Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੇਸ਼ ਖ਼ਾਤਰ ਸ਼ਹੀਦ ਹੋਏ ਜਵਾਨਾਂ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਡਿਪਟੀ ਕਮਿਸ਼ਨਰ

Nirmal Pandori by Nirmal Pandori
10/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦੇਸ਼ ਖ਼ਾਤਰ ਸ਼ਹੀਦ ਹੋਏ ਜਵਾਨਾਂ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੁਰੱਖਿਆ, ਅਮਨ ਸਾਂਤੀ ਲਈ ਪੰਜਾਬ ਪੁਲਿਸ ਦੀਆਂ ਵੱਡੀਆਂ ਕੁਰਬਾਨੀਆਂ: ਐਸਐਸਪੀ

ਬਰਨਾਲਾ, 21 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਦੇਸ਼ ਦੀ ਖ਼ਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਕਰਕੇ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਸਮਾਗਮ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਅਤੇ ਸ਼ਾਨਾਮੱਤਾ ਹੈ, ਜਿਸ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਹਮੇਸਾ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਦ ਅਤਿਵਾਦ ਦਾ ਕਾਲਾ ਦੌਰ ਚੱਲ ਰਿਹਾ ਸੀ ਤਾਂ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੇ ਸ਼ਹਦਾਤਾਂ ਦਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਪ੍ਰਤੀ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਨੇਕ ਨੀਅਤੀ, ਪੂਰੀ ਮਿਹਨਤ , ਲਗਨ ਤੇ ਤਨਦੇਹੀ ਨਾਲ ਨਿਭਾਈਏ। ਉਨ੍ਹਾਂ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ‘ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਸ਼ਾਮਿਲ ਸਨ ਤੇ ਚੀਨੀ ਫੌਜਾਂ ਨੇ ਹਮਲਾ ਕਰ ਦਿੱਤਾ ਪਰ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਤੇ ਉਨ੍ਹਾਂ ਨੂੰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਪੂਰੇ ਭਾਰਤ ਵਿਚ ‘ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ। ਇਸ ਮੌਕੇ ਸੋਗ ਪ੍ਰੇਡ ਦੀ ਕਮਾਂਡ ਮਾਨਵਜੀਤ ਸਿੰਘ ਸਿੱਧੂ, ਪੀ.ਪੀ.ਐੱਸ. ਉਪ ਕਪਤਾਨ ਪੁਲਿਸ (ਡੀ) ਬਰਨਾਲਾ ਵੱਲੋਂ ਕੀਤੀ ਗਈ। ਇਸ ਮੌਕੇ ਸ੍ਰੀ ਕਮਲਜੀਤ ਲਾਂਬਾ ਜ਼ਿਲ਼ਾ ਤੇ ਸ਼ੈਸ਼ਨ ਜੱਜ ਬਰਨਾਲਾ, ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਜਰ ਸਿੰਘ, ਪੀ.ਪੀ.ਐੱਸ. ਕਪਤਾਨ ਪੁਲਿਸ (ਸਥਾਨਕ), ਰਮਨੀਸ਼ ਕੁਮਾਰ, ਪੀ.ਪੀ.ਐੱਸ. ਕਪਤਾਨ ਪੁਲਿਸ (ਡੀ) ਤੋਂ ਇਲਾਵਾ ਸਮੂਹ ਪੁਲਿਸ ਗਜ਼ਟਿਡ ਅਧਿਕਾਰੀ, ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਜੁਡੀਸ਼ੀਅਲ ਅਧਿਕਾਰੀ, ਸਮੂਹ ਮੁੱਖ ਅਫ਼ਸਰ ਥਾਣਾ, ਇੰਚਾਰਜ ਸੀ.ਆਈ.ਏ. ਸਟਾਫ, ਰਿਟਾਇਰਡ ਪੁਲਿਸ ਕਰਮਚਾਰੀ ਅਤੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਹੁਣ ਡਰਾਈਵਰ ’ਤੇ ਨਹੀਂ ਸਗੋਂ ਮਾਲਕ ’ਤੇ ਹੋਵੇਗਾ ਪਰਚਾ

Next Post

ਸਰਕਾਰ ਘਰ-ਘਰ ਆਟਾ ਵੰਡਣ ਦੀ ਜ਼ਿਦ ਛੱਡ ਦੇਵੇ : ਉੱਗੋਕੇ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਸਰਕਾਰ ਘਰ-ਘਰ ਆਟਾ ਵੰਡਣ ਦੀ ਜ਼ਿਦ ਛੱਡ ਦੇਵੇ : ਉੱਗੋਕੇ

ਸਰਕਾਰ ਘਰ-ਘਰ ਆਟਾ ਵੰਡਣ ਦੀ ਜ਼ਿਦ ਛੱਡ ਦੇਵੇ : ਉੱਗੋਕੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend