Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਧਮਕੀ ਨਾਲ ਹਿੱਲ ਗਈ ਸਰਕਾਰ

Nirmal Pandori by Nirmal Pandori
11/01/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਧਮਕੀ ਨਾਲ ਹਿੱਲ ਗਈ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੁੱਖ ਮੰਤਰੀ ਨੇ ਦਿੱਤੀਆਂ ਸਫਾਈਆਂ, ਉੱਚ ਪੁਲਿਸ ਅਧਿਕਾਰੀ ਪਹੁੰਚੇ ਘਰ

ਬਰਨਾਲਾ, 01 ਨਵੰਬਰ (ਨਿਰਮਲ ਸਿੰਘ ਪੰਡੋਰੀ ) :

ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ਼ ਨਾਲ ਮਿਲਣ ਦੀ ਸੂਰਤ ਵਿੱਚ ਦੇਸ਼ ਛੱਡ ਜਾਣ ਦੀ ਧਮਕੀ ਨਾਲ ਸਰਕਾਰ ਹਿੱਲ ਗਈ ਹੈ। ਸੂਬੇ ਦੇ ਮੁੱਖ ਮੰਤਰੀ ਨੂੰ ਬਕਾਇਦਾ ਸਿੱਧੂ ਮੂਸੇਵਾਲਾ ਦੇ ਪਿਤਾ ਤੇ ਮਾਤਾ ਵੱਲੋਂ ਕੀਤੀਆਂ ਗੱਲਾਂ ਦਾ ਜਵਾਬ ਪੱਤਰਕਾਰਾਂ ਸਾਹਮਣੇ ਸਫਾਈ ਦੇ ਰੂਪ ਵਿੱਚ ਦੇਣਾ ਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਸੰਗੀਨ ਵਾਰਦਾਤ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਪਰਿਵਾਰ ਦੀ ਧਮਕੀ ਦਾ ਸਰਕਾਰ ਅਤੇ ਪੰਜਾਬ ਪੁਲਿਸ ’ਤੇ ਅਜਿਹਾ ਅਸਰ ਹੋਇਆ ਕਿ ਪੁਲਿਸ ਦੇ ਆਈਜੀ ਜਸਕਰਨ ਸਿੰਘ, ਸਿੱਧੂ ਮੂਸੇਵਾਲੇ ਦੇ ਘਰ ਉਸ ਦੇ ਮਾਤਾ ਪਿਤਾ ਨੂੰ ਮਿਲਣ ਗਏ ਅਤੇ ਕਰੀਬ 6 ਘੰਟੇ ਉਸ ਦੇ ਘਰ ਪਿਤਾ ਬਲਕੌਰ ਸਿੰਘ ਦੀ ਜਾਂਚ ਸੰਬੰਧੀ ਤਸੱਲੀ ਕਰਵਾਉਂਦੇ ਰਹੇ। ਅਸਲ ਵਿੱਚ ਬਲਕੌਰ ਸਿੰਘ ਨੂੰ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਤੱਕ ਪੁੱਜਣ ਲਈ ਪੁਲਿਸ ਵੱਲੋਂ ਕੋਈ ਤਸੱਲੀਬਖ਼ਸ ਚਾਰਾਜੋਈ ਨਾ ਕੀਤੇ ਜਾਣ ’ਤੇ ਇਤਰਾਜ਼ ਹੈ ਅਤੇ ਉਹ ਇਸ ਮਾਮਲੇ ਸੰਬੰਧੀ ਅਕਸਰ ਖੁੱਲ ਕੇ ਬੋਲਦੇ ਵੀ ਰਹਿੰਦੇ ਹਨ। ਬਲਕੌਰ ਸਿੰਘ ਨੂੰ ਗੈਂਗਸਟਰ ਲਾਰੈਸ ਬਿਸ਼ਨੋਈ ਨੂੰ ਵੀਆਈਪੀ ਟਰੀਟਮੈਂਟ ਦੇਣ ਦੀਆਂ ਖ਼ਬਰਾਂ ਵੀ ਪ੍ਰੇਸ਼ਾਨ ਕਰਦੀਆ ਹਨ।

Gee98 Ads

ਸਿੱਧੂ ਮੂਸੇਵਾਲੇ ਦੇ ਪਰਿਵਾਰ ਵੱਲੋਂ ਦਿੱਤੀ ਧਮਕੀ ਦਾ ਇੱਕ ਕਾਰਨ ਇਹ ਵੀ ਹੈ ਕਿ ਅਜੇ ਤੱਕ ਸਰਕਾਰ ਨੇ ਮਾਨਸਾ ਜ਼ਿਲੇ ਦੇ ਐਸਐਸਪੀ ਦੀ ਬਦਲੀ ਕਰਨ ਬਾਰੇ ਤੱਕ ਨਹੀਂ ਸੋਚਿਆ। ਇਹ ਵੱਡਾ ਸਵਾਲ ਹੈ ਕਿ ਜਿਹੜੇ ਪੁਲਿਸ ਮੁਖੀ ਦਾ ਸੀਆਈਏ ਇੰਚਾਰਜ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਾ ਰਿਹਾ ਹੋਵੇ ਅਤੇ ਇਸ ਬਾਰੇ ਜ਼ਿਲਾ ਪੁਲਿਸ ਮੁਖੀ ਨੂੰ ਭਿਣਕ ਤੱਕ ਵੀ ਨਾ ਲੱਗ ਰਹੀ ਹੋਵੇ ਤਾਂ ਫਿਰ ਇਹ ਕਿਵੇਂ ਮੰਨਿਆ ਜਾ ਸਕਦਾ ਹੈ ਕਿ ਜ਼ਿਲਾ ਪੁਲਿਸ ਮੁਖੀ ਮੂਸੇਵਾਲਾ ਕਤਲ ਕਾਂਡ ਦੀ ਸਾਰੀ ਕਾਰਵਾਈ ਨਾਲ ਨੇੜੇ ਤੋਂ ਜੁੜਿਆ ਹੋਇਆ ਹੈ। ਜਿਸ ਪੁਲਿਸ ਅਫ਼ਸਰ ਦੇ ਜ਼ਿਲੇ ਵਿੱਚ ਕਈ ਮਹੀਨੇ ਤੱਕ ਏ-ਸ਼੍ਰੇਣੀ ਦੇ ਗੈਂਗਸਟਰ ਸਿੱਧੂ ਮੂਸੇਵਾਲੇ ਦੀ ਰੇਕੀ ਕਰਦੇ ਰਹੇ ਹੋਣ ਅਤੇ ਪੁਲਿਸ ਨੂੰ ਉਨਾ ਦੀਆਂ ਗਤੀਵਿਧੀਆਂ ਦੀ ਭਿਣਕ ਨਾ ਲੱਗੀ ਹੋਵੇ ਤਾਂ ਜ਼ਿਲਾ ਪੁਲਿਸ ਮੁਖੀ ਦੀ ਪਕੜ ਦਾ ਬਾਖ਼ੂਬੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਇਹ ਚਰਚਾ ਅਕਸਰ ਹੁੰਦੀ ਰਹਿੰਦੀ ਹੈ ਕਿ ਮਾਨਸਾ ਦੇ ਜ਼ਿਲਾ ਪੁਲਿਸ ਮੁਖੀ ਦੀ ਪ੍ਰਸ਼ਾਸਨਿਕ ਕਮਜ਼ੋਰੀ ਵੱਲ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਸਰਕਾਰ ਦਾ ਧਿਆਨ ਕਿਉਂ ਨਹੀਂ ਜਾ ਰਿਹਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਸ ਗੱਲ ਦੀ ਵੀ ਨਾਰਾਜ਼ਗੀ ਹੈ ਕਿ ਪੁਲਿਸ ਸਿੱਧੂ ਦੇ ਕਤਲ ਨੂੰ ਗੈਂਗਵਾਰ ਦਾ ਰੂਪ ਦੇਣਾ ਚਾਹੁੰਦੀ ਹੈ। ਪਰਿਵਾਰ ਦੇ ਹੱਕ ’ਚ ਖੁੱਲ ਕੇ ਖੜਨ ਵਾਲੀ ਗਾਇਕਾ ਅਫਸਾਨਾ ਖਾਨ ਦੀ ਪੁੱਛਗਿੱਛ ਨੇ ਵੀ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਪ੍ਰੇਸ਼ਾਨ ਕੀਤਾ ਹੈ, ਜਿਸ ਦੀ ਚਰਚਾ ਪਰਿਵਾਰ ਸਟੇਜਾਂ ਉੱਪਰ ਕਰਦਾ ਰਹਿੰਦਾ ਹੈ। ਅਸਲ ਵਿੱਚ ਮੁਲਕ ਛੱਡਣ ਦੀ ਧਮਕੀ ਮੂਸੇਵਾਲਾ ਦੇ ਪਿਤਾ ਦੀ ਜ਼ੁਬਾਨ ਵਿੱਚੋਂ ਨਿਕਲੀ ਕੋਈ ਆਮ ਜਿਹੀ ਗੱਲ ਨਹੀਂ ਹੈ। ਇਸੇ ਲਈ ਮੁੱਖ ਮੰਤਰੀ ਤੱਕ ਨੂੰ ਆਪ ਸਫਾਈਆਂ ਦੇਣੀਆਂ ਪੈ ਰਹੀਆਂ ਹਨ ਅਤੇ ਆਈਜੀ ਰੈਂਕ ਦਾ ਅਧਿਕਾਰੀ ਪਰਿਵਾਰ ’ਚ ਘੰਟਿਆਂਬੱਧੀ ਬੈਠਾ ਰਹਿੰਦਾ ਹੈ। ਫਿਰ ਵੀ ਕੁਝ ਵੱਡੇ ਸਵਾਲ ਸਰਕਾਰ ਅਤੇ ਪੁਲਿਸ ਸਾਹਮਣੇ ਖੜੇ ਹਨ ਜਿਹੜੇ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਅਕਸਰ ਉਠਾਏ ਜਾਂਦੇ ਹਨ, ਜਿਨਾਂ ਦਾ ਜਵਾਬ ਦੇਣ ਤੋਂ ਚੁੱਪ ਵੱਟੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਜਬਰ-ਜਨਾਹ ਦੀਆਂ ਪੀੜ੍ਹਤਾਂ ਦਾ ਹੁਣ ਟੂੁ-ਫਿੰਗਰ ਟੈਸਟ ਨਹੀਂ ਹੋਵੇਗਾ : ਸੁਪਰੀਮ ਕੋਰਟ

Next Post

ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਆਪਕ ਪੱਧਰ ‘ਤੇ ਜਾਗਰੂਕ ਕਰਨ ਉੱਤੇ ਜ਼ੋਰ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਆਪਕ ਪੱਧਰ ‘ਤੇ ਜਾਗਰੂਕ ਕਰਨ ਉੱਤੇ ਜ਼ੋਰ

ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਆਪਕ ਪੱਧਰ ‘ਤੇ ਜਾਗਰੂਕ ਕਰਨ ਉੱਤੇ ਜ਼ੋਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend