Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਭਾਸ਼ਾ ਵਿਭਾਗ ਪੂਰੀ ਤਰਾਂ ਸੁਹਿਰਦ : ਸੰਯੁਕਤ ਡਾਇਰੈਕਟਰ

Nirmal Pandori by Nirmal Pandori
10/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਭਾਸ਼ਾ ਵਿਭਾਗ ਪੂਰੀ ਤਰਾਂ ਸੁਹਿਰਦ : ਸੰਯੁਕਤ ਡਾਇਰੈਕਟਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜ਼ਿਲ੍ਹਾ ਭਾਸ਼ਾ ਦਫ਼ਤਰ ਦੀਆਂ ਗਤੀਵਿਧੀਆਂ ਦੀ ਕੀਤੀ ਸ਼ਲਾਘਾ

ਬਰਨਾਲਾ, 12 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਅਤੇ ਸਾਹਿਤ ਦੀ ਪ੍ਰਫੁੱਲਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਨਾਲ ਨਾਲ ਗੈਰ ਸਰਕਾਰੀ ਅਦਾਰਿਆਂ ਅਤੇ ਸੰਸਥਾਵਾਂ ਨੂੰ ਵੀ ਪੰਜਾਬੀ ਭਾਸ਼ਾ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਿਖੇ ਪਹੁੰਚੇ ਭਾਸ਼ਾ ਵਿਭਾਗ ਦੇ ਸੰਯੁਕਤ ਡਾਇਰੈਕਟਰ ਮੈਡਮ ਵੀਰਪਾਲ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੇ ਨਾਲ ਨਾਲ ਜ਼ਿਲਾ ਪੱਧਰੀ ਸਮਾਗਮ ਵੀ ਕਰਵਾਏ ਜਾਣਗੇ। ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਦੀਆਂ ਗਤੀਵਿਧੀਆਂ ਬਾਰੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨਾਂ ਕਿਹਾ ਕਿ ਪਿਛਲੇ ਵਰੇ ਨਵੇਂ ਸਥਾਪਿਤ ਕੀਤੇ ਇਸ ਦਫ਼ਤਰ ਨੂੰ ਹਾਲੇ ਦਸ ਮਹੀਨੇ ਦਾ ਸਮਾਂ ਵੀ ਨਹੀਂ ਹੋਇਆ ਪਰ ਦਫ਼ਤਰ ਵੱਲੋਂ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦੀ ਪ੍ਰਫੁ੍ੱਲਤਾ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਾਹਿਤ ਪੱਖੋਂ ਬੇਹੱਦ ਜਰਖੇਜ਼ ਬਰਨਾਲੇ ਦੀ ਧਰਤੀ ‘ਤੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਚਲਾਉਣ ਲਈ ਪੁਸਤਕ ਸਟੋਰ ਲਈ ਜਲਦੀ ਹੀ ਹੋਰ ਪੁਸਤਕਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਦਫ਼ਤਰ ਦੀਆਂ ਹੋਰ ਜ਼ਰੂਰਤਾਂ ਵੀ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।

Gee98 Ads

ਸ. ਸਤਨਾਮ ਸਿੰਘ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਨੇ ਕਿਹਾ ਕਿ ਬਰਨਾਲਾ ਦਫ਼ਤਰ ਵੱਲੋਂ ਜ਼ਿਲੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮਨਾਂ ‘ਚ ਮਾਂ ਬੋਲੀ ਪ੍ਰਤੀ ਪਿਆਰ ਪੈਦਾ ਕਰਦਿਆਂ ਪੰਜਾਬੀ ਭਾਸ਼ਾ ਦੇ ਇਸਤੇਮਾਲ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਲਾਇਬ੍ਰੇਰੀਆਂ ਅਤੇ ਸਾਹਿਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਭਾਸ਼ਾ ਅਧਿਕਾਰੀਆਂ ਦੀ ਮਿਹਨਤ ਸਦਕਾ ਦਫ਼ਤਰ ਦੀ ਨਵੀਂ ਸਥਾਪਨਾ ਦੇ ਬਾਵਜੂਦ ਬਹੁਤ ਹੀ ਕਾਰਗਰ ਤਰੀਕੇ ਨਾਲ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ‘ਚ ਭਾਸ਼ਾ ਐਕਟ ਲਾਗੂ ਕਰਵਾਉਣ ਲਈ ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਦਫਤਰਾਂ ਅਤੇ ਅਦਾਰਿਆਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ ‘ਚ ਸਟੈਨੋ ਅਤੇ ਉਰਦੂ ਜਮਾਤਾਂ ਦੀ ਸ਼ੁਰੂਆਤ ਦੀ ਮੰਗ ਬਾਰੇ ਵੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀ ਗੋਬਿੰਦ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਪਰਾਲੀ ਦੀ ਅੱਗ : ਮੰਤਰੀ ਨੇ ਕਿਸਾਨਾਂ ਨੂੰ ਗੁਰੂਆਂ ਦੇ ਸੰਦੇਸ਼ ’ਤੇ ਚੱਲਣ ਦੀ ਕੀਤੀ ਅਪੀਲ

Next Post

ਬੀਕੇਯੂ ਡਕੌਂਦਾ ਨੇ ਚੁੱਕਿਆ ਸਰਕਾਰੀ ਗਊਸ਼ਾਲਾ ਮਨਾਲ ਦੇ ਕਾਮਿਆਂ ਦੀ ਤਰਸਯੋਗ ਹਾਲਤ ਦਾ ਮੁੱਦਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਬੀਕੇਯੂ ਡਕੌਂਦਾ ਨੇ ਚੁੱਕਿਆ ਸਰਕਾਰੀ ਗਊਸ਼ਾਲਾ ਮਨਾਲ ਦੇ ਕਾਮਿਆਂ ਦੀ ਤਰਸਯੋਗ ਹਾਲਤ ਦਾ ਮੁੱਦਾ

ਬੀਕੇਯੂ ਡਕੌਂਦਾ ਨੇ ਚੁੱਕਿਆ ਸਰਕਾਰੀ ਗਊਸ਼ਾਲਾ ਮਨਾਲ ਦੇ ਕਾਮਿਆਂ ਦੀ ਤਰਸਯੋਗ ਹਾਲਤ ਦਾ ਮੁੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend