Gee 98News

ਜਲ ਜੀਵਨ ਮਿਸ਼ਨ: ਜ਼ਿਲ੍ਹਾ ਬਰਨਾਲਾ ਸੂਬੇ ਦੇ 7 ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

ਬਰਨਾਲਾ, 09 ਸਤੰਬਰ (ਨਿਰਮਲ ਸਿੰਘ ਪੰਡੋਰੀ) :

‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੱਕ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਇਹ ਟੀਚਾ ਪੂਰਾ ਕਰਕੇ ਜ਼ਿਲ੍ਹਾ ਬਰਨਾਲਾ ਪੰਜਾਬ ਦੇ ਸੱਤ ਮੋਹਰੀ ਜ਼ਿਲ੍ਹਿਆਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਲ ਜੀਵਨ ਮਿਸ਼ਨ ਤਹਿਤ ਜਾਰੀ ਸੂਚੀ ਅਨੁਸਾਰ ਇਸ ਮਿਸ਼ਨ ਤਹਿਤ 100 ਫ਼ੀਸਦੀ ਟੀਚਾ ਹਾਸਲ ਕਰਨ ਵਾਲੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਬਰਨਾਲਾ ਵੀ ਸ਼ਾਮਲ ਹੈ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੀ ਬਿਹਤਰੀ ਲਈ ਹੋਰ ਕੰਮ ਕਰਨ ਲਈ ਪ੍ਰੇਰਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਬਰਨਾਲਾ ਰਵਿੰਦਰ ਬਾਂਸਲ ਨੇ ਦੱਸਿਆ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਨਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਵੀ ਪਾਈਪ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ 73,396 ਘਰਾਂ ਦੀ ਪੇਂਡੂ ਆਬਾਦੀ ਲਈ ਟੂਟੀਆਂ ਜ਼ਰੀਏ ਸਾਫ ਤੇ ਸੁਰੱਖਿਅਤ ਪਾਣੀ ਦੀ ਵਿਵਸਥਾ ਕੀਤੀ ਗਈ ਹੈ, ਜਿਸ ਸਦਕਾ ਜ਼ਿਲੇ ਨੂੰ ਇਹ ਮਾਣ ਹਾਸਲ ਹੋਇਆ ਹੈ।

error: Content is protected !!