Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ

Nirmal Pandori by Nirmal Pandori
09/13/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ

ਬਰਨਾਲਾ, 13 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਸਥਾਨਕ ਪੁਲਿਸ ਨੇ ਵਪਾਰੀਆਂ/ਕਾਰੋਬਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀਆਂ ਮੰਗਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਲਵਲੀ ਗਰਗ ਪੁੱਤਰ ਪ੍ਰੇਮ ਚੰਦ ਵਾਲੀ ਦਾਣਾ ਮੰਡੀ ਰੋਡ ਬਰਨਾਲਾ ਵੱਲੋਂ 2 ਸਤੰਬਰ 2022 ਨੂੰ ਪੁਲਿਸ ਨੂੰ ਇਤਲਾਹ ਦਿੱਤੀ ਗਈ ਸੀ ਕਿ ਉਸ ਨੂੰ ਕਿਸੇ ਅਣਜਾਨ ਵਿਅਕਤੀ ਵੱਲੋਂ, ਜੋ ਆਪਣੇ ਆਪ ਨੂੰ ਸੁੱਖਾ ਦੁੱਨੇਕੇ ਗੈਂਗਸਟਰ ਦੱਸ ਰਿਹਾ ਹੈ , ਫੋਨ ਕਰਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ’ਚ ਦਰਜ ਮੁਕੱਦਮੇ ਦੀ ਪੜਤਾਲ ਦੌਰਾਨ ਥਾਣਾ ਸਿਟੀ-1 ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਅਤੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਬਲਜਿੰਦਰ ਸਿੰਘ ਉਰਫ ਕਿੰਦਾ, ਗੁਰਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਬਿੰਦਰ ਵਾਸੀਅਨ ਪਿੰਡ ਕੋਟਦੁੱਨਾ ਜ਼ਿਲ੍ਹਾ ਬਰਨਾਲਾ ਅਤੇ ਜਗਸੀਰ ਸਿੰਘ ਉਰਫ ਗਿਆਨੀ ਸੰਘੇੜਾ ਵਾਸੀ ਮੂਲੋਵਾਲ ਹਾਲ ਅਬਾਦ ਫਿਲੀਪੀਨਜ਼, ਹਰਵਿੰਦਰ ਸਿੰਘ ਬਿੰਦੀ ਵਾਸੀ ਲਿੱਦੜਾਂ ਹਾਲ ਅਬਾਦ ਜਰਮਨ, ਅਜੈਬ ਖਾਨ ਉਰਫ ਖਾਨ ਦੁੱਗਾਂ ਵਾਸੀ ਦੁੱਗਾਂ ਹਾਲ ਅਬਾਦ ਅਮਰੀਕਾ ਨੂੰ ਨਾਮਜ਼ਦ ਕਰਕੇ ਬਲਜਿੰਦਰ ਸਿੰਘ ਉਰਫ ਕਿੰਦਾ, ਗੁਰਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਬਿੰਦਰ ਵਾਸੀਅਨ ਪਿੰਡ ਕੋਟਦੁੱਨਾ ਗਿ੍ਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋ 6 ਮੋਬਾਇਲ ਫੋਨ, ਇੱਕ ਪਿਸਟਲ 315 ਬੋਰ ਦੇਸੀ ਸਮੇਤ ਇੱਕ ਕਾਰਤੂਸ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਜਗਸੀਰ ਸਿੰਘ ਉਰਫ ਗਿਆਨੀ ਸੰਘੇੜਾ ਵਾਸੀ ਮੂਲੋਵਾਲ ਹਾਲ ਅਬਾਦ ਫਿਲੀਪੀਨਜ਼, ਹਰਵਿੰਦਰ ਸਿੰਘ ਬਿੰਦੀ ਵਾਸੀ ਲਿੱਦੜਾਂ ਹਾਲ ਅਬਾਦ ਜਰਮਨ, ਅਜੈਬ ਖਾਨ ਉਰਫ ਖਾਨ ਦੁੱਗਾਂ ਵਾਸੀ ਦੁੱਗਾਂ ਹਾਲ ਅਮਰੀਕਾ, ਜੋ ਇਸ ਵੇਲੇ ਵਿਦੇਸ਼ ਵਿੱਚ ਹਨ, ਨੂੰ ਭਾਰਤ ਲਿਆਉਣ ਲਈ ਕਾਨੂੰਨੀ ਯਤਨ ਕੀਤੇ ਜਾਣਗੇ। ਮਾਮਲੇ ਦੇ ਵੇਰਵੇ ਦਿੰਦੇ ਹੋਏ ਐਸਐਸਪੀ ਨੇ ਦੱਸਿਆ ਕਿ ਉਕਤ ਗਿ੍ਫਤਾਰ ਕੀਤੇ ਵਿਅਕਤੀ ਆਰਥਿਤ ਤੌਰ ’ਤੇ ਚੰਗੇ ਕਾਰੋਬਾਰੀਆਂ/ਵਪਾਰੀਆਂ ਦੀ ਰੇਕੀ ਕਰਕੇ ਵਿਦੇਸ਼ ਬੈਠੇ ਆਪਣੇ ਸਾਥੀਆਂ ਨੂੰ ਦੱਸਦੇ ਸਨ ਅਤੇ ਫਿਰ ਵਿਦੇਸ਼ ਬੈਠੇ ਗੈਂਗ ਦੇ ਮੈਂਬਰ ਫੋਨ ਕਰਕੇ ਫਿਰੌਤੀ ਮੰਗਦੇ ਸਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਸਨ । ਉਨ੍ਹਾਂ ਦੱਸਿਆ ਕਿ ਇਨਾਂ ਦੋਸ਼ੀਆਂ ਨੇ ਹੀ ਪਿੰਡ ਕੋਟਦੁੱਨਾ ਦੇ ਟੈਲੀ ਫਿਲਮਾਂ ਬਣਾਉਣ ਵਾਲੇ ਹਰਿੰਦਰ ਸਿੰਘ ਪ੍ਰੋਡਿਊਸਰ ਨੂੰ ਫੋਨ ਕਰਕੇ 10 ਲੱਖ ਦੀ ਫਿਰੌਤੀ ਮੰਗੀ ਸੀ ਜਿਸ ਦੇ ਸੰਬੰਧ ਵਿੱਚ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ ਹੈ । ਇਸ ਤੋਂ ਇਲਾਵਾ ਇਨਾਂ ਦੋਸ਼ੀਆਂ ਨੇ ਸੰਜ਼ੀਵ ਕੁਮਾਰ ਵਾਸੀ ਲੌਂਗੋਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ ਜਿਸ ਸੰਬੰਧੀ ਥਾਣਾ ਲੌਂਗੋਵਾਲ ਵਿਖੇ ਮੁਕੱਮਦਾ ਦਰਜ ਹੈ। ਐਸਐਸਪੀ ਨੇ ਦੱਸਿਆ ਕਿ ਦੋਸ਼ੀ ਇੰਟਰਨੈਸ਼ਲ ਵੱਟਸਐੱਪ ਫੋਨ ਕਰਦੇ ਸਨ ਅਤੇ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨੰਬਰ ਹਰਵਿੰਦਰ ਸਿੰਘ ਬਿੰਦੀ ਵਾਸੀ ਜਰਮਨ ਕੋਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਦੋਸ਼ੀ ਆਪਸ ਵਿੱਚ ਇੰਟਰਨੈੱਟ ਜਾਂ ਹੋਰ ਐਪਸ ਰਾਂਹੀ ਤਾਲਮੇਲ ਕਰਦੇ ਸਨ। ਪੁਲਿਸ ਵੱਲੋਂ ਗਿ੍ਫਤਾਰ ਕੀਤੇ ਦੋਸ਼ੀਆਂ ਵਿੱਚੋ ਬਲਜਿੰਦਰ ਸਿੰਘ ਕਿੰਦਾ ਦੇ ਖਿਲਾਫ਼ ਬਰਨਾਲਾ ਤੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 13 ਮੁਕੱਦਮੇ ਦਰਜ ਹਨ ਅਤੇ ਜਗਸੀਰ ਸਿੰਘ ਉਰਫ ਗਿਆਨੀ ਸੰਘੇੜਾ ਦੇ ਖਿਲਾਫ਼ ਬਰਨਾਲਾ, ਬਠਿੰਡਾ, ਸੰਗਰੂਰ, ਲੁਧਿਆਣਾ, ਐਸਏਐਸ ਨਗਰ, ਅਤੇ ਪੁਲਿਸ ਜ਼ਿਲ੍ਹਾ ਜਗਰਾਉ ਦੇ ਵੱਖ-ਵੱਖ ਥਾਣਿਆਂ ’ਚ 25 ਮੁਕੱਦਮੇ ਦਰਜ ਅਤੇ ਗੁਰਵਿੰਦਰ ਸਿੰਘ ਗਿੱਲ ਦੇ ਖਿਲਾਫ਼ ਥਾਣਾ ਧਨੌਲਾ ਵਿਖੇ 1 ਮੁਕੱਦਮਾ ਦਰਜ ਹੈ। ਐਸਐਸਪੀ ਨੇ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਡੁੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ

Next Post

ਮਾਨ ਸਰਕਾਰ ਖਿਲਾਫ਼ ਸਾਬਕਾ ਫੌਜੀਆਂ ’ਚ ਗੁੱਸਾ, ਰੋਸ ਪ੍ਰਦਰਸ਼ਨ ਦਾ ਐਲਾਨ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਮਾਨ ਸਰਕਾਰ ਖਿਲਾਫ਼ ਸਾਬਕਾ ਫੌਜੀਆਂ ’ਚ ਗੁੱਸਾ, ਰੋਸ ਪ੍ਰਦਰਸ਼ਨ ਦਾ ਐਲਾਨ

ਮਾਨ ਸਰਕਾਰ ਖਿਲਾਫ਼ ਸਾਬਕਾ ਫੌਜੀਆਂ ’ਚ ਗੁੱਸਾ, ਰੋਸ ਪ੍ਰਦਰਸ਼ਨ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend