Skip to main content

Gee 98News

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

ਚੰਡੀਗੜ, 05 ਨਵੰਬਰ (ਜੀ98 ਨਿਊਜ਼ ਸਰਵਿਸ) :

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ ਜਿੱਥੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਪ੍ਰਧਾਨ ਮੰਤਰੀ ਦੀ ਬਿਆਸ ਡੇਰੇ ਦੀ ਇਸ ਫੇਰੀ ਨੂੰ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਤੋਂ ਇਲਾਵਾ ਹਿਮਾਚਲ ਵਿੱਚ ਵੀ ਡੇਰਾ ਬਿਆਸ ਦੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਨ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਸੀ ।

error: Content is protected !!