Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸਸਕਾਰ ਮੌਕੇ ਭਗਵੰਤ ਮਾਨ ਨਾਲ ਵਾਪਰੀ ਘਟਨਾ ਦਾ ਅੰਜਾਮ

Nirmal Pandori by Nirmal Pandori
10/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸਸਕਾਰ ਮੌਕੇ ਭਗਵੰਤ ਮਾਨ ਨਾਲ ਵਾਪਰੀ ਘਟਨਾ ਦਾ ਅੰਜਾਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-‘ਆਪ’ ਦੇ ਸਰਗਰਮ ਆਗੂ ਸਮੇਤ ਪੰਜਾਂ ਨੂੰ ਹੋਈ 1 ਸਾਲ ਦੀ ਸਜ਼ਾ

— ਭਗਵੰਤ ਮਾਨ ਦੇ ਗੰਨਮੈਨ ਵੱਲੋਂ ਦਰਜ ਕਰਵਾਇਆ ਸੀ ਮੁਕੱਦਮਾ

ਬਰਨਾਲਾ,28 ਅਕਤੂਬਰ ( ਨਿਰਮਲ ਸਿੰਘ ਪੰਡੋਰੀ ) :

Gee98 Ads

ਸਾਲ 2018 ਵਿੱਚ ਭਗਵੰਤ ਮਾਨ ਦੀ ਗੱਡੀ ਘੇਰਨ, ਨਾਅਰੇਬਾਜ਼ੀ ਕਰਨ ਅਤੇ ਉਸ ਦੇ ਗੰਨਮੈਨਾਂ ਨਾਲ ਹੱਥੋਪਾਈ, ਧੱਕਾਮੁੱਕੀ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ਾਂ ਤਹਿਤ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਪੰਜ ਵਿਅਕਤੀਆਂ ਨੂੰ ਬਰਨਾਲਾ ਅਦਾਲਤ ਨੇ ਇੱਕ ਸਾਲ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮਿਤੀ 13/08/2018 ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਕਾਕਾ ਸਿੰਘ ਦੇ ਸਸਕਾਰ ਮੌਕੇ ਮੈਂਬਰ ਪਾਰਲੀਮੈਟ ਭਗਵੰਤ ਮਾਨ ਪਿੰਡ ਪੰਡੋਰੀ ਥਾਣਾ ਮਹਿਲ ਕਲਾਂ ਪੁੱਜੇ ਸਨ । ਵਿਧਾਇਕ ਦੇ ਪਿਤਾ ਦੇ ਸਸਕਾਰ ਤੋਂ ਬਾਅਦ ਸਮਸ਼ਾਨਘਾਟ ਤੋਂ ਬਾਹਰ ਜਦ ਭਗਵੰਤ ਮਾਨ ਆਪਣੀ ਗੱਡੀ ’ਚ ਸਵਾਰ ਹੋਣ ਲੱਗੇ ਤਾਂ ਮੌਕੇ ’ਤੇ ਹਾਜ਼ਰ ਆਮ ਆਦਮੀ ਪਾਰਟੀ ਦੇ ਵਲੰਟੀਅਰ ਗਗਨ ਸਰਾਂ ਕੁਰੜ , ਨਿਰਮਲ ਸਿੰਘ ਛੀਨੀਵਾਲ ਕਲਾਂ ਸਾਬਕਾ ਸਰਪੰਚ, ਪ੍ਰਗਟ ਸਿੰਘ ਮਹਿਲ ਖੁਰਦ, ਕਰਮਜੀਤ ਸਿੰਘ ੳੁੱਪਲ ਹਰਦਾਸਪੁਰਾ ਅਤੇ ਅਮਨਦੀਪ ਸਿੰਘ ਟੱਲੇਵਾਲ ਨੇ ਭਗਵੰਤ ਮਾਨ ਨਾਲ ਕੋਈ ਗੱਲ ਕਰਨੀ ਚਾਹੀ ਤਾਂ ਉਸ ਦੇ ਗੰਨਮੈਨਾਂ ਨੇ ਰੋਕ ਦਿੱਤਾ, ਇਸ ਦੌਰਾਨ ਉਕਤ ਵਿਅਕਤੀਆਂ ਦੀ ਭਗਵੰਤ ਮਾਨ ਦੇ ਗੰਨਮੈਨਾਂ ਨਾਲ ਕਾਫੀ ਤਕਰਾਰਬਾਜ਼ੀ ਵੀ ਹੋਈ । ਘਟਨਾ ਸਮੇਂ ਮੌਕੇ ’ਤੇ ਹਾਜ਼ਰ ਲੋਕਾਂ ਨੇ ਮਾਮਲਾ ਸਾਂਤ ਕਰਵਾਇਆ ਜਿਸ ਤੋਂ ਬਾਅਦ ਭਗਵੰਤ ਮਾਨ ਆਪਣੇ ਕਾਫਲੇ ਸਮੇਤ ਚਲੇ ਗਏ। ਇਸ ਘਟਨਾ ਸੰਬੰਧੀ ਭਗਵੰਤ ਮਾਨ ਦੇ ਸੁਰੱਖਿਆ ਕਰਮੀ ਲਖਵੀਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਪਿੰਡ ਮਰਦਾਹੇੜੀ ਥਾਣਾ ਸਮਾਣਾ ਜ਼ਿਲਾ ਪਟਿਆਲਾ ਦੇ ਬਿਆਨਾਂ ’ਤੇ ਉਕਤ ਪੰਜਾਂ ਵਿਅਕਤੀਆਂ ਦੇ ਖਿਲਾਫ਼ ਥਾਣਾ ਮਹਿਲ ਕਲਾਂ ਵਿਖੇ ਮੁਕੱਦਮਾ ਨੰਬਰ 0070 ਮਿਤੀ 13/08/2018 , ਆਈਪੀਸੀ ਧਾਰਾ 353, 186,341,147,149 ਤਹਿਤ ਦਰਜ ਕੀਤਾ ਗਿਆ ਸੀ। ਇਸ ਮੁਕੱਦਮੇ ਦੀ ਸੁਣਵਾਈ ਦੌਰਾਨ ਮਾਨਯੋਗ ਜੱਜਕਪਿਲਦੇਵ ਸਿੰਗਲਾ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਉਕਤ ਪੰਜਾਂ ਵਿਅਕਤੀਆਂ ਨੂੰ ਦੋ ਧਰਾਵਾਂ ਤਹਿਤ 1-1 ਸਾਲ ਅਤੇ ਇੱਕ ਧਾਰਾ ਤਹਿਤ ਤਿੰਨ ਮਹੀਨਿਆਂ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਜੁਰਮਾਨਾ ਵੀ ਸੁਣਾਇਆ। ਮਾਨਯੋਗ ਅਦਾਲਤ ਨੇ ਉਕਤ ਵਿਅਕਤੀਆਂ ਨੂੰ ਮੌਕੇ ’ਤੇ ਜ਼ਮਾਨਤ ਦੇ ਦਿੱਤੀ । ਇਸ ਸੰਬੰਧੀ ਗੱਲਬਾਤ ਕਰਦੇ ਹੋਏ ਗਗਨ ਸਰਾਂ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਨੂੰ ਉੱਪਰਲੀ ਅਦਾਲਤ ਵਿੱਚ ਚਣੌਤੀ ਦੇਣਗੇ । ਜ਼ਿਕਰਯੋਗ ਹੈ ਕਿ ਮੁਕੱਦਮੇ ਦੀ ਸੁਣਵਾਈ ਦੌਰਾਨ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਇਸ ਕੇਸ ਸੰਬੰਧੀ ਭਗਵੰਤ ਮਾਨ ਨਾਲ ਉਕਤ ਵਿਅਕਤੀਆਂ ਦਾ ਸਮਝੌਤਾ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ ਅਤੇ ਇਸ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਖ਼ੇਮੇ ਵੱਲੋਂ ਵੀ ਸਮਝੌਤੇ ਦੀ ਕਨਸੋਆਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ ਪ੍ਰੰਤੂ ਸਮਝੌਤੇ ਦੀਆਂ ਇਹ ਗੱਲਾਂ ਸਿਰਫ਼ ਅਫ਼ਵਾਹਾਂ ਤੱਕ ਹੀ ਸੀਮਤ ਰਹੀਆਂ ਅਤੇ ਆਖ਼ਿਰ ਇਹ ਮੁਕੱਦਮਾ ਆਪਣੇ ਅੰਜਾਮ ਤੱਕ ਪੁੱਜਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਨਿਰਮਲ ਸਿੰਘ ਸਾਬਕਾ ਸਰਪੰਚ ਹੁਣ ਕਾਂਗਰਸ ਪਾਰਟੀ ਦਾ ਬਲਾਕ ਪ੍ਰਧਾਨ ਹੈ ਅਤੇ ਪ੍ਰਗਟ ਸਿੰਘ ਮੁਕੱਦਮਾ ਦਰਜ ਹੋਣ ਤੋਂ ਬਾਅਦ ਵਿਧਾਇਕ ਨਾਲ ਦੂਰੀ ਬਣਾ ਕੇ ਚੱਲ ਰਿਹਾ ਸੀ ਪ੍ਰੰਤੂ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਉਸ ਦੀ ਵਿਧਾਇਕ ਨਾ ਸੁਲਾ ਸਫ਼ਾਈ ਹੋ ਗਈ ਅਤੇ ਉਹ ਹੁਣ ਫੇਰ ‘ਆਪ’ ਦਾ ਸਰਗਰਮ ਆਗੂ ਹੈ। ਗਗਨ ਸਰਾਂ, ਕਰਮਜੀਤ ਉੱਪਲ ਅਤੇ ਅਮਨਦੀਪ ਟੱਲੇਵਾਲ ਨਿੱਜੀ ਤੌਰ ’ਤੇ ਸੁਖਪਾਲ ਸਿੰਘ ਖਹਿਰਾ ਦੇ ਹਮਾਇਤੀ ਹਨ। ਇਲਾਕੇ ਵਿੱਚ ਉਕਤ ਵਿਅਕਤੀਆਂ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਦੀ ਖ਼ੂਬ ਚਰਚਾ ਹੋ ਰਹੀ ਹੈ । ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਆਖ਼ਿਰ ਵਿਧਾਇਕ ਦੇ ਯਤਨਾਂ ਦੇ ਬਾਵਜੂਦ ਵੀ ਭਗਵੰਤ ਮਾਨ ਅਤੇ ਉਕਤ ਵਿਅਕਤੀਆਂ ਵਿਚਕਾਰ ਸਮਝੌਤਾ ਸਿਰੇ ਕਿਉਂ ਨਹੀਂ ਚੜਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਟਰਾਈਡੈਂਟ ਵੱਲੋਂ ਮੁਫ਼ਤ ਕੋਰਸਾਂ ਲਈ ਨੌਜਵਾਨਾਂ ਨੂੰ ਅਪਲਾਈ ਕਰਨ ਦਾ ਸੱਦਾ

Next Post

ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਨੇ ਵਾਤਾਵਰਨ ਪੱਖੀ ਤਕਨੀਕਾਂ ਰਾਹੀਂ ਫ਼ਸਲੀ ਝਾੜ ਤੇ ਆਮਦਨ ਵਿੱਚ ਕੀਤਾ ਵਾਧਾ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਨੇ ਵਾਤਾਵਰਨ ਪੱਖੀ ਤਕਨੀਕਾਂ ਰਾਹੀਂ ਫ਼ਸਲੀ ਝਾੜ ਤੇ ਆਮਦਨ ਵਿੱਚ ਕੀਤਾ ਵਾਧਾ

ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਨੇ ਵਾਤਾਵਰਨ ਪੱਖੀ ਤਕਨੀਕਾਂ ਰਾਹੀਂ ਫ਼ਸਲੀ ਝਾੜ ਤੇ ਆਮਦਨ ਵਿੱਚ ਕੀਤਾ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend