ਚੰਡੀਗੜ, 31 ਅਕਤੂਬਰ (ਜੀ98 ਨਿਊੁਜ਼ ਸਰਵਿਸ) :-
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਕੱਲ 1 ਨਵੰਬਰ ਤੋਂ ਬਦਲ ਜਾਵੇਗਾ। ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਸੰਬੰਧੀ ਪੱਤਰ ਜਾਰੀ ਕੀਤਾ ਹੈ। ਜਿਸ ਅਨੁਸਾਰ ਸੂਬੇ ਦੇ ਸਰਕਾਰੀ , ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਮੌਸਮ ਬਦਲਣ ਕਰਕੇ ਬਦਲ ਜਾਵੇਗਾ। 1 ਨਵੰਬਰ ਤੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤੱਕ ਖੁੱਲਣਗੇ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 9 ਵਜੇ ਤੋਂ 3.20 ਤੱਕ ਖੁੱਲਣਗੇ।