Gee 98News

ਆਜ਼ਾਦੀ ਦਾ ਮਹਾਂਉਤਸਵ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੈਦਲ ਮਾਰਚ

ਬਰਨਾਲਾ, 31 ਅਕਤੂਬਰ (ਨਿਰਮਲ ਸਿੰਘ ਪੰਡੋਰੀ ) :

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਜੀ ਦੀਆਂ ਹਦਾਇਤਾਂ ਅਤੇ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਇੱਕ ਪੈਦਲ ਮਾਰਚ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਬਰਨਾਲਾ ਤੋਂ ਕੀਤਾ ਗਿਆ ਜਿਸ ਵਿੱਚ ਸਮੂਹ ਜੁਡੀਸ਼ੀਅਲ ਅਫਸਰ, ਪੈਨਲ ਵਕੀਲ, ਸਟਾਫ ਮੈਬਰ, ਸਕੂਲ ਵਿਦਿਆਰਥੀ, ਪੈਰਾ- ਲੀਗਲ ਵਲੰਟੀਅਰਾਂ ਆਦਿ ਨੇ ਸ਼ਮੂਲੀਅਤ ਕੀਤੀ । ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਨੂੰਨੀ ਜਾਗਰੂਕਤਾ ਅਤੇ ਯੋਗ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਦੇ ਮੰਤਵ ਨੂੰ ਪੂਰਾ ਕਰਨ ਲਈ ਨਾਲਸਾ ਵਲੋਂ ਪੈਨ ਇੰਡੀਆ ਕੈਂਪੇਨ ਦਾ ਆਯੋਜਨ ਕੀਤਾ ਗਿਆ। ਜਿਸ ਅਧੀਨ ਮਿਤੀ 31 ਅਕਤੂਬਰ ਤੋਂ ਲੈ ਕੇ 13.11.2022 ਤੱਕ ਜਿਲਾ ਬਰਨਾਲਾ ਦੇ ਸਮੂਹ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾਣੇ ਹਨ ਅਤੇ ਪੈਨਲ ਵਕੀਲਾਂ, ਪੈਰਾ -ਲੀਗਲ ਵਲੰਟੀਅਰਾਂ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ, ਕੌਮੀ ਲੋਕ ਅਦਾਲਤ ਦੇ ਫਾਇਦੇ, ਟੋਲ ਫਰੀ ਨੰਬਰ 1968 ਆਦਿ ਬਾਰੇ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਡੋਰ-ਟੂ-ਡੋਰ ਕੈਂਪੇਨ ਕਰਵਾਇਆ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਉਪਰੋਕਤ ਸਕੀਮਾਂ ਦੀ ਜਾਣਕਾਰੀ ਤੋਂ ਵਾਂਝਾ ਨਾ ਰਹਿ ਜਾਵੇ। ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਜੇਲ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਦਿੱਤਾ ਜਾਣਾ ਹੈ । ਇਸ ਤੋਂ ਇਲਾਵਾ ਉਹਨਾਂ ਦੀ ਜ਼ਮਾਨਤ, ਉਹਨਾਂ ਦੇ ਕੇਸਾਂ ਦੀ ਅੱਪ-ਟੂ-ਡੇਟ ਜਾਣਕਾਰੀ ਆਦਿ ਦੇਣ ਲਈ ਵੱਖ-ਵੱਖ ਟੀਮਾਂ ਮਿਤੀ 31.10.2022 ਤੋਂ 11.11.2022 ਜੇਲ ਵਿਜਿਟ ਕਰਨਗੀਆਂ ਅਤੇ ਹਰੇਕ ਬੰਦੀ ਨੂੰ ਮਿਲਣਗੀਆਂ। ਉਹਨਾਂ ਦੱਸਿਆ ਕਿ ਮਿਤੀ 12 ਨਵੰਬਰ ਨੂੰ ਜਿਲਾ ਕਚਿਹਰੀਆਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪ੍ਰੀ-ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ ।

error: Content is protected !!