Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਜਨੀਤੀ ’ਚ ਲੋਕ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਦਿੱਤੇ ਜਾਂਦੇ ਨੇ ਸਿਆਸੀ ਮਿਹਣੇ

Nirmal Pandori by Nirmal Pandori
09/29/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਰਾਜਨੀਤੀ ’ਚ ਲੋਕ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਦਿੱਤੇ ਜਾਂਦੇ ਨੇ ਸਿਆਸੀ ਮਿਹਣੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੇਹਣੋ-ਮੇਹਣੀ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ’ਚ ਚੰਨੀ ਉੱਪਰ ਪੰਜਾਬ ’ਚੋਂ ਗ਼ੈਰਹਾਜ਼ਰੀ ਸੰਬੰਧੀ ਟਿੱਪਣੀ ਕਰਦੇ ਹੋਏ ਕਿਹਾ ਗਿਆ ਸੀ ਕਿ ਉਹ ਜਦ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਤੌਰ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਫ਼ੈਸਲੇ ਦੀਆਂ ਫਾਇਲਾਂ ਦੇਖਦੇ ਹਨ ਤਾਂ ਉਨ੍ਹਾਂ ਨੂੰ ਕੁਝ ਸਮਝ ਨਹੀਂ ਲੱਗਦਾ ਅਤੇ ਉਹ ਇਸ ਸੰਬੰਧੀ ਚੰਨੀ ਨਾਲ ਗੱਲ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਸਿੱਧੇ ਤੌਰ ’ਤੇ ਸੰਕੇਤ ਦਿੱਤਾ ਹੈ ਕਿ ਚੰਨੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਹੋਏ ਕੁਝ ਫ਼ੈਸਲਿਆਂ ਵਿੱਚ ਗੜਬੜ ਹੈ ਪ੍ਰੰਤੂ ਇੱਥੇ ਸਵਾਲ ਇਹ ਉੱਠਦਾ ਹੈ ਕਿ ਜੇਕਰ ਸੱਚ-ਮੁੱਚ ਹੀ ਚੰਨੀ ਦੇ ਮੁੱਖ ਮੰਤਰੀ ਸਮੇਂ ਕੋਈ ਘਪਲਾ ਜ਼ਾਹਿਰ ਹੰੁਦਾ ਹੈ ਤਾਂ ਸਰਕਾਰ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਰਾਹ ਕਿਉਂ ਨਹੀਂ ਪੈ ਰਹੀ ਅਤੇ ਬਿਨਾਂ ਕਿਸੇ ਪੜਤਾਲ ਤੇ ਕਾਨੂੰੂਨੀ ਕਾਰਵਾਈ ਕੀਤੇ ਬਿਨਾਂ ਸੂਬੇ ਦਾ ਮੁੱਖ ਮੰਤਰੀ ਸਿੱਧੇ ਤੌਰ ’ਤੇ ਸਾਬਕਾ ਮੁੱਖ ਮੰਤਰੀ ਨਾਲ ਕੋਈ ਗੱਲ ਕਰਨ ਦਾ ਕਿਹੜਾ ਅਧਿਕਾਰ ਰੱਖਦਾ ਹੈ। ਭਗਵੰਤ ਮਾਨ ਨੇ ਭਾਵੇਂ ਚੰਨੀ ਦੇ ਗ਼ੈਰਹਾਜ਼ਰੀ ਤੇ ਸਿਆਸੀ ਟਕੋਰ ਕੀਤੀ ਸੀ ਪ੍ਰੰਤੂ ਉਨਾਂ ਦੀ ਇਹ ਟਕੋਰ ਭਗਵੰਤ ਮਾਨ ਦੀ ਇਹ ਟਕੋਰ ਬਚਕਾਨਾਪਣ ਜਾਪਦੀ ਹੈ। ਦੂਜੇ ਪਾਸੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚੰਨੀ ਨਾਲ ਗੱਲ ਕਰਨ ਸੰਬੰਧੀ ਭਗਵੰਤ ਮਾਨ ਦੀ ਇੱਛਾ ਉੱਪਰ ਟਿੱਪਣੀ ਕਰਦੇ ਹੋਏ ਕਿਹਾ ਕਿ ਸਿਰਫ਼ ਤਿੰਨ ਮਹੀਨੇ ਮੁੱਖ ਮੰਤਰੀ ਰਹਿਣ ਵਾਲੇ ਵਿਅਕਤੀ ਨਾਲ ਗੱਲ ਕਰਨ ਜਾਂ ਪੁੱਛ ਪੜਤਾਲ ਕਰਨ ਲਈ ਭਗਵੰਤ ਮਾਨ ਤਰਲੋਮੱਛੀ ਹੋ ਰਹੇ ਹਨ ਪ੍ਰੰਤੂ ਪੌਣੇ ਪੰਜ ਸਾਲ ਮੁੱਖ ਮੰਤਰੀ ਰਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਹੋਏ ਫ਼ੈਸਲਿਆਂ ਸੰਬੰਧੀ ਭਗਵੰਤ ਮਾਨ ਨੇ ਚੁੱਪੀਧਾਰਨ ਕੀਤੀ ਹੋਈ ਹੈ ਜਦਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਖ਼ੁਦ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਉੱਪਰ ਸਵਾਲ ਚੁੱਕਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਭਗਵੰਤ ਮਾਨ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ 24 ਘੰਟੇ ਫੋਨ ਉੱਪਰ ਹਾਜ਼ਰ ਰਹਿਣ ਦੀ ਗੱਲ ਆਖੀਂ ਹੈ। ਮੁੱਖ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਦੇ ਇਹ ਮਿਹਣੇ ਇਸ ਗੱਲ ਦਾ ਵੀ ਸੰਕੇਤ ਹਨ ਕਿ ਅਜੋਕੇਦੌਰ ਦੇ ਰਾਜਨੇਤਾਵਾਂ ਦਾ ਦਿਮਾਗ ਆਪਣੇ ਵਿਰੋਧੀਆਂ ਨੂੰ ਕਿਸੇ ਨਾਲ ਕਿਸੇ ਬਹਾਨੇ ਸਿਆਸੀ ਤੌਰ ’ਤੇ ਬਦਨਾਮ ਕਰਨ ਵੱਲ ਜ਼ਿਆਦਾ ਕਾਰਜਸ਼ੀਲ ਰਹਿੰਦਾ ਹੈ ਜਦਕਿ ਲੋਕ ਹਿੱਤਾਂ ਨਾਲ ਜੁੜੇ ਮਸਲਿਆ ਜਾਂ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਡੰਗ ਟਪਾਊਨੀਤੀ ਅਖਤਿਆਰ ਕਰ ਲਈ ਜਾਂਦੀ ਹੈ। ਬਹਰਹਾਲ ! ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਸ਼ਾਸਨਿਕ ਤੌਰ ’ਤੇ ਕੰਮ ਕਰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਦਾ ਸਟੇਟਸ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਜੇਕਰ ਮੁੱਢਲੀ ਨਜ਼ਰੇ ਹੀ ਹਾਸੋਹੀਣੇ ਲੱਗਦੇ ਹੋਣ ਤਾਂ ਇਸ ਦਾ ਪ੍ਰਭਾਵ ਮੁੱਖ ਮੰਤਰੀ ਦੇ ਵਿਅਕਤੀਤਵ ਉੱਪਰ ਵੀ ਪੈਂਦਾ ਹੈ ਅਤੇ ਇਹ ਜ਼ਰੂਰੀ ਹੈ ਕਿ ਭਗਵੰਤ ਮਾਨ ਨੂੰ ਬਤੌਰ ਮੁੱਖ ਮੰਤਰੀ ਇੱਕ ਹੰਢੇ-ਵਰਤੇ ਨੇਤਾ ਵਾਂਗ ਵਿਚਰਨਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਘਰ -ਘਰ ਆਟਾ ਸਕੀਮ : ਹਾਈਕੋਰਟ ਨੇ ਦਿੱਤੀ ਡੀਪੂ ਹੋਲਡਰਾਂ ਨੂੰ ਵੱਡੀ ਰਾਹਤ

Next Post

ਪਵਨ ਸੇਵਾ ਸੰਮਤੀ ਸਕੂਲ ਵਿੱਚ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਪਵਨ ਸੇਵਾ ਸੰਮਤੀ ਸਕੂਲ ਵਿੱਚ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ

ਪਵਨ ਸੇਵਾ ਸੰਮਤੀ ਸਕੂਲ ਵਿੱਚ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend