Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੂਰੀ ਦੇ ਕਾਤਲ ਦੇ ਕਿਤਾਬਚੇ ਨੇ ਪੁਲਿਸ ਦੀ ਚਿੰਤਾ ਵਧਾਈ, ਗੱਡੀ ’ਚੋ ਹੋਰ ਆਗੂਆਂ ਦੀਆਂ ਤਸਵੀਰਾਂ ਵੀ ਮਿਲੀਆਂ

Nirmal Pandori by Nirmal Pandori
11/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੂਰੀ ਦੇ ਕਾਤਲ ਦੇ ਕਿਤਾਬਚੇ ਨੇ ਪੁਲਿਸ ਦੀ ਚਿੰਤਾ ਵਧਾਈ, ਗੱਡੀ ’ਚੋ ਹੋਰ ਆਗੂਆਂ ਦੀਆਂ ਤਸਵੀਰਾਂ ਵੀ ਮਿਲੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,05 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਨੇ ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਸਵਾਲਾਂ ਦੇ ਘੇਰੇ ’ਚ ਲਿਆਂਦਾ ਹੈ। ਉੱਚ ਸੁਰੱਖਿਆ ਪ੍ਰਾਪਤ ਘੇਰੇ ਵਿੱਚ ਰਹਿਣ ਵਾਲੇ ਕਿਸੇ ਆਗੂ ਦੀ ਹੱਤਿਆ ਨੇ ਪੁਲਿਸ ਪ੍ਰਬੰਧਾਂ ਉੱਪਰ ਵੀ ਸਵਾਲ ਖੜੇ ਕੀਤੇ ਹਨ। ਸੁਧੀਰ ਸੂਰੀ ਹਮੇਸ਼ਾ ਵਿਵਾਦਗ੍ਰਸਤ ਆਗੂ ਰਿਹਾ ਹੈ ਜੋ ਸਿੱਖ ਧਰਮ ਦੇ ਖਿਲਾਫ਼ ਜਾਂ ਕੁਝ ਸਿੱਖ ਆਗੂਆਂ ਦੇ ਖਿਲਾਫ਼ ਭੜਕਾਊ ਬਿਆਨ ਦਿੰਦਾ ਰਿਹਾ ਹੈ ਇਸੇ ਕਰਕੇ ਸੂਰੀ ਕੱਟੜ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਸੀ। ਵਿਦੇਸ਼ ਬੈਠੇ ਖਾਲਿਸਤਾਨੀ ਪੱਖੀ ਲਖਵੀਰ ਸਿੰਘ ਲੰਡਾ ਨੇ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਹੈ ਭਾਵੇਂ ਕਿ ਪੁਲਿਸ ਨੇ ਲੰਡਾ ਦੀ ਇਸ ਪੋਸਟ ਦੀ ਤਸਦੀਕ ਨਹੀਂ ਕੀਤੀ ਪੰ੍ਰਤੂ ਲੰਘ ਚੁੱਕੇ ਸਮੇਂ ਵਿੱਚ ਵਿਦੇਸ਼ ਬੈਠੇ ਖਾਲਿਸਤਾਨੀ ਪੱਖੀਆਂ ਤੋਂ ਸੂਰੀ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ। ਸੂਰੀ ਨੂੰ ਕਤਲ ਕਰਨ ਵਾਲੇ ਨੌਜਵਾਨ ਸੰਦੀਪ ਸਿੰਘ ਦੀ ਗੱਡੀ ’ਚੋਂ ਮਿਲਿਆ ਇੱਕ ਕਿਤਾਬਚਾ ਵੀ ਇਹ ਸਪੱਸ਼ਟ ਕਰ ਦਿੰਦਾ ਹੈ ਕਿ ਸੂਰੀ ਦਾ ਕਤਲ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹੈ। ਜਿਸ ਦਾ ਕਾਰਨ ਉਸ ਵੱਲੋਂ ਸਿੱਖ ਕੌਮ ਦੇ ਖਿਲਾਫ਼ ਦਿੱਤੇ ਜਾਂਦੇ ਬਿਆਨ ਮੰਨੇ ਜਾ ਰਹੇ ਹਨ। ਹਮਲਾਵਰ ਸੰਦੀਪ ਸਿੰਘ ਦੀ ਗੱਡੀ ’ਚੋਂ ਮਿਲੇ ਕਿਤਾਬਚੇ ਨੇ ਪੁਲਿਸ ਦੇ ਰੌਂਗਟੇ ਖੜੇ ਕਰ ਦਿੱਤੇ ਹਨ, ਇਸ ਕਿਤਾਬਚੇ ਵਿੱਚ ਡੇਰਾ ਸਿਰਸਾ ਮੁਖੀ, ਮਨਜਿੰਦਰ ਸਿੰਘ ਬਿੱਟਾ ਸਮੇਤ ਕੁਝ ਹੋਰ ਆਗੂਆਂ ਦੀ ਤਸਵੀਰਾਂ ਹਨ ਅਤੇ ਕੁਝ ਤਸਵੀਰਾਂ ਉੱਪਰ ਕਰਾਸ ਦੇ ਨਿਸ਼ਾਨ ਵੀ ਲੱਗੇ ਹੋਏ ਹਨ। ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਤਣਾਅਪੂਰਨ ਹੋਣ ਦੇ ਆਸਾਰ ਹਨ। ਦੂਜੇ ਪਾਸੇ ਸੂਰੀ ਦੇ ਪਰਿਵਾਰ ਨੇ ਆਪਣੇ ਵੱਲੋਂ ਰੱਖੀਆਂ ਚਾਰ ਮੰਗਾਂ ਪੂਰੀਆਂ ਹੋਣ ਤੱਕ ਹੀ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਹੈ। ਸੂਰੀ ਦੇ ਪਰਿਵਾਰ ਨੇ ਸੂਰੀ ਨੂੰ ਸ਼ਹੀਦ ਦਾ ਦਰਜਾ, ਸੀਬੀਆਈ ਜਾਂਚ ,ਏਸੀਪੀ ਨੌਂਰਥ ਅਤੇ ਦੋ ਐਐਚਓਜ਼ ਨੂੰ ਸਸਪੈਂਡ ਕਰਨ ਦੀ ਮੰਗ ਰੱਖੀ ਹੈ। ਸੂਰੀ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੁਰੰਤ ਸ੍ਰੀ ਅੰਮਿ੍ਰਤਸਰ ਪੁੱਜੇ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲਿਸ ਇਸ ਕਤਲ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਸੰਬੰਧੀ ਪੂਰੀ ਸੁਚੇਤ ਹੈ। ਡੀਜੀਪੀ ਪੰਜਾਬ ਨੇ ਸੂਬੇ ਦੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਚ ਪੁੱਜਿਆ 525106 ਮੀਟਿ੍ਕ ਟਨ ਝੋਨਾ : ਡਿਪਟੀ ਕਮਿਸ਼ਨਰ

Next Post

ਸੂਰੀ ਕਤਲ ਕਾਂਡ : ਡੀਜੀਪੀ ਨੇ ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਸੂਰੀ ਕਤਲ ਕਾਂਡ : ਡੀਜੀਪੀ ਨੇ ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਸੂਰੀ ਕਤਲ ਕਾਂਡ : ਡੀਜੀਪੀ ਨੇ ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend