Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਸ਼ਾ ਵਿਭਾਗ ਦੇ ਕੁਇਜ਼ ਮੁਕਾਬਲਿਆਂ ‘ਚ ਕੁੜੀਆਂ ਦੀ ਝੰਡੀ

Nirmal Pandori by Nirmal Pandori
10/18/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਸ਼ਾ ਵਿਭਾਗ ਦੇ  ਕੁਇਜ਼ ਮੁਕਾਬਲਿਆਂ ‘ਚ ਕੁੜੀਆਂ ਦੀ ਝੰਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਤਿੰਨੇ ਵਰਗਾਂ ਦੀਆਂ ਪਹਿਲੀਆਂ ਤਿੰਨੇ ਪੁਜੀਸ਼ਨਾਂ ‘ਤੇ ਕੁੜੀਆਂ ਦਾ ਕਬਜਾ

ਬਰਨਾਲਾ, 18 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਤਿੰਨੇ ਵਰਗਾਂ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਕੁੜੀਆਂ ਨੇ ਕਬਜਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ, ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈ.ਏ.ਐੱਸ ਦੀ ਅਗਵਾਈ ਹੇਠ ਅਤੇ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਬਾਲ ਗਿਆਨ ਕੁਇਜ਼ ਮੁਕਾਬਲਿਆਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਵਿਖੇ ਪ੍ਰਿੰਸੀਪਲ ਸੰਜੇ ਸਿੰਗਲਾ ਦੇ ਪ੍ਰਬੰਧਾਂ ਹੇਠ ਅਤੇ ਸਕੂਲ ਦੇ ਭਾਸ਼ਾ ਮੰਚ ਇੰਚਾਰਜ ਹਰਦੀਪ ਕੁਮਾਰ ਪੰਜਾਬੀ ਮਾਸਟਰ ਦੇ ਸਹਿਯੋਗ ਨਾਲ ਤਿੰਨ ਵਰਗਾਂ ਵਿੱਚ ਕਰਵਾਏ ਮੁਕਾਬਲਿਆਂ ‘ਚ ਪਹਿਲੇ ਵਰਗ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ,ਦੂਜੇ ਵਰਗ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਤੀਜੇ ਵਰਗ ਵਿੱਚ ਗਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਇੱਕ ਘੰਟੇ ਦੀ ਲਿਖਤੀ ਪ੍ਰੀਖਿਆ ਰਾਹੀਂ ਕਰਵਾਏ ਗਏ ਅਤੇ ਐਲਾਨੇ ਨਤੀਜਿਆਂ ਅਨੁਸਾਰ ਪਹਿਲੇ ਵਰਗ ਵਿੱਚੋਂ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਚਰਨਕੰਵਲ ਕੌਰ ਪਹਿਲੇ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੋਤ ਕੌਰ ਦੂਜੇ ਅਤੇ ਸਰਕਾਰੀ ਮਿਡਲ ਸਕੂਲ ਗੁੰਮਟੀ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ। ਦੂਜੇ ਵਰਗ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੂਜੇ ਜਦਕਿ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ। ਇਸੇ ਤਰਾਂ ਤੀਜੇ ਵਰਗ ਵਿੱਚੋਂ ਯੂਨੀਵਰਸਿਟੀ ਕਾਲਜ ਬਰਨਾਲਾ ਦੀ ਬੀ.ਐੱਸ.ਸੀ ਭਾਗ ਦੂਜਾ ਦੀ ਵਿਦਿਆਰਥਣ ਮੁਮਤਾਜ ਪਹਿਲੇ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੀ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਹਰਕਮਲਪ੍ਰੀਤ ਕੌਰ ਦੂਜੇ ਜਦਕਿ ਯੂਨੀਵਰਸਿਟੀ ਕਾਲਜ ਢਿੱਲਵਾਂ ਦੀ ਬੀ.ਐੱਸ.ਸੀ ਭਾਗ ਦੂਜਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ। ਪੁਜੀਸ਼ਨਾਂ ਪ੍ਰਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਸ਼ੰਸ਼ਾ ਪੱਤਰ ਦੇਣ ਦੇ ਨਾਲ-ਨਾਲ ਪਹਿਲੇ ਵਰਗ ਦੀਆਂ ਜੇਤੂ ਵਿਦਿਆਰਥਣਾਂ ਨੂੰ ਕ੍ਰਮਵਾਰ 500,300 ਅਤੇ 200 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਦੂਜੇ ਵਰਗ ਦੀਆਂ ਜੇਤੂ ਵਿਦਿਆਰਥਣਾਂ ਨੂੰ ਕ੍ਰਮਵਾਰ 600, 500 ਅਤੇ 300 ਰੁਪਏ ਦੀ ਨਕਦ ਰਾਸ਼ੀ ਨਾਲ ਸਾਨਮਾਨਿਤ ਕੀਤਾ ਗਿਆ, ਜਦਕਿ ਤੀਜੇ ਵਰਗ ਦੀਆਂ ਜੇਤੂ ਵਿਦਿਆਰਥਣਾਂ ਨੂੰ ਕ੍ਰਮਵਾਰ 1000, 750 ਤੇ 500 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਤਿੰਨੇ ਵਰਗਾਂ ਦੇ ਮੁਕਾਬਲਿਆਂ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣਗੀਆਂ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਚੰਡੀਗੜ੍ਹ ‘ਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ ਜ਼ਰੂਰੀ

Next Post

ਝਟਕਾ ’ਤੇ ਝਟਕਾ : ਰਾਜਪਾਲ ਨੇ ਦਿੱਤੇ ਪੀਏਯੂ ਦੇ ਉਪ-ਕੁਲਪਤੀ ਨੂੰ ਹਟਾਉਣ ਦੇ ਹੁਕਮ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਝਟਕਾ ’ਤੇ ਝਟਕਾ : ਰਾਜਪਾਲ ਨੇ ਦਿੱਤੇ ਪੀਏਯੂ ਦੇ ਉਪ-ਕੁਲਪਤੀ ਨੂੰ ਹਟਾਉਣ ਦੇ ਹੁਕਮ

ਝਟਕਾ ’ਤੇ ਝਟਕਾ : ਰਾਜਪਾਲ ਨੇ ਦਿੱਤੇ ਪੀਏਯੂ ਦੇ ਉਪ-ਕੁਲਪਤੀ ਨੂੰ ਹਟਾਉਣ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend