Gee 98News

ਬਰਨਾਲਾ ’ਚ ਟੇਬਲ ਟੈਨਿਸ ਦਾ ਸੂਬਾ ਪੱਧਰੀ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਹੋਵੇਗਾ

ਬਰਨਾਲਾ, 23 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਟੇਬਲ ਟੈਨਿਸ ਦਾ ਤੀਜਾ ਸੂਬਾ ਪੱਧਰੀ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ ਬਰਨਾਲਾ ਵਿਖੇ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਜ਼ਿਲਾ ਟੇਬਲ ਟੈਨਿਸ ਐਸੋਸੀਏਸ਼ਨ (ਰਜਿ:) ਦੇ ਜਨਰਲ ਸਕੱਤਰ ਰੰਜੀਵ ਗੋਇਲ ਨੇ ਦੱਸਿਆ ਕਿ 24 ਸਤੰਬਰ ਨੂੰ ਸ੍ਰੀ ਲਾਲ ਬਹਾਦਰ ਸਾਸ਼ਤਰੀ ਆਰੀਆ ਮਹਿਲਾ ਕਾਲਜ ਦੇ ਸਪੋਰਟਸ ਆਡੀਟੋਰੀਅਮ ’ਚ ਇਹ ਟੂਰਨਾਮੈਂਟ ਸ਼ੁਰੂ ਹੋਵੇਗਾ ਜਿਸ ਦਾ ਉਦਘਾਟਨ ਸਵੇਰੇ 11 ਵਜੇ ਗੁਰਮੀਤ ਸਿੰਘ ਮੀਤ ਹੇਅਰ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਕਰਨਗੇ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਗਦੀਸ ਕੁਮਾਰ ਮਿੱਤਲ ਦੀ ਅਗਵਾਈ ਹੇਠ ਹੋ ਰਹੇ ਇਸ ਟੂਰਨਾਮੈਂਟ ਵਿੱਚ ਜਲੰਧਰ, ਲੁਧਿਆਣਾ,ਅੰਮਿ੍ਤਸਰ, ਬਠਿੰਡਾ, ਪਟਿਆਲਾ, ਬਰਨਾਲਾ, ਰੂਪਨਗਰ ਸਮੇਤ ਪੰਜਾਬ ਭਰ ਦੇ ਜ਼ਿਲ੍ਹਿਆਂ ਤੋਂ ਟੇਬਲ ਟੈਨਿਸ ਦੇ ਖਿਡਾਰੀ ਆਪਣੀ ਖੇਡ ਦੇ ਜੌਹਰ ਦਿਖਾਉਣਗੇ। ਉਨ੍ਹਾਂ ਕਿਹਾ ਕਿ ਬਰਨਾਲਾ ਦੀ ਧਰਤੀ ’ਤੇ ਹੋ ਰਹੇ ਇਸ ਸੂਬਾ ਪੱਧਰੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਬਹੁਤ ਉਤਸ਼ਾਹ ਹੈ। ਇਸ ਮੌਕੇ ਸ੍ਰੀ ਪੰਕਜ ਬਾਂਸਲ ਵਿੱਤ ਸਕੱਤਰ, ਸ੍ਰੀ ਰਾਕੇਸ ਮਦਾਨ ਜੁਆਇੰਟ ਸਕੱਤਰ, ਇੰਜ: ਪ੍ਰਦੀਪ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਸ੍ਰੀ ਆਸ਼ੂਤੋਸ਼ ਧਰਨੀ ਸੀਨੀਅਰ ਮੀਤ ਪ੍ਰਧਾਨ, ਸ੍ਰੀ ਰਾਕੇਸ ਕੁਮਾਰ ਅਤੇ ਸ੍ਰੀ ਵਿਜੇ ਬਾਂਸਲ ਵੀ ਹਾਜ਼ਰ ਸਨ ।

error: Content is protected !!