Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਦੇ ਗੁਣਾਤਮਿਕ ਮੇਲੇ ਸਫਲਤਾਪੂਰਵਕ ਸਮਾਪਤ

Nirmal Pandori by Nirmal Pandori
09/09/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਦੇ ਗੁਣਾਤਮਿਕ ਮੇਲੇ ਸਫਲਤਾਪੂਰਵਕ ਸਮਾਪਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 09 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਗੁਣਾਤਮਿਕ ਸਿੱਖਿਆ ਦੇ ਸੁਧਾਰ ਅਤੇ ਵਿਦਿਆਰਥੀਆਂ ਅੰਦਰ ਛੁਪਿਆ ਹੁਨਰ ਤਰਾਸ਼ਣ ਲਈ ਜ਼ਿਲ੍ਹੇ ਦੇ 115 ਸਕੂਲਾਂ ਵਿੱਚ 5 ਸਤੰਬਰ ਤੋਂ 9 ਸਤੰਬਰ ਤੱਕ ਲਗਾਏ ਗਏ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਮੇਲੇ ਸਫਲਤਾਪੂਰਵਕ ਸਮਾਪਤ ਹੋਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਹਰਕੰਵਲਜੀਤ ਕੌਰ ਵੱਲੋਂ ਸਕੂਲਾਂ ਦਾ ਦੌਰਾ ਕਰ ਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਮੇਲਿਆਂ ਵਿੱਚ ਛੇਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਾਡਲ, ਚਾਰਟ, ਥ੍ਰੀ ਡੀ ਚਾਰਟ, ਟਾਈਮ ਲਾਈਨ, ਗਲੋਬ, ਅਰਥ ਸ਼ਾਸਤਰ, ਰਾਜਨੀਤੀ ਵਿਗਿਆਨ, ਭੂਗੋਲ, ਇਤਿਹਾਸ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਰੋਲ ਪਲੇਅ, ਸਟੋਰੀ ਟੈਲਿੰਗ ਤੇ ਹੋਰ ਗਤੀਵਿਧੀਆਂ ਨੂੰ ਡੀਈਓ ਸਰਬਜੀਤ ਸਿੰਘ ਤੂਰ ਦੁਆਰਾ ਵਾਚਿਆ ਗਿਆ ਤੇ ਉਨ੍ਹਾਂ ਗਤੀਵਿਧੀਆਂ ਨਾਲ ਸਬੰਧਿਤ ਸਵਾਲ ਪੁੱਛੇ ਗਏ, ਜਿਨਾਂ ਦਾ ਵਿਦਿਆਰਥੀਆਂ ਦੁਆਰਾ ਪੂਰੇ ਆਤਮ ਵਿਸ਼ਵਾਸ਼ ਨਾਲ ਸਹੀ ਜਵਾਬ ਦਿੱਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਪੁੱਜੇ ਸ. ਤੂਰ ਨੇ ਕਿਹਾ ਕਿ ਇਨਾਂ ਗੁਣਾਤਮਿਕ ਮੇਲਿਆਂ ਦਾ ਮੁੱਖ ਮਕਸਦ ਬੱਚਿਆਂ ਵਿੱਚ ਆਪਸੀ ਮਿਲਵਰਤਣ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਆਪਣੇ ਵਿਸ਼ੇ ਵਿੱਚ ਨਿਪੁੰਨ ਬਣਾਉਣਾ ਅਤੇ ਉਨੇ ਦੇ ਹੁਨਰ ਨੂੰ ਤਰਾਸ਼ਣਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਬੱਚਿਆਂ ਤੇ ਅਧਿਆਪਕਾਂ ਵਿੱਚ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਮੈਂਟਰ ਅਮਨਿੰਦਰ ਕੁਠਾਲਾ ਨੇ ਕਿਹਾ ਕਿ ਸਟੇਟ ਕੋਆਰਡੀਨੇਟਰ ਚੰਦਰ ਸ਼ੇਖਰ ਦੀ ਅਗਵਾਈ ਹੇਠ ਕਰਵਾਏ ਗਏ ਇਹ ਮੇਲੇ ਬਹੁਤ ਹੀ ਸਫਲ ਰਹੇ। ਇਸ ਸਫਲਤਾ ਲਈ ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਤੇ ਬੀਐਮ ਜਗਦੀਸ ਸਿੰਘ, ਤੇਜਿੰਦਰ ਸ਼ਰਮਾ, ਹਰਵਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਜੈ ਸਿੰਗਲਾ, ਸਟੇਟ ਐਵਾਰਡੀ ਡੀਐੱਮ ਕਮਲਦੀਪ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਡੀਐੱਮ ਮੋਹਿੰਦਰਪਾਲ, ਬੀਐਮ ਸੁਖਪਾਲ ਢਿੱਲੋਂ, ਕੁਸ਼ਲ ਸਿੰਘ, ਰਣਜੀਤ ਜੰਡੂ, ਅਸ਼ੀਸ਼ ਗੋਇਲ, ਮੈਡਮ ਵਤਨਦੀਪ ਕੌਰ, ਹਰਦੀਪ ਸਿੰਘ ਹੰਡਿਆਇਆ ਤੇ ਹੋਰ ਸਟਾਫ ਮੌਜੂਦ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਜੀਓਜੀ ਦੀਆਂ ਸੇਵਾਵਾਂ ਸੰਬੰਧੀ ਮਾਨ ਸਰਕਾਰ ਲਵੇਗੀ ਵੱਡਾ ਫ਼ੈਸਲਾ

Next Post

ਖੇਡਾਂ ਵਤਨ ਪੰਜਾਬ ਦੀਆਂ ਅੰਡਰ 14 ਲੜਕੀਆਂ ‘ਚ ਹਰਮੀਤ ਕੌਰ ਲੰਬੀ ਛਾਲ ‘ਚ ਪਹਿਲੇ ਸਥਾਨ ‘ਤੇ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਖੇਡਾਂ ਵਤਨ ਪੰਜਾਬ ਦੀਆਂ ਅੰਡਰ 14 ਲੜਕੀਆਂ ‘ਚ ਹਰਮੀਤ ਕੌਰ ਲੰਬੀ ਛਾਲ ‘ਚ ਪਹਿਲੇ ਸਥਾਨ ‘ਤੇ

ਖੇਡਾਂ ਵਤਨ ਪੰਜਾਬ ਦੀਆਂ ਅੰਡਰ 14 ਲੜਕੀਆਂ ‘ਚ ਹਰਮੀਤ ਕੌਰ ਲੰਬੀ ਛਾਲ ‘ਚ ਪਹਿਲੇ ਸਥਾਨ ‘ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend