Gee 98News

ਗਾਂਧੀ ਆਰੀਆ ਸਕੂਲ ਦੀ ਬਾਸਕਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

ਬਰਨਾਲਾ 30 ਅਕਤੂਬਰ ( ਨਿਰਮਲ ਸਿੰਘ ਪੰਡੋਰੀ )-

ਸਥਾਨਕ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਸ਼ਾਨਾਮਤੀ ਪ੍ਰਾਪਤੀਆਂ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ । ਖੇਡਾਂ ਦੇ ਖੇਤਰ ਵਿੱਚ ਸਕੂਲ ਦੇ ਵਿਦਿਆਰਥੀਆਂ ਦੀ ਤਾਜ਼ਾ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ੍ਰੀ ਰਾਜਮਹਿੰਦਰ ਨੇ ਦੱਸਿਆ ਕਿ ਅੰਡਰ-19 ਵਰਗ ਬਾਸਕਟਬਾਲ ਦੇ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲੇ ‘ਚ ਆਰੀਆ ਸਕੂਲ ਦੀ ਟੀਮ ਨੇ ਢਿੱਲਵਾਂ ਸਕੂਲ ਦੀ ਟੀਮ ਨੂੰ 65/41 ਦੇ ਫ਼ਰਕ ਨਾਲ ਹਰਾ ਕੇ ਜ਼ਿਲ੍ਹਾ ਚੈਂਪੀਅਨ ਦਾ ਦਰਜਾ ਪ੍ਰਾਪਤ ਕੀਤਾ । ਉਨ੍ਹਾਂ ਬੱਚਿਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਕੋਚ ਬਲਵਿੰਦਰ ਸਿੰਘ ਅਤੇ ਚਰਨਜੀਤ ਸ਼ਰਮਾ ਦੇ ਸਿਰ ਬੰਨ੍ਹਦੇ ਹੋਏ ਕਿਹਾ ਕਿ ਬੱਚਿਆਂ ਦੀ ਮਿਹਨਤ ਦਾ ਫਲ ਉਨ੍ਹਾਂ ਨੂੰ ਜਿੱਤ ਦੇ ਰੂਪ ਵਿਚ ਪ੍ਰਾਪਤ ਹੋਇਆ ਹੈ । ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਰਤ ਭੂਸ਼ਨ ਮੈਨਨ, ਉਪ ਪ੍ਰਧਾਨ ਡਾ ਸੂਰੀਆ ਕਾਂਤ ਸ਼ੋਰੀ, ਸੰਜੀਵ ਸ਼ੋਰੀ, ਮੈਨੇਜਰ ਕੇਵਲ ਜਿੰਦਲ, ਸਕੱਤਰ ਭਰਤ ਮੋਦੀ ਨੇ ਸਕੂਲ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

ਬਾਕਸ ਆਈਟਮ-

Gee98 Ads

ਜ਼ਿਕਰਯੋਗ ਹੈ ਕਿ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਿਛਲੇ ਦੋ ਤਿੰਨ ਸਾਲਾਂ ਤੋਂ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਪ੍ਰਾਪਤੀਆਂ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ । ਪ੍ਰਿੰਸੀਪਲ ਸ੍ਰੀ ਰਾਜਮਹਿੰਦਰ ਅਤੇ ਸਕੂਲ ਦੇ ਸਮਰਪਿਤ ਸਟਾਫ ਦੀ ਅਗਵਾਈ ਹੇਠ ਕੋਰੋਨਾ ਕਾਲ ਸਮੇਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਮਾਸਕ ਬਣਾ ਕੇ ਵੰਡੇ ਗਏ ਅਤੇ ਪਲਾਸਟਿਕ ਵਿਰੋਧੀ ਮੁਹਿੰਮ ਤਹਿਤ ਕੱਪੜੇ ਦੇ ਥੈਲੇ ਬਣਾ ਕੇ ਵੰਡੇ ਅਤੇ ਲੋਕਾਂ ਨੂੰ ਪਲਾਸਟਿਕ ਦੇ ਨੁਕਸਾਨ ਪ੍ਰਤੀ ਸੁਚੇਤ ਕੀਤਾ । ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਅੰਦਰ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਕੱਢੀਆਂ ਵੱਡੀਆਂ ਰੈਲੀਆਂ ਵੀ ਚਰਚਾ ਵਿੱਚ ਹਨ । ਖੇਡਾਂ ਦੇ ਖੇਤਰ ਦੀ ਜੇਕਰ ਗੱਲ ਕਰੀਏ ਤਾਂ ਬਾਸਕਟਬਾਲ,ਰੈਸਲਿੰਗ,ਕ੍ਰਿਕਟ ਅਤੇ ਅਥਲੈਟਿਕਸ ਵਿਚ ਸਕੂਲ ਦੇ ਵਿਦਿਆਰਥੀ ਪੰਜਾਬ ਪੱਧਰ ‘ਤੇ ਮੱਲਾਂ ਮਾਰ ਰਹੇ ਹਨ ।

error: Content is protected !!