Gee 98News

ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਪੰਜਾਬ ਪੁਲੀਸ ਦੇ ਜਵਾਨਾਂ ਦਾ ਹੋਵੇਗਾ ਸਸਤਾ ਇਲਾਜ

-ਐਸਪੀਓਜ਼, ਹੋਮਗਾਰਡਜ਼ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇਗੀ ਸਹੂਲਤ

ਜਲੰਧਰ, 25 ਸਤੰਬਰ (ਜ਼ੀ98 ਨਿਊਜ਼ ਸਰਵਿਸ)-

ਪੰਜਾਬ ਪੁਲੀਸ ਵੱਲੋਂ ਆਪਣੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਭਲਾਈ ਲਈ ਇਕ ਅਹਿਮ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ ਜਲੰਧਰ ਦੇ ਕੁਝ ਪ੍ਰਾਈਵੇਟ ਹਸਪਤਾਲਾਂ ਨਾਲ ਐਮਓਯੂ ‘ਤੇ ਹਸਤਾਖਰ ਕੀਤੇ ਗਏ ਹਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਡੀਸ਼ਨਲ ਡਾਇਰੈਕਟਰ ਜਨਰਲ ਪੁਲੀਸ ਐਮ ਐਫ ਫਾਰੂਕੀ ਨੇ ਦੱਸਿਆ ਕਿ ਸਮਝੌਤੇ ਅਨੁਸਾਰ ਜਲੰਧਰ ਦੇ ਕੁਝ ਮਲਟੀਸਪੈਸ਼ਲਿਟੀ ਹਸਪਤਾਲਾਂ ਪਟੇਲ ਹਸਪਤਾਲ, ਇਨੋਸੈਂਟ ਹਾਰਟ ਹਸਪਤਾਲ, ਸ਼੍ਰੀਮਨ ਹਸਪਤਾਲ, ਗਲੋਬਲ ਹਸਪਤਾਲ, ਮਾਨ ਸਕੈਨਿੰਗ ਸੈਂਟਰ ਅਤੇ ਭਾਟੀਆ ਸਕੈਨਿੰਗ ਸੈਂਟਰ ਵਿੱਚ ਪੁਲੀਸ ਅਧਿਕਾਰੀ/ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਸਤੀਆਂ ਦਰਾਂ ‘ਤੇ ਇਲਾਜ ਸਹੂਲਤਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਇਕ ਸਮਝੌਤੇ ਤਹਿਤ ਇਨ੍ਹਾਂ ਹਸਪਤਾਲਾਂ ਵੱਲੋਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ (ਕੇਂਦਰ ਸਰਕਾਰ ਦੀ ਸਿਹਤ ਯੋਜਨਾ) ਦੀਆਂ ਦਰਾਂ ’ਤੇ ਟੈਸਟ ਸਮੇਤ ਸਾਰੀਆਂ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਸਹੂਲਤ ਐੱਸਪੀਓਜ਼, ਪੰਜਾਬ ਹੋਮਗਾਰਡਜ਼ ਅਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀਏਪੀ ਦੇ ਨਾਲ ਹੁਸ਼ਿਆਰਪੁਰ, ਜਲੰਧਰ ਦਿਹਾਤੀ, ਕਪੂਰਥਲਾ ਜ਼ਿਲ੍ਹੇ ਤੋਂ ਇਲਾਵਾ ਜਲੰਧਰ ਕਮਿਸ਼ਨਰੇਟ ਨੂੰ ਵੀ ਇਸ ’ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਇਕ ਕਾਰਡ ਦਿੱਤਾ ਜਾਵੇਗਾ, ਜਿਸ ‘ਤੇ ਅਧਿਕਾਰੀ/ਕਰਮਚਾਰੀ ਦਾ ਨਾਮ, ਫੋਟੋ ਅਤੇ ਪਰਿਵਾਰਕ ਮੈਂਬਰਾਂ ਦਾ ਨਾਮ ਹੋਵੇਗਾ, ਭਾਵੇ ਉਹ ਨਿਰਭਰ ਹਨ ਜਾਂ ਨਹੀਂ ਹਨ । ਏਡੀਜੀਪੀ ਨੇ ਇਹ ਵੀ ਦੱਸਿਆ ਕਿ ਇਸ ਮਰੀਜ਼ਾਂ ਤੇ ਹਸਪਤਾਲਾਂ ਦਰਮਿਆਨ ਉਠਾਏ ਗਏ ਕਿਸੇ ਵੀ ਮੁੱਦੇ ਦੇ ਹੱਲ ਲਈ ਸ਼ਿਕਾਇਤ ਨਿਵਾਰਣ ਕਮੇਟੀ ਵੀ ਬਣਾਈ ਜਾਵੇਗੀ ਅਤੇ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਤਿਮਾਹੀ ਸਮੀਖਿਆ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।

Gee98 Ads
error: Content is protected !!