ਬਰਨਾਲਾ, 28 ਸਤੰਬਰ (ਨਿਰਮਲ ਸਿੰਘ ਪੰਡੋਰੀ )
ਕੇਂਦਰ ਸਰਕਾਰ ਨੇ ਪਾਪੂਲਰ ਫਰੰਟ ਆੱਫ ਇੰਡੀਆ (ਪੀਐਫਆਈ) ਉੱਪਰ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਇਸ ਸੰਬੰਧੀ ਹੁਕਮ ਜਾਰੀ ਕਰਦੇ ਹੋਏ ਪਾਪੂਲਰ ਫਰੰਟ ਆੱਫ ਇੰਡੀਆ ਦੀਆਂ ਸਰਗਰਮੀਆਂ ਨੂੰ 5 ਸਾਲ ਲਈ ਬੈਨ ਕਰ ਦਿੱਤਾ ਹੈ। ਕੇਂਦਰ ਸਰਕਾਰ ਦੀ ਕਿਸੇ ਜਥੇਬੰਦੀ ਦੇ ਖਿਲਾਫ਼ ਕੀਤੀ ਗਈ ਅਜਿਹੀ ਕਾਰਵਾਈ ਨੂੰ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੁਝ ਸਮੇਂ ਤੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਪੀਐਫਆਈ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ ਅਤੇ ਐਨਆਈਏ ਨੇ ਬੀਤੇ ਦਿਨੀ ਪੀਐਫਆਈ ਦੇ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਵੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਪੀਐਫਆਈ ਨਾਲ ਸੰਬੰਧਿਤ 350 ਤੋਂ ਵੱਧ ਲੋਕਾਂ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਸੀ। ਗ੍ਰਹਿ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪੀਐਫਆਈ ਦੇ ਵੱਖ-ਵੱਖ ਟਿਕਾਣਿਆਂ ਤੋਂ ਦੇਸ਼ ਵਿਰੋਧੀ ਸਬੂਤ ਮਿਲੇ ਹਨ ਅਤੇ ਪਿਛਲੇ ਕਾਫੀ ਸਮੇਂ ਤੋਂ ਇਸ ਸੰਗਠਨ ਦੀਆਂ ਸਰਗਮਰੀਆਂ ਦੇਸ਼ ਵਿਰੋਧੀ ਰਹੀਆਂ ਹਨ।









