Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ ਡੀ ਕਾਲਜ ਦੀਆਂ ਲੜਕੀਆਂ ਅਤੇ ਬੁਢਲਾਡਾ ਕਾਲਜ ਦੇ ਲੜਕਿਆਂ ਨੇ ਬਾਜ਼ੀ ਮਾਰੀ

Nirmal Pandori by Nirmal Pandori
10/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸ ਡੀ ਕਾਲਜ ਦੀਆਂ ਲੜਕੀਆਂ ਅਤੇ ਬੁਢਲਾਡਾ ਕਾਲਜ ਦੇ ਲੜਕਿਆਂ ਨੇ ਬਾਜ਼ੀ ਮਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਐਸ ਡੀ ਕਾਲਜ ਵਿਖੇ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸ਼ਤਰੰਜ ਮੁਕਾਬਲੇ (ਲੜਕੇ-ਲੜਕੀਆਂ) ਸੰਪੰਨ ਹੋ ਗਏ। ਲੜਕੀਆਂ ਦੇ ਵਰਗ ਵਿਚ ਐਸ ਡੀ ਕਾਲਜ ਦੀ ਟੀਮ ਚੈਂਪੀਅਨ ਬਣੀ। ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਦੂਜਾ ਅਤੇ ਯੂਨੀਵਰਸਿਟੀ ਕੈਂਪਸ ਨੂੰ ਤੀਜਾ ਸਥਾਨ ਮਿਲਿਆ। ਲੜਕਿਆਂ ਦੇ ਵਰਗ ’ਚ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਬਾਜ਼ੀ ਮਾਰੀ ਜਦਕਿ ਮਾਤਾ ਗੁਜਰੀ ਕਾਲਜ ਫ਼ਤਿਹਗੜ ਸਾਹਿਬ ਨੂੰ ਦੂਜਾ ਅਤੇ ਸ਼ਿਵਾਲਕ ਕਾਲਜ ਨੰਗਲ ਦੀ ਟੀਮ ਨੂੰ ਤੀਜਾ ਸਥਾਨ ਮਿਲਿਆ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਐਸਡੀ ਕਾਲਜ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼ ਨੇ ਅਦਾ ਕੀਤੀ। ਪਹਿਲੇ ਦਿਨ ਕਾਲਜ ਪ੍ਰਬੰਧਕ ਕਮੇਟੀ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਸ਼ਤਰੰਜ ਦੀ ਪਹਿਲੀ ਚਾਲ ਚੱਲ ਕੇ ਇਹਨਾਂ ਮੁਕਾਬਲਿਆਂ ਦਾ ਰਸਮੀ ਆਗ਼ਾਜ਼ ਕੀਤਾ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਬਾਕੀ ਖਿਡਾਰੀਆਂ ਨੂੰ ਵੀ ਖੇਡ ਭਾਵਨਾ ਨਾਲ ਟੂਰਨਾਮੈਂਟ ਵਿਚ ਹਿੱਸਾ ਲੈਣ ਦੀ ਵਧਾਈ ਦਿੰਦਿਆਂ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਉਮੀਦ ਪ੍ਰਗਟਾਈ ਕਿ ਇਸ ਟੂਰਨਾਮੈਂਟ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਆਉਣ ਵਾਲੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਖੇਡ ਵਿਭਾਗ ਦੇ ਮੁਖੀ ਡਾ. ਬਹਾਦਰ ਸਿੰਘ ਅਤੇ ਪ੍ਰੋ. ਜਸਵਿੰਦਰ ਕੌਰ ਦੀ ਦੇਖ-ਰੇਖ ਵਿਚ ਹੋਏ ਇਹਨਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ 22 ਕਾਲਜਾਂ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਖੇਡ ਵਿਭਾਗ ਇਸੇ ਤਰਾਂ ਯੂਨੀਵਰਸਿਟੀ ਅਤੇ ਰਾਜ ਪੱਧਰ ’ਤੇ ਸਰਗਰਮ ਰਹੇਗਾ। ਮੁਕਾਬਲੇ ਦੇ ਪ੍ਰਬੰਧਕੀ ਸਕੱਤਰ ਡਾ. ਬਹਾਦਰ ਸਿੰਘ ਨੇ ਧੰਨਵਾਦੀ ਸ਼ਬਦ ਕਹੇ। ਸਟੇਜ ਸੰਚਾਲਨ ਪ੍ਰੋ. ਜਸਵਿੰਦਰ ਕੌਰ ਨੇ ਕੀਤਾ। ਮੁਕਾਬਲਿਆਂ ਤੋਂ ਬਾਅਦ ਯੂਨੀਵਰਸਿਟੀ ਟੀਮ ਲਈ ਖਿਡਾਰੀਆਂ ਦੇ ਟਰਾਇਲ ਲਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਰੀਆਂ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ, ਟੀਮਾਂ ਦੇ ਇੰਚਾਰਜ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਅਲਵਿਦਾ ! ਮੁਲਾਇਮ ਸਿੰਘ ਯਾਦਵ.. 82 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ

Next Post

ਦੀਪਕ ਟੀਨੂ ਦੀ ਪ੍ਰੇਮਿਕਾ ਖੋਲੇਗੀ ਗੈਂਗਸਟਰ ਦੇ ਅੰਦਰਲੇ ਰਾਜ਼

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਦੀਪਕ ਟੀਨੂ ਦੀ ਪ੍ਰੇਮਿਕਾ ਖੋਲੇਗੀ  ਗੈਂਗਸਟਰ ਦੇ ਅੰਦਰਲੇ ਰਾਜ਼

ਦੀਪਕ ਟੀਨੂ ਦੀ ਪ੍ਰੇਮਿਕਾ ਖੋਲੇਗੀ ਗੈਂਗਸਟਰ ਦੇ ਅੰਦਰਲੇ ਰਾਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend