Gee 98News

ਡੀਸੀ, ਐੱਸਐੱਸਪੀ ਨੇ ਕੀਤਾ ਮੰਡੀਆਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਬਰਨਾਲਾ, 05 ਨਵੰਬਰ (ਸੋਨੀ ਧਨੌਲਾ) :

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ, ਐੱਸਐੱਸਪੀ ਸ੍ਰੀ ਸੰਦੀਪ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਮਵੀਰ ਸਿੰਘ ਅਤੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਗੋਪਾਲ ਸਿੰਘ ਨੇ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ। ਪਿੰਡ ਬਡਬਰ ਦੀ ਦਾਣਾ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਕਈ ਤਰੀਕੇ ਦੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿਨਾਂ ਦਾ ਯੋਗ ਇਸਤੇਮਾਲ ਕਰਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸੇ ਤਰਾਂ ਧਨੌਲਾ ਦੀ ਮੰਡੀ ਵਿਖੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਤੋਂ ਸੰਧ ਲੈਣ। ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲਾ ਬਰਨਾਲਾ ਵਿੱਚ ਕੁਲ 567606 ਮੀਟਿ੍ਕ ਟਨ ਝੋਨਾ ਮੰਡੀਆਂ ਚ ਪੁੱਜ ਚੁੱਕਾ ਹੈ ਜਿਸ ਵਿੱਚੋਂ 508959 ਮੀਟਿ੍ਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਮੰਡੀਆਂ ਵਿਚੋਂ 407946 ਮੀਟਿ੍ਰਕ ਟਨ ਝੋਨਾ ਚੁੱਕਿਆ ਜਾ ਚੁੱਕਾ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਰੂ 938.55 ਕਰੋੜ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਮੌਕੇ ਜ਼ਿਲਾ ਖੇਤੀਬਾੜੀ ਅਫ਼ਸਰ ਸ੍ਰੀ ਵਰਿੰਦਰ ਕੁਮਾਰ, ਜ਼ਿਲਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਚਾਹਲ ਵੀ ਹਾਜ਼ਰ ਸਨ।

error: Content is protected !!