Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਈ ਪਿੰਡਾਂ ਦੀਆਂ ਪੰਚਾਇਤਾਂ ਬੀਜੇਪੀ ਵਿੱਚ ਹੋਈਆਂ ਸ਼ਾਮਲ

Nirmal Pandori by Nirmal Pandori
10/15/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਈ ਪਿੰਡਾਂ ਦੀਆਂ ਪੰਚਾਇਤਾਂ ਬੀਜੇਪੀ ਵਿੱਚ ਹੋਈਆਂ ਸ਼ਾਮਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੰਜਾਬ ਦੇ ਮਹਾਂਮੰਤਰੀ ਸ੍ਰੀਨਿਵਾਸੁਲੂ ਨੇ ਕੀਤਾ ਪਾਰਟੀ ਵਿੱਚ ਸ਼ਾਮਲ

ਬਰਨਾਲਾ 15 ਅਕਤੂਬਰ (ਨਿਰਮਲ ਸਿੰਘ ਪੰਡੋਰੀ)

ਲੋਕ ਸਭਾ ਹਲਕਾ ਸੰਗਰੂਰ ਅੰਦਰ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦਿਨੋਂ ਦਿਨ ਮਜਬੂਤ ਹੁੰਦੀ ਜਾ ਰਹੀ ਹੈ। ਇਸੇ ਸਿਲਸਿਲੇ ਤਹਿਤ ਅੱਜ ਹਲਕੇ ਦੀਆਂ ਕਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਗਈ। ਜਿਹਨਾਂ ਨੂੰ ਭਾਜਪਾ ਦੇ ਪੰਜਾਬ ਮਹਾਂ ਮੰਤਰੀ ਮੰਤਰੀ ਸ੍ਰੀਨਿਵਾਸੁਲੂ ਵਲੋਂ ਸ਼ਾਮਲ ਕੀਤਾ ਗਿਆ। ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਰਿਹਾਇਸ਼ ਤੇ ਰੱਖੇ ਸਮਾਗਮ ਦੌਰਾਨ ਮਹਾਂਮੰਤਰੀ ਸ੍ਰੀ ਨਿਵਾਸੁਲੂ ਨੇ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਵਰਕਰਾਂ ਨੂੰ ਉਤਸ਼ਾਹਿਤ ਕੀਤਾ।  ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਮਹਾਂ ਮੰਤਰੀ ਸ੍ਰੀ ਨਿਵਾਸੁਲੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਪੂਰੇ ਦੇਸ਼ ਵਿੱਚ ਇੱਕ ਮਜਬੂਤ ਪਾਰਟੀ ਬਣ ਚੁੱਕੀ ਹੈ। ਹੁਣ ਪੰਜਾਬ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਜਿਲ੍ਹਾ ਅਤੇ ਹਲਕਾ ਪੱਧਰ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ‍ਉਥੇ ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਪੱਖੀ ਸੋਚ ਨਾਲ ਸੋਚ ਮਿਲਾ ਕੇ ਚੱਲ ਰਹੇ ਹਨ। ਉਹਨਾਂ ਨੇ ਹਮੇਸ਼ਾ ਵਿਕਾਸ ਦੀ ਰਾਜਨੀਤੀ ਕੀਤੀ ਹੈ ਅਤੇ ਇਸ ਵਿਕਾਸ ਦੀ ਸੋਚ ਨਾਲ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਰਗੇ ਇਲਾਕੇ ਨੂੰ ਅੱਗੇ ਲੈ ਕੇ ਵਧਣਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਬਨਣ ਦੇ ਛੇ ਮਹੀਨਿਆਂ ਵਿੱਚ ਲੋਕਾਂ ਦਾ ਮੋਹ ਆਪ ਸਰਕਾਰ ਤੋਂ ਭੰਗ ਹੋ ਚੁੱਕਿਆ ਹੈ। ਜਿਸ ਕਰਕੇ ਪੰਜਾਬ ਦੇ ਲੋਕਾਂ ਲਈ ਇੱਕੋ ਇੱਕ ਆਸ ਭਾਰਤੀ ਜਨਤਾ ਪਾਰਟੀ ਹੈ। ਇਸ ਮੌਕੇ ਭਾਜਪਾ ਵਿੱਚ ਪਿੰਡ ਮਿੱਠੇਵਾਲ ਦੇ ਸਰਪੰਚ ਹਰਪਾਲ ਸਿੰਘ, ਪੰਚ ਬੁੱਧ ਸਿੰਘ ਧਾਲੀਵਾਲ, ਪੰਚ ਬਲਵਿੰਦਰ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਖੁਸੀ ਖਾਨ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਜੋਬਨ ਸਿੰਘ, ਪਿੰਡ ਮਾਣਕੀ ਦੇ ਸਰਪੰਚ ਦਲਜੀਤ ਸਿੰਘ ਬੁੱਟਰ, ਪੰਚ ਮਨਜੀਤ ਸਿੰਘ, ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਪਿੰਡ ਦਸੌਂਧਾ ਸਿੰਘ ਵਾਲਾ ਦਾ ਸਰਪੰਚ ਸੁਖਵੀਰ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਪੰਚ ਬਲਜੀਤ ਸਿੰਘ, ਉਜਾਗਰ ਸਿੰਘ, ਪਿੰਡ ਸਿਕੰਦਰਪੁਰਾ ਤੋਂ ਸਰਪੰਚ ਲਾਲ ਸਿੰਘ, ਬਲਵਿੰਦਰ ਸਿੰਘ, ਪਿੰਡ ਖੱਟੜਾ ਦੇ ਸਰਪੰਚ ਬਲਦੇਵ ਸਿੰਘ, ਪਿੰਡ ਬਦਰਾਵਾਂ ਦੇ ਸਰਪੰਚ ਕਰਮ ਸਿੰਘ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸੂਬਾ ਆਗੂ ਦਿਆਲ ਸਿੰਘ ਸੋਢੀ, ਸੁਖਵੰਤ ਸਿੰਘ ਧਨੌਲਾ, ਧੀਰਜ ਦੱਧਾਹੂਰ, ਜਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ, ਰਜਿੰਦਰ ਉਪਲ, ਜੱਗਾ ਸਿੰਘ ਮਾਨ, ਨਰਿੰਦਰ ਗਰਗ ਨੀਟਾ, ਜੀਵਨ ਕੁਮਾਰ ਚੇਅਰਮੈਨ, ਸੋਹਨ ਲਾਲ, ਗੁਰਜਿੰਦਰ ਸਿੰਘ ਸਿੱਧੂ, ਕੁਲਦੀਪ ਸਿੰਘ ਧਾਲੀਵਾਲ, ਨੀਰਜ ਜਿੰਦਲ, ਧਰਮ ਸਿੰਘ ਫ਼ੌਜੀ, ਗੁਰਦਰਸ਼ਨ ਸਿੰਘ ਬਰਾੜ, ਗੁਰਜੰਟ ਸਿੰਘ ਕਰਮਗੜ੍ਹ, ਚੇਅਰਮੈਨ ਅਸੋਕ ਕੁਮਾਰ, ਗੁਰਜਿੰਦਰ ਸਿੰਘ ਪੱਪੀ, ਹਰਬਖਸੀਸ ਗੋਨੀ, ਬੀਬੀ ਪਰਮਜੀਤ ਕੌਰ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

ਪੰਜਾਬ ਦੀ ਧਰਤੀ ਨੂੰ ਹੋਰ ਜ਼ਰਖੇਜ਼ ਬਣਾਵੇਗਾ ਖੇਡ ਸੱਭਿਆਚਾਰ: ਮੀਤ ਹੇਅਰ

Next Post

ਵਿਜੀਲੈਂਸ ਨੂੰ ਖ਼ਰੀਦਣ ਗਿਆ ਵਿਜੀਲੈਂਸ ਨੇ ਹੀ ਦਬੋਚਿਆ ਸਾਬਕਾ ਮੰਤਰੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਵਿਜੀਲੈਂਸ ਨੂੰ ਖ਼ਰੀਦਣ ਗਿਆ ਵਿਜੀਲੈਂਸ ਨੇ ਹੀ ਦਬੋਚਿਆ ਸਾਬਕਾ ਮੰਤਰੀ

ਵਿਜੀਲੈਂਸ ਨੂੰ ਖ਼ਰੀਦਣ ਗਿਆ ਵਿਜੀਲੈਂਸ ਨੇ ਹੀ ਦਬੋਚਿਆ ਸਾਬਕਾ ਮੰਤਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend