Skip to main content

Gee 98News

ਦੇਸ਼ ਦੇ ਬਜ਼ੁਰਗਾਂ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਹੁਕਮ

ਬਰਨਾਲਾ, 07 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਸੁਪਰੀਮ ਕੋਰਟ ਨੇ ਦੇਸ਼ ਵਿੱਚ ਬਜ਼ੁਰਗਾਂ ਦੀ ਸਿਹਤ ਅਤੇ ਸਾਂਭ ਸੰਭਾਲ ਸੰਬੰਧੀ ਲਾਗੂ ਯੋਜਨਾਵਾਂ ਬਾਰੇ ਜਾਣਕਾਰੀ ਮੰਗੀ ਹੈ। ਸੁਪਰੀਮ ਕੋਰਟ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਬਜ਼ੁਰਗਾਂ ਦੀ ਭਲਾਈ ਲਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ। ਦੱਸਣਯੋਗ ਹੈ ਕਿ ਸਰਵਉੱਚ ਅਦਾਲਤ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਦੀ ਅਰਜ਼ੀ ’ਤੇ ਸੁਣਵਾਈ ਕਰ ਰਹੀ ਹੈ। ਸ੍ਰੀ ਅਸ਼ਵਨੀ ਕੁਮਾਰ ਨੇ ਆਪਣੀ ਅਰਜ਼ੀ ਵਿੱਚ ਸਾਰੇ ਦੇਸ਼ ਵਿੱਚ ਸਿਹਤ ਸੰਬੰਧੀ ਉੱਚਕੋਟੀ ਦੀਆਂ ਸਹੂਲਤਾਂ ਨਾਲ ਲੈੱਸ ਬਿਰਧ ਆਸ਼ਰਮ ਸਥਾਪਤ ਕਰਨ ਅਤੇ ਮਾਪਿਆਂ ਅਤੇ ਸੀਨੀਅਰ ਸਿਟੀਜਨਜ਼ ਦੀ ਭਲਾਈ ਸੰਬੰਧੀ ਐਕਟ 2007 ਨੂੰ ਵੀ ਸਹੀ ਤਰੀਕੇ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ।

error: Content is protected !!