Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁਧਿਆਣਾ ਦੇ ਸੇਵਾ ਕੇਂਦਰ ਦੀ ਮਿਲੀ ਸ਼ਿਕਾਇਤ ਤਾਂ ਮੌਕੇ ’ਤੇ ਪੁੱਜ ਗਏ ਦੋ ਕੈਬਨਿਟ ਮੰਤਰੀ

Nirmal Pandori by Nirmal Pandori
09/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਲੁਧਿਆਣਾ ਦੇ ਸੇਵਾ ਕੇਂਦਰ ਦੀ ਮਿਲੀ ਸ਼ਿਕਾਇਤ ਤਾਂ ਮੌਕੇ ’ਤੇ ਪੁੱਜ ਗਏ ਦੋ ਕੈਬਨਿਟ ਮੰਤਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੈਬਨਿਟ ਮੰਤਰੀ ਮੀਤ ਹੇਅਰ ਤੇ ਡਾ. ਨਿੱਜਰ ਨੇ ਕੀਤੀ ਸੇਵਾ ਕੇਂਦਰ ਦੀ ਡੁੂੰਘਾਈ ਨਾਲ ਚੈਕਿੰਗ

ਲੁਧਿਆਣਾ, 08 ਸਤੰਬਰ (ਜੀ98 ਨਿਊਜ਼ ਬਿਊਰੋ) :

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਉੱਤੇ ਚੱਲਦਿਆਂ ਲੋਕਾਂ ਦੇ ਪੈਂਡਿੰਗ ਕੇਸਾਂ ਦਾ ਅਸਲ ਮੁਆਇਨਾ ਕਰਨ ਅਤੇ ਜ਼ਮੀਨੀ ਹਕੀਕਤਾਂ ਜਾਣਨ ਲਈ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਸਾਹਮਣੇ ਸਥਾਨਕ ਬੱਸ ਅੱਡੇ ਨੇੜੇ ਨਗਰ ਨਿਗਮ ਲੁਧਿਆਣਾ ਅਧੀਨ ਚੱਲਦੇ ਸੇਵਾ ਕੇਂਦਰ ਦੀ ਅਚਨਚੇਤੀ ਚੈਕਿੰਗ ਕੀਤੀ। ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਨਾਗਰਿਕ ਸੇਵਾਵਾਂ ਦੇ ਮਾਮਲੇ ਵਿੱਚ ਨਗਰ ਨਿਗਮ ਦੇ ਕੁਝ ਕਰਮੀਆਂ ਵੱਲੋਂ ਬੇਲੋੜੇ ਇਤਰਾਜ਼ਾਂ ਨਾਲ ਭੇਜੇ ਜਾਂਦੇ ਕੇਸਾਂ ਦਾ ਨਿਰੀਖਣ ਕਰਨ ਉਪਰੰਤ ਦੋਵੇਂ ਮੰਤਰੀ ਸੇਵਾ ਕੇਂਦਰ ਪੁੱਜੇ ਅਤੇ ਸਬੰਧਤ ਕਰਮੀਆਂ ਤੋਂ ਇਨਾਂ ਬਾਰੇ ਪੁੱਛ ਪੜਤਾਲ ਕੀਤੀ। ਇਸ ਦੇ ਨਾਲ ਹੀ ਪੈਂਡਿੰਗ ਕੇਸਾਂ ਪਿੱਛੇ ਮੰਦਭਾਵਨਾ ਦਾ ਪਤਾ ਲਗਾਉਣ ਲਈ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅੱਗਰਵਾਲ ਦੀ ਅਗਵਾਈ ਹੇਠ ਕਮੇਟੀ ਬਣਾ ਦਿੱਤੀ ਜੋ ਇਸ ਮਾਮਲੇ ਦੀ ਪੜਤਾਲ ਕਰੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲੇ ਦੇ ਕੁੱਲ ਲੰਬਿਤ ਪਏ ਕੇਸਾਂ ਦੀ ਔਸਤ 0.42 ਫੀਸਦੀ ਹੈ ਅਤੇ ਇਸ ਵਿੱਚੋਂ ਇਕੱਲੇ ਨਗਰ ਨਗਮ ਦੀ ਔਸਤ 6 ਫੀਸਦੀ ਹੈ। ਕੁੱਲ 539000 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ 2276 ਅਰਜ਼ੀਆਂ ਦਾ ਨਿਪਟਾਰਾ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਤੈਅ ਸਮੇਂ ਅੰਦਰ ਨਹੀਂ ਹੋਇਆ। ਇਸ ਤੋਂ ਬਾਅਦ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਇਕੱਲੇ-ਇਕੱਲੇ ਪੈਂਡਿੰਗ ਕੇਸ ਦਾ ਮੁਆਇਨਾ ਕੀਤਾ ਜਾਵੇ ਜਿਸ ਵਿੱਚ ਖੁਲਾਸਾ ਹੋਇਆ ਕਿ ਲੁਧਿਆਣਾ ਦੇ ਪੰਜ ਕਰਮੀਆਂ ਵੱਲੋਂ ਪੈਂਡਿੰਗ ਕੇਸ ਵਾਪਸ ਭੇਜਣ ਦੀ ਦਰ ਬਹੁਤ ਹੈ। ਦੋਵੇਂ ਮੰਤਰੀਆਂ ਨੇ ਕਿਹਾ ਕਿ ਸੇਵਾ ਕੇਂਦਰ ਪਾਰਦਰਸ਼ੀ ਤੇ ਤੈਅ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ।

Gee98 Ads

ਸਾਰੇ ਸੇਵਾ ਕੇਂਦਰਾਂ ਦੇ ਬਾਹਰ ਬੋਰਡ ਲਗਾ ਕੇ ਸੇਵਾਵਾਂ ਦੀਆਂ ਕੀਮਤਾਂ ਅਤੇ ਨਿਰਧਾਰਤ ਸਮਾਂ ਵੀ ਲਿਖਣ ਜਿਸ ਅੰਦਰ ਸੇਵਾ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਸਹੂਲਤ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਤ ਹੇਅਰ ਅਤੇ ਡਾ. ਨਿੱਜਰ ਨੇ ਦੱਸਿਆ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਫਾਈਲ ਦਾ ਉਪਰਲੇ ਪੱਧਰ ‘ਤੇ ਡੂੰਘਾਈ ਨਾਲ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਈ-ਗਵਰਨੈਂਸ ਨੂੰ ਅਪਣਾ ਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੇਵਾ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਮੇਂ ਇਹ ਪਾਇਆ ਗਿਆ ਕਿ ਸੂਬੇ ਵਿੱਚ ਵਾਪਸ ਭੇਜਣ ਦੀ ਔਸਤ 0.9 ਫ਼ੀਸਦ ਹੈ ਜਦੋਂ ਕਿ ਲੁਧਿਆਣਾ ਦੀ ਔਸਤ 6 ਫ਼ੀਸਦ ਹੈ। ਅਧਿਕਾਰੀਆਂ ਦੁਆਰਾ ਵੱਖ-ਵੱਖ ਗੈਰ-ਜ਼ਰੂਰੀ ਅਤੇ ਅਸਪੱਸ਼ਟ ਇਤਰਾਜ਼ਾਂ ਜਿਵੇਂ ‘ਬਿਨੈਕਾਰ ਨੂੰ ਕਾਲ ਕਰਨ‘, ‘ਮਾਤਾ ਦੇ ਸਕੂਲ ਸਰਟੀਫਿਕੇਟ ਦੀ ਕਾਪੀ ਨੱਥੀ ਕਰਨ‘, ‘ਇਤਰਾਜ ਹਟਾਉਣ‘ (ਇਤਰਾਜ ਦਾ ਜ਼ਿਰਕ ਕੀਤੇ ਬਿਨਾਂ) ਸਬੰਧੀ ਮੁੱਦੇ ਉਠਾਏ ਗਏ ਜਿਸ ਨਾਲ ਨਾਗਰਿਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਸੇਵਾਵਾਂ ਦੀ ਪ੍ਰਵਾਨਗੀ ਵਿੱਚ ਲੱਗਣ ਵਾਲਾ ਸਮਾਂ ਵੀ ਵਧ ਗਿਆ ਹੈ। ਇਸ ਲਈ ਦੋਵਾਂ ਮੰਤਰੀਆਂ ਵੱਲੋਂ ਸੇਵਾ ਕੇਂਦਰ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ ਤੇ ਅਸ਼ੋਕ ਪਰਾਸ਼ਰ ਪੱਪੀ, ਡਾਇਰੈਕਟਰ ਪ੍ਰਸਾਸ਼ਕੀ ਸੁਧਾਰ ਗਿਰੀਸ ਦਿਆਲਨ, ਨਗਰ ਨਿਗਮ ਕਮਿਸ਼ਨਰ ਡਾ. ਸੇਨਾ ਅਗਰਵਾਲ ਅਤੇ ਹੋਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਆਪ ਦੇ ਵਿਧਾਇਕ ਗੱਜਣਮਾਜਰਾ ’ਤੇ ਈਡੀ ਦੀ ਛਾਪੇਮਾਰੀ

Next Post

ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ : ਬਦਲੇਗੀ ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਦੀ ਤਕਦੀਰ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ : ਬਦਲੇਗੀ ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਦੀ ਤਕਦੀਰ

ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ : ਬਦਲੇਗੀ ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਦੀ ਤਕਦੀਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend