Gee 98News

ਜ਼ਿਲ੍ਹਾ ਕਚਿਹਰੀਆਂ ਬਰਨਾਲਾ ‘ਚ ਕੌਮੀ ਲੋਕ ਅਦਾਲਤ 12 ਨਵੰਬਰ ਨੂੰ

ਬਰਨਾਲਾ, 20 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਕਮਲਜੀਤ ਲਾਂਬਾ ਦੀ ਅਗਵਾਈ ਹੇਠ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ 12 ਨਵੰਬਰ ਨੂੰ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ. ਗੁਰਬੀਰ ਸਿੰਘ ਨੇ ਕਿਹਾ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾਂ ਉਨ੍ਹਾਂ ਜਾਣਕਾਰੀ ਦਿੱਤੀ ਕਿ ਸ੍ਰੀ ਕਮਲਜੀਤ ਲਾਂਬਾ ਦੀ ਅਗਵਾਈ ਹੇਠ ਜੁਡੀਸ਼ੀਅਲ ਅਫ਼ਸਰਾ, ਬਿਜਲੀ ਵਿਭਾਗ, ਬੈਂਕਾਂ, ਬੀਮਾ ਕੰਪਨੀਆਂ ਆਦਿ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

error: Content is protected !!