੇਤਰ ਵਿੱਚ ਪੰਜਾਬ ਦੇ ਵਿਦਿਆਰਥੀ ਹੋਰ ਵੀ ਪ੍ਰਾਪਤੀਆਂ ਕਰ ਸਕਦੇ ਹਨ । ਲੋੜ ਤਾਂ ਹਕੀਕਤ ਨੂੰ ਮੰਨ ਕੇ ਵਿਗੜੀ ਹੋਈ ਨੂੰ ਸੁਧਾਰਨ ਵੱਲ ਸੁਹਿਰਦ ਯਤਨ ਕਰਨ ਦੀ ਹੈ ਅਤੇ ਅਜਿਹੇ ਯਤਨ ਪੰਜਾਬ ਵਿੱਚ ਰਹਿੰਦੇ ਹੋਏ, ਪੰਜਾਬ ਤੋਂ ਬਾਹਰ ਵੱਲ ਨਾ ਦੇਖਦੇ ਹੋਏ ਵੀ ਕੀਤੇ ਜਾ ਸਕਦੇ ਹਨ ਭਾਵੇਂ ਕਿ ਆਪਣੇ ਤੋਂ ਬਿਹਤਰ ਜੇ ਕਿਤੇ ਕੁਝ ਹੋ ਰਿਹਾ ਹੋਵੇ ਤਾਂ ਉਸ ਦੀ ਸਲਾਹ ਲੈਣ ਵਿੱਚ ਕੋਈ ਹਰਜ਼ ਨਹੀਂ ਪ੍ਰੰਤੂ ਸਲਾਹ ਦੇਣ ਵਾਲਾ ਹਕੀਕਤ ਵਿੱਚ ਬਿਹਤਰ ਹੋਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਸਰਕਾਰੀ ਸਕੀਮ ਦਾ ਗਲਤ ਤਰੀਕੇ ਦੇ ਨਾਲ ਫਾਇਦਾ ਚੁੱਕਣ ਵਾਲਿਆਂ ਦੀ ਹੁਣ ਖ਼ੈਰ ਨਹੀਂ

Next Post

ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸਕੂਲ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸਕੂਲ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ

ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸਕੂਲ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend