Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜਪਾਲ ਬਨਾਮ ਮੁੱਖਮੰਤਰੀ : ਇਕ ਕਹਿੰਦਾ ਘੱਟ ਨਾ ਤੋਲੀ…ਦੂਜਾ ਕਹਿੰਦਾ ਥੜ੍ਹੇ ‘ਤੇ ਨਾ ਚੜ੍ਹੀ

Nirmal Pandori by Nirmal Pandori
09/24/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਰਾਜਪਾਲ ਬਨਾਮ ਮੁੱਖਮੰਤਰੀ : ਇਕ ਕਹਿੰਦਾ ਘੱਟ ਨਾ ਤੋਲੀ…ਦੂਜਾ ਕਹਿੰਦਾ ਥੜ੍ਹੇ ‘ਤੇ ਨਾ ਚੜ੍ਹੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਰਾਜਪਾਲ ਬਨਾਮ ਮੁੱਖਮੰਤਰੀ : ਇਕ ਕਹਿੰਦਾ ਘੱਟ ਨਾ ਤੋਲੀ…ਦੂਜਾ ਕਹਿੰਦਾ ਥੜ੍ਹੇ ‘ਤੇ ਨਾ ਚੜ੍ਹੀ

-ਵਿਸ਼ੇਸ਼ ਸੈਸ਼ਨ.. ਗੱਲ ਸਹੇ ਦੀ ਨਹੀਂ ਸਗੋਂ ਪਹੇ ਦੀ ਹੈ…!

ਬਰਨਾਲਾ 24 ਸਤੰਬਰ (ਨਿਰਮਲ ਸਿੰਘ ਪੰਡੋਰੀ)-

Gee98 Ads

-ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੇ ਰਾਜਪਾਲ ਵਲੋਂ ਭਗਵੰਤ ਮਾਨ ਸਰਕਾਰ ਵਲੋਂ ਬੁਲਾਏ ਭਰੋਸਗੀ ਦੇ ਮਤੇ ‘ਤੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਤੋਂ ਬਾਅਦ 27 ਸਤੰਬਰ ਨੂੰ ਵਿਸ਼ੇਸ਼ ਸੈਸ਼ਨ ਫੇਰ ਬੁਲਾ ਲਿਆ ਹੈ। ਭਾਵੇਂ ਕਿ 24 ਸਤੰਬਰ ਵਾਲਾ ਵਿਸ਼ੇਸ਼ ਸੈਸ਼ਨ ਰੱਦ ਹੋਣ ਦੇ ਕਾਰਨ ਦੀ ਰੌਸ਼ਨੀ ਵਿੱਚ ਸਰਕਾਰ ਨੇ 27 ਸਤੰਬਰ ਵਾਲੇ ਸ਼ੈਸਨ ਵਿਚ ਬਿਜਲੀ ਅਤੇ ਪਰਾਲੀ ਦਾ ਮੁੱਦਾ ਰੱਖਿਆ ਹੈ ਪ੍ਰੰਤੂ ਚਰਚਾ ਦਾ ਅਸਲ ਮੁੱਦਾ ਭਰੋਸਗੀ ਦਾ ਮਤਾ ਹੀ ਹੋਵੇਗਾ ਜਿੱਥੇ ਭਾਜਪਾ ਨੂੰ ਅਪਰੇਸ਼ਨ ਲੋਟਸ ਦੇ ਬਹਾਨੇ ਭੰਡਿਆ ਜਾਵੇਗਾ। ਸਰਕਾਰ ਦੀ ਮਨਸ਼ਾ ਨੂੰ ਭਾਂਪਦੇ ਹੋਏ ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਵਾਲੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਤੋਂ ਬਿਜ਼ਨਸ ਰੁੂਲਾਂ ਦੀ ਜਾਣਕਾਰੀ ਮੰਗੀ ਹੈ। ਸੰਵਿਧਾਨ ਅਨੁਸਾਰ ਪੰਜਾਬ ਦੇ ਰਾਜਪਾਲ ਨੂੰ ਅਜਿਹਾ ਅਧਿਕਾਰ ਪ੍ਰਾਪਤ ਹੈ। ਅਸਲ ਵਿੱਚ 24 ਸਤੰਬਰ ਵਾਲੇ ਭਰੋਸਗੀ ਮਤੇ ‘ਤੇ ਸੈਸ਼ਨ ਬੁਲਾਉਣ ਦੀ ਕੋਈ ਤੁੱਕ ਹੀ ਨਹੀਂ ਸੀ ਕਿਉਂਕਿ ਸੰਵਿਧਾਨ ਅਨੁਸਾਰ ਅਜਿਹੀ ਕੋਈ ਰਵਾਇਤ ਨਹੀਂ ਹੈ ਕਿ ਸਰਕਾਰ ਖੁਦ ਹੀ ਭਰੋਸਗੀ ਸਿੱਧ ਕਰਨ ਦੇ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਵੇ।

ਜੇਕਰ ਵਿਰੋਧੀ ਪਾਰਟੀ ਮੌਜੂਦਾ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲੈ ਕੇ ਆਵੇ ਅਤੇ ਪੰਜਾਬ ਦੇ ਰਾਜਪਾਲ ਤੱਕ ਸੈਸ਼ਨ ਬੁਲਾਏ ਜਾਣ ਦੀ ਪਹੁੰਚ ਕਰੇ ਤਾਂ ਰਾਜਪਾਲ ਨੂੰ ਇਹ ਅਧਿਕਾਰ ਪ੍ਰਾਪਤ ਹਨ ਕਿ ਉਹ ਸਰਕਾਰ ਨੂੰ ਬਹੁਮਤ ਸਾਬਤ ਕਰਨ ਲਈ ਆਖ ਸਕਦਾ ਹੈ ਜਿਸ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਜਾਂਦਾ ਹੈ ਅਤੇ ਇਸ ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਲਿਆਂਦੇ ਬੇਭਰੋਸਗੀ ਮਤੇ ਉੱਪਰ ਹੀ ਬਹਿਸ ਹੁੰਦੀ ਹੈ ਅਤੇ ਸਰਕਾਰ ਆਪਣਾ ਬਹੁਮਤ ਸਿੱਧ ਕਰਦੀ ਹੈ। ਜੇਕਰ ਬਹੁਮਤ ਦੇ ਅੰਕੜੇ ਤਕ ਸਰਕਾਰ ਅੱਪੜ ਜਾਂਦੀ ਹੈ ਤਾਂ ਬੇਭਰੋਸਗੀ ਦਾ ਮਤਾ ਰੱਦ ਹੋ ਜਾਂਦਾ ਹੈ ਅਤੇ ਜੇਕਰ ਬਹੁਮਤ ਦੇ ਅੰਕੜੇ ਤੋਂ ਇਕ ਵੋਟ ਵੀ ਸਰਕਾਰ ਪਿੱਛੇ ਰਹਿ ਜਾਵੇ ਤਾਂ ਬੇਭਰੋਸਗੀ ਦਾ ਮਤਾ ਪਾਸ ਹੋ ਜਾਂਦਾ ਹੈ ਅਤੇ ਸਰਕਾਰ ਡਿੱਗ ਜਾਂਦੀ ਹੈ। ਪੰਜਾਬ ਦੇ ਰਾਜਪਾਲ ਨੂੰ ਲੱਗਦਾ ਹੈ ਕਿ 27 ਸਤੰਬਰ ਵਾਲੇ ਵਿਸ਼ੇਸ਼ ਇਜਲਾਸ ਵਿੱਚ ਵੀ ਸਰਕਾਰ ਅਪਰੇਸ਼ਨ ਲੋਟਸ ‘ਤੇ ਹੀ ਚਰਚਾ ਕਰੇਗੀ। ਜ਼ਿਕਰਯੋਗ ਹੈ ਕਿ ਭਾਜਪਾ ਨੂੰ ਆਪ੍ਰੇਸ਼ਨ ਲੋਟਸ ਸਬੰਧੀ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੰਜਾਬ ਦਾ ਰਾਜਪਾਲ ਵੀ ਭਾਜਪਾ ਨੇ ਹੀ ਲਗਾਇਆ ਹੋਇਆ ਹੈ ਭਾਵ ਕਿ “ਗੋਲੀ ਕੀਹਦੀ ਤੇ ਗਹਿਣੇ ਕੀਹਦੇ…ਇਸ ਲਈ ਰਾਜਪਾਲ ਪੰਜਾਬ ਨੇ 27 ਸਤੰਬਰ ਵਾਲੇ ਵਿਸ਼ੇਸ਼ ਇਜਲਾਸ ਸਬੰਧੀ ਬਿਜਨਸ ਰੁੂਲਾਂ ਦੀ ਜਾਣਕਾਰੀ ਮੰਗ ਲਈ ਹੈ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੇ ਤੌਰ ‘ਤੇ ਰਾਜਪਾਲ ‘ਤੇ ਹਮਲਾ ਬੋਲਦੇ ਹੋਏ “ਹੁਣ ਤਾਂ ਹੱਦ ਈ ਹੋ ਗਈ” ਵਰਗੇ ਸ਼ਬਦ ਵੀ ਵਰਤ ਲਏ ਹਨ ਅਤੇ ਰਾਜਪਾਲ ‘ਤੇ ਸਿੱਧੇ ਤੌਰ ‘ਤੇ ਧੱਕੇਸ਼ਾਹੀ ਦੇ ਦੋਸ਼ ਤੱਕ ਵੀ ਲਗਾ ਦਿੱਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਦੇ ਇਲਜ਼ਾਮਾਂ ਦੇ ਜਵਾਬ ਵਿੱਚ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿੱਚ ਭਾਰਤੀ ਸੰਵਿਧਾਨ ਦੇ ਆਰਟੀਕਲ 167-168 ਦਾ ਹਵਾਲਾ ਦਿੰਦੇ ਹੋਏ ਕਾਨੂੰਨੀ ਸ਼ੀਸ਼ਾ ਦਿਖਾਇਆ ਹੈ। ਕੁੱਲ ਮਿਲਾ ਕੇ ਹਾਲਾਤ ਇਹੋ ਜਿਹੇ ਬਣੇ ਹੋਏ ਹਨ ਕਿ 27 ਸਤੰਬਰ ਵਾਲੇ ਵਿਸ਼ੇਸ਼ ਸੈਸ਼ਨ ਸਬੰਧੀ ਵੀ ਸਸਪੈਂਸ ਦੀ ਸਥਿਤੀ ਪੈਦਾ ਹੋ ਚੁੱਕੀ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਰਾਜਪਾਲ ਨੂੰ ਬਿਜ਼ਨੈੱਸ ਰੂਲਾਂ ਦੀ ਮੰਗੀ ਗਈ ਜਾਣਕਾਰੀ ਦੇਣੀ ਲਾਜ਼ਮੀ ਹੈ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਹ ਰਾਜਪਾਲ ਦੇ ਕਾਨੂੰਨੀ ਅਧਿਕਾਰ ਨੂੰ ਸਿੱਧੀ ਚੁਣੌਤੀ ਹੋਵੇਗੀ,ਅਜਿਹੇ ਹਾਲਾਤਾਂ ਵਿੱਚ 27 ਸਤੰਬਰ ਵਾਲੇ ਵਿਸ਼ੇਸ਼ ਇਲਾਜ ਨੂੰ ਵੀ ਮਨਜ਼ੂਰੀ ਮਿਲਣੀ ਨਾਮੁਮਕਿਨ ਹੈ। ਅਸਲ ਵਿੱਚ ਗੱਲ “ਸਹੇ ਦੀ ਨਹੀਂ… ਗੱਲ ਪਹੇ ਦੀ ਹੈ”.. ਜਾਂ ਫਿਰ ਦੂਜੇ ਸ਼ਬਦਾਂ ਚ ਇੰਜ ਕਹਿ ਲਵੋ ਕਿ… “ਉਹ ਕਹਿੰਦਾ ਘੱਟ ਨਾ ਤੋਲੀ ਤੇ ਉਹ ਕਹਿੰਦਾ ਥੜ੍ਹੇ ‘ਤੇ ਨਾ ਚੜ੍ਹੀ”।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ

Next Post

ਹੰਡਿਆਇਆ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ-ਬਾਵਾ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਹੰਡਿਆਇਆ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ-ਬਾਵਾ

ਹੰਡਿਆਇਆ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ-ਬਾਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend