Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਹਮੋ-ਸਾਹਮਣੇ : ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੀ ਭਾਸ਼ਾ ਨੇ ਛੇੜੀ ਚਰਚਾ

Nirmal Pandori by Nirmal Pandori
10/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਆਹਮੋ-ਸਾਹਮਣੇ : ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੀ ਭਾਸ਼ਾ ਨੇ ਛੇੜੀ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਰਕਾਰ ਵੱਲੋਂ ਪੀਏਯੂ ਦੇ ਵੀਸੀ ਦੀ ਨਿਯੁਕਤੀ ਰੱਦ ਕਰਨ ਤੋਂ ਕੋਰੀ ਨਾਂਹ

ਬਰਨਾਲਾ, 20 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪਕੁਲਪਤੀ ਦੀ ਨਿਯੁਕਤੀ ਰੱਦ ਕਰਨ ਦੇ ਹੁਕਮਾਂ ਸੰਬੰਧੀ ਪੰਜਾਬ ਦੇ ਰਾਜਪਾਲ ਦੇ ਪੱਤਰ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਖੇ ਪੱਤਰ ਦੀ ਸ਼ਬਦਾਵਲੀ ਦੀ ਸੋਸ਼ਲ ਮੀਡੀਆ ਉੱਪਰ ਖ਼ੂਬ ਚਰਚਾ ਹੋ ਰਹੀ ਹੈ। ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਦੀ ਇਬਾਰਤ ਸੂਬੇ ਦੇ ਰਾਜਪਾਲ ਨੂੰ ਇਹ ਦੱਸ ਰਹੀ ਹੈ ਕਿ ਸੂਬੇ ਦੇ ਲੋਕ ਸਰਕਾਰ ਪ੍ਰਤੀ ਉਨਾਂ ਦੇ ਰਵੱਈਏ ਤੋਂ ਸਿਰਫ ਨਾਰਾਜ਼ ਹੀ ਨਹੀਂ ਸਗੋਂ ਗੁੱਸੇ ਵਿੱਚ ਵੀ ਹਨ। ਯੂਨੀਵਰਸਿਟੀ ਦੇ ਵੀਸੀ ਡਾ. ਸਤਬੀਰ ਸਿੰਘ ਗੋਸਲ ਦੀ ਸਖ਼ਸੀਅਤ ਬਾਰੇ ਸਤਿਕਾਰਤ ਸ਼ਬਦ ਵਰਤਦੇ ਹੋਏ ਮੁੱਖ ਮੰਤਰੀ ਨੇ ਤਰਕ ਸਹਿਤ ਆਪਣੇ ਪੱਤਰ ’ਚ ਰਾਜਪਾਲ ਨੂੰ ਜਵਾਬ ਦਿੱਤਾ ਹੈ ਕਿ ਵੀਸੀ ਦੀ ਨਿਯੁਕਤੀ ਨੂੰ ਰੱਦ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਲਿਖਿਆ ਕਿ ਹੁਣ ਤੱਕ ਜਿੰਨੇ ਵੀਸੀ ਨਿਯੁਕਤ ਹੋਏ ਹਨ ਕਿਸੇ ਵੀ ਨਿਯੁਕਤੀ ਸੰਬੰਧੀ ਰਾਜਪਾਲ ਤੋਂ ਮਨਜ਼ੂਰੀ ਨਹੀਂ ਲਈ ਗਈ। ਸ੍ਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਇਹ ਵੀ ਯਾਦ ਕਰਵਾਇਆ ਕਿ ਪੀਏਯੂ ਦੇ ਵੀਸੀ ਦੀ ਨਿਯੁਕਤੀ ’ਚ ਮੁੱਖ ਮੰਤਰੀ ਜਾਂ ਰਾਜਪਾਲ ਦੀ ਕੋਈ ਭੂਮਿਕਾ ਨਹੀਂ ਹੈ। ਉਨਾਂ ਲਿਖਿਆ ਕਿ ਪਿਛਲੇ ਕੁਝ ਮਹਿਨਿਆਂ ਤੋਂ ਸਰਕਾਰ ਦੇ ਕੰਮਾਂ ’ਚ ਜ਼ਿਆਦਾ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ ’ਚ ਸੂਬੇ ਦੇ ਰਾਜਪਾਲ ਨੂੰ ਅਸਿੱਧੇ ਤੌਰ ’ਤੇ ਧਮਕੀ ਦਿੱਤੀ ਕਿ ਜਦ ਕੋਈ ਵਿਅਕਤੀ ਲੋਕਾਂ ਦੀ ਸਰਕਾਰ ਦੇ ਕੰਮਾਂ ’ਚ ਰੁਕਾਵਟ ਪੈਦਾ ਕਰਦਾ ਹੈ ਤਾਂ ਲੋਕ ਉਸ ਨੂੰ ਬਰਦਾਸਤ ਨਹੀਂ ਕਰਦੇ। ਪੱਤਰ ਦੇ ਅਖੀਰ ’ਚ ਮੁੱਖ ਮੰਤਰੀ ਨੇ ਰਾਜਪਾਲ ਦੀ ਸਖ਼ਸੀਅਤ ਦੀ ਸ਼ਲਾਘਾ ਕਰਦੇ ਹੋਏ ਲਿਖਿਆ ਕਿ ਉਹ ਆਪਣੇ ਕੰਮਾਂ ’ਚ ਕਿਸੇ ਹੋਰ ਦੀ ਸਲਾਹ ਲੈਣਾ ਬੰਦ ਕਰ ਦੇਣ। ਮੁੱਖ ਮੰਤਰੀ ਨੇ ਸੂਬੇ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਚੁਣੀ ਹੋਈ ਸਰਕਾਰ ਨੂੰ ਕੰਮ ਕਰਨ ਦਿੱਤਾ ਜਾਵੇ। ਕਿਸੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਅਜਿਹੀ ਸਖ਼ਤ ਭਾਸ਼ਾ ਵਾਲਾ ਪੱਤਰ ਸ਼ਾਇਦ ਪਹਿਲੀ ਵਾਰ ਲਿਖਿਆ ਗਿਆ ਹੈ। ਦੇਖਣਯੋਗ ਹੋਵੇਗਾ ਕਿ ਮੁੱਖ ਮੰਤਰੀ ਦੇ ਪੱਤਰ ਤੋਂ ਬਾਅਦ ਪੰਜਾਬ ਦੇ ਰਾਜਪਾਲ ਦਾ ਵੀਸੀ ਦੀ ਨਿਯੁਕਤੀ ਸੰਬੰਧੀ ਨਜ਼ਰੀਆ ਬਦਲੇਗਾ ਜਾਂ ਨਹੀਂ। ਚਰਚਾ ਇਹ ਵੀ ਹੈ ਕਿ ਖ਼ੁਦ ਆਮ ਆਦਮੀ ਪਾਰਟੀ ਸੂਬੇ ਦੇ ਰਾਜਪਾਲ ਨਾਲ ਉਲਝਣਾ ਚਾਹੁੰਦੀ ਹੈ ਤਾਂ ਜੋ ਗੁਆਂਢੀ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਸਥਿਤੀ ਦਾ ਸਿਆਸੀ ਲਾਹਾ ਲਿਆ ਜਾ ਸਕੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪੁੱਛਗਿੱਛ ਸਮੇਂ ਵੀ ਆਮ ਆਦਮੀ ਪਾਰਟੀ ਵੱਲੋਂ ‘ਆ ਬੈਲ ਮੁਝੇ ਮਾਰ’ ਵਾਲੀ ਨੀਤੀ ਅਪਣਾਈ ਗਈ ਸੀ ਤਾਂ ਜੋ ਮਨੀਸ਼ ਸਿਸੋਦੀਆ ਦੀ ਗਿ੍ਰਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ ਅਨੁਸਾਰ ਗੁਜਰਾਤ ਯੋਜਨਾ ਬਣਾਈ ਜਾਵੇ। ਸਿਆਸੀ ਮਾਹਿਰ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਪੈਦਾ ਹੋ ਰਹੇ ਹਾਲਾਤਾਂ ਨੂੰ ਆਮ ਆਦਮੀ ਪਾਰਟੀ ਦੀ ਸਿਆਸੀ ਰਣਨੀਤੀ ਵੀ ਦੱਸ ਰਹੇ ਹਨ। ਇਹ ਸਮੇਂ ਦੀ ਬੁੱਕਲ ਵਿੱਚ ਹੈ ਕਿ ਮੁੱਖ ਮੰਤਰੀ ਦੇ ਪੱਤਰ ਦਾ ਜਵਾਬ ਰਾਜਪਾਲ ਕਿਵੇਂ ਦਿੰਦੇ ਹਨ ਪ੍ਰੰਤੂ ਇਹ ਸਪੱਸ਼ਟ ਹੈ ਕਿ ਰਾਜਪਾਲ ਪੰਜਾਬ ਸਰਕਾਰ ਪ੍ਰਤੀ ਜਿਸ ਤਰਾਂ ਦਾ ਆਪਣਾ ਨਜ਼ਰੀਆ ਬਣਾ ਚੁੱਕੇ ਹਨ ਤਾਂ ਉਹ ਮੁੱਖ ਮੰਤਰੀ ਦੇ ਪੱਤਰ ਦਾ ਜਵਾਬ ਦੇ ਸਕਦੇ ਹਨ । ਕਾਨੂੰਨੀ ਮਾਹਿਰ ਇਹ ਵੀ ਮੰਨ ਕੇ ਚੱਲ ਰਹੇ ਹਨ ਕਿ ਰਾਜਪਾਲ ਸਰਕਾਰ ਨੂੰ ਵੀਸੀ ਦੀ ਨਿਯੁਕਤੀ ਰੱਦ ਕਰਨ ਸੰਬੰਧੀ ਆਪਣੇ ਹੁਕਮਾਂ ’ਤੇ ਕਾਇਮ ਰਹਿਣਗੇ ਅਤੇ ਹੁਕਮ ਨਾ ਮੰਨੇ ਜਾਣ ਦੀ ਸੂਰਤ ਵਿੱਚ ਕਾਨੂੰਨੀ ਪ੍ਰਕਿਰਿਆ ਵੀ ਅਪਣਾ ਸਕਦੇ ਹਨ । ਕੁੱਲ ਮਿਲਾ ਕੇ ਸਰਕਾਰ ਸੂਬੇ ਦੇ ਰਾਜਪਾਲ ਨਾਲ ਟਕਰਾ ਦੀ ਸਥਿਤੀ ਵਿੱਚ ਹੈ। ਜਿਸ ਨਾਲ ਪੰਜਾਬ ਦਾ ਕਾਨੂੰਨੀ , ਪ੍ਰਸ਼ਾਸਕੀ ਤੇ ਸਿਆਸੀ ਮਾਹੌਲ ਗਰਮ ਰਹੇਗਾ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਖੇਡਾਂ ਵਤਨ ਪੰਜਾਬ ਦੀਆਂ : ਕਿੱਕ ਬਾਕਸਿੰਗ ਵਿੱਚ ਛਾਏ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ

Next Post

ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸੋ ਐਂਡ ਟੈੱਲ‘ ਮੁਕਾਬਲੇ ਸਮਾਪਤ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸੋ ਐਂਡ ਟੈੱਲ‘ ਮੁਕਾਬਲੇ ਸਮਾਪਤ

ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸੋ ਐਂਡ ਟੈੱਲ‘ ਮੁਕਾਬਲੇ ਸਮਾਪਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend