Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਲ ਸਪਲਾਈ ਵਰਕਰਾਂ ਦਾ ਤਜ਼ਰਬਾ ਖ਼ਤਮ ਕਰਨ ਦੀ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਵੱਲੋਂ ਜੋਰਦਾਰ ਨਿਖੇਧੀ

Nirmal Pandori by Nirmal Pandori
09/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜਲ ਸਪਲਾਈ ਵਰਕਰਾਂ ਦਾ ਤਜ਼ਰਬਾ ਖ਼ਤਮ ਕਰਨ ਦੀ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਵੱਲੋਂ ਜੋਰਦਾਰ ਨਿਖੇਧੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗੀ ਅਧਿਕਾਰੀਆਂ ਦੀ ਬਣੀ ਕਮੇਟੀ ਵਲੋਂ 16 ਸਤੰਬਰ ਨੂੰ ਆਪਣੀ ਮੀਟਿੰਗ ’ਚ ਪੇਂਡੂ ਜਲ ਸਪਲਾਈ ਸਕੀਮਾਂ ਵਿਚ ਫੀਲਡ ਅਤੇ ਦਫਤਰਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਦਾ 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਉਪਰ ਦੇ ਤਜਰਬੇ ਨੂੰ ਖ਼ਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੀ ਪੇਸ ਕੀਤੀ ਰਿਪੋਰਟ ਨੂੰ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਵੱਲੋਂ ਤੁਰੰਤ ਰੱਦ ਕਰਨ ਦੀ ਪੂਰਜੋਰ ਮੰਗ ਕੀਤੀ। ਪ੍ਰੈੱਸ ਨੋਟ ਜਾਰੀ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਦੇ ਸੂਬਾ ਆਗੂ ਜਗਰੂਪ ਸਿੰਘ, ਸੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ, ਰਮਨਪ੍ਰੀਤ ਕੌਰ ਮਾਨ, ਜਸਪ੍ਰੀਤ ਸਿੰਘ ਗਗਨ , ਸੁਰਿੰਦਰ ਕੁਮਾਰ, ਪਵਨਦੀਪ ਸਿੰਘ , ਸਿਮਰਨਜੀਤ ਸਿੰਘ ਨੀਲੋ ਨੇ ਕਿਹਾ ਕਿ 16 ਸਤੰਬਰ ਨੂੰ ਜਲ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਵਲੋਂ ਵਰਕਰਾਂ ਦੀਆਂ ਤਨਖਾਹਾਂ ’ਚ ਇਕਸਾਰਤਾਂ ਲਿਆਉਣ ਵਾਲੀ ਪੇਸ਼ ਕੀਤੀ ਰਿਪੋਰਟ ਦੇ ਨਾਲ ਜਿੱਥੇ ਵਰਕਰਾਂ ਦਾ ਪਿਛਲੇ ਲੰਮੇ ਅਰਸੇ ਦੌਰਾਨ ਕੀਤੇ ਕੰਮ ਦਾ ਤਜਰਬਾ ਖ਼ਤਮ ਹੋ ਜਾਵੇਗਾ ਉਥੇ ਤਜਰਬੇ ਦੇ ਅਧਾਰ ਤੇ ਆਪਣੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਬੇਰੁਜਗਾਰ ਕਰਨ ਦੀ ਇਕ ਸੋਚੀ ਸਮਝੀ ਸਾਜਿਸ਼ ਹੈ ਕਿਉਕਿ ਪੰਜਾਬ ਸਰਕਾਰ ਅਤੇ ਮਹਿਕਮੇ ਦੀ ਮੈਨੇਜਮੈਂਟ ਪੀਣ ਵਾਲੇ ਪਾਣੀ ਲਈ ਮੈਗਾ ਨਾਹਿਰੀ ਪ੍ਰੋਜੈਕਟ ਉਸਾਰ ਕੇ ਇਸ ਮਹਿਕਮੇ ਦਾ ਨਿੱਜੀਕਰਨ ਕਰ ਰਹੀ ਹੈ। ਜਿਸਦੇ ਤਹਿਤ ਹੀ ਵਿਭਾਗ ’ਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਵੀ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨਾਂ ਕਿਹਾ ਕਿ ਇਨਲਿਸਟਮੈਂਟ/ਆਊਟਸੋਰਸ ਮੈਨ ਪਾਵਰ ਦੀਆਂ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਇਨਲਿਸਟਮੈਂਟ ਮੈਨ ਪਾਵਰ ਨੂੰ ਇਕ ਪੱਕੇ ਠੇਕੇਦਾਰ ਦੇ ਰੂਪ ਵਿਚ ਪ੍ਰਵਾਨ ਕਰਕੇ ਜਲ ਸਪਲਾਈ ਨਾਲ ਸਬੰਧਤ ਮਾਲੀ ਕਮ ਚੋਕੀਦਾਰ ਤੋਂ ਲੈ ਕੇ ਪੰਪ ਉਪਰੇਟਰ, ਕੈਸ਼ੀਅਰ, ਫਿਟਰ, ਪਲੰਬਰ, ਡਾਟਾ ਐੰਟਰੀ ਉਪਰੇਟਰ ਤੱਕ ਦੀਆਂ ਸਾਰੀਆਂ ਜਿੰਮੇਵਾਰੀਆਂ ਇਨਲਿਸਟਡ ਵਰਕਫੋਰਸ ਸਿਰ ਲੱਦ ਕੇ ਵਿਭਾਗ ਵਿਚ ਹਜ਼ਾਰਾਂ ਪੱਕੇ ਰੁਜਗਾਰ ਦੇ ਮੌਕਿਆਂ ਦਾ ਉਜਾੜਾ ਕਰਨ ਦਾ ਰਾਹ ਵੀ ਕੱਢ ਲਿਆ ਹੈ। ਅੰਤ ਵਿੱਚ ਜਥੇਬੰਦੀ ਨੇ ਵਿਭਾਗੀ ਮੁੱਖੀ ਅਤੇ ਕਮੇਟੀ ਅਧਿਕਾਰੀਆਂ ਸਮੇਤ ਸਮੂੱਚੀ ਲੀਡਰਸ਼ਿਪ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 16 ਸਤੰਬਰ ਨੂੰ ਕਮੇਟੀ ਵਲੋਂ ਤਨਖਾਹਾਂ ’ਚ ਇਕਸਾਰਤਾ ਲਿਆ ਕੇ ਵਰਕਰ ਵਿਰੋਧੀ ਪੇਸ਼ ਕੀਤੀ ਰਿਪੋਰਟ ਨੂੰ ਤੁਰੰਤ ਰੱਦ ਕਰਨ ਦਾ ਫੈਸਲਾ ਲਿਆ ਜਾਵੇ ਨਹੀਂ ਤਾਂ ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਵਲੋਂ ਸੁਰੂ ਕੀਤੇ ਜਾ ਰਹੇ ਸੰਘਰਸ ਵਿਚ ਸਾਮਿਲ ਹੋ ਕੇ ਸਮਰਥਨ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

.. ਜਦ ਵਿਸ਼ਵ ਬੈਂਕ ਦੇ ਇੱਕ ਟਵੀਟ ਨੇ ਪੰਜਾਬ ਦੇ ਲੋਕਾਂ ਦੇ ਦੰਦ ਜੋੜ ਦਿੱਤੇ

Next Post

ਸ਼ਾਟਪੁਟ ’ਚ ਕੋਚ ਗੁਰਵਿੰਦਰ ਕੌਰ ਦੀ ਝੋਲੀ ਸੋਨ ਤਗਮਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਸ਼ਾਟਪੁਟ ’ਚ ਕੋਚ ਗੁਰਵਿੰਦਰ ਕੌਰ ਦੀ ਝੋਲੀ ਸੋਨ ਤਗਮਾ

ਸ਼ਾਟਪੁਟ ’ਚ ਕੋਚ ਗੁਰਵਿੰਦਰ ਕੌਰ ਦੀ ਝੋਲੀ ਸੋਨ ਤਗਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend