Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਵਾਲੇ ਬਾਬੇ ਨੇ ਵੀ ਦਿੱਤੀ ਬੀਬੀ ਨੂੰ ਹਮਾਇਤ

Nirmal Pandori by Nirmal Pandori
11/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਵਾਲੇ ਬਾਬੇ ਨੇ ਵੀ ਦਿੱਤੀ ਬੀਬੀ ਨੂੰ ਹਮਾਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੰਤ ਘੁੰਨਸ ਦੀ ਬਾਦਲਾਂ ਖਿਲਾਫ਼ ਬਗਾਵਤ

ਬਰਨਾਲਾ, 08 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਕੱਲ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਨੇ ਬਾਦਲ ਪਰਿਵਾਰ ਦੇ ਸਿਆਸੀ ਬੇੜੇ ’ਚੋਂ ਛਾਲ ਮਾਰ ਦਿੱਤੀ ਹੈ ਪ੍ਰੰਤੂ ਉਨ੍ਹਾਂ ਦਾਅਵਾ ਕੀਤਾ ਕਿ ਉਹ ਅਕਾਲੀ ਸੀ,ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ ਕਿਉਂਕਿ ਅਕਾਲੀ ਦਲ ਕਿਸੇ ਇੱਕ ਪਰਿਵਾਰ ਦਾ ਨਹੀਂ ਹੈ। ਆਪਣੀ ਸਥਾਨਕ ਰਿਹਾਇਸ਼ ’ਤੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਸੰਤ ਘੁੰਨਸ ਨੇ ਬੀਬੀ ਜੰਗੀਰ ਕੌਰ ਵੱਲੋਂ ਲਏ ਸਟੈਂਡ ਦੀ ਡੱਟ ਕੇ ਹਮਾਇਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਢਾਂਚੇ ਵਿੱਚ ਤਬਦੀਲੀ ਦੀ ਪ੍ਰੋੜਤਾ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਤੋਂ ਲੈ ਕੇ ਉਨਾਂ ਦੀ ਆਤਮਾ ’ਤੇ ਇੱਕ ਅਜਿਹਾ ਬੋਝ ਸੀ, ਜਿਸ ਨੂੰ ਨਾਲ ਲੈ ਕੇ ਉਹ ਹੋਰ ਲੰਮਾ ਸਮਾਂ ਉਨ੍ਹਾਂ ਲੋਕਾਂ ਨਾਲ ਨਹੀਂ ਚੱਲ ਸਕਦੇ ਜੋ ਇਨਾਂ ਘਟਨਾਵਾਂ ਲਈ ਕਿਸੇ ਨਾ ਕਿਸੇ ਢੰਗ ਨਾਲ ਜ਼ਿੰਮੇਵਾਰ ਹਨ। ਸੰਤ ਘੁੰਨਸ ਨੇ ਕਿਹਾ ਕਿ ਇਹ ਬੇਹੱਦ ਦੁਖ਼ਦਾਇਕ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਨਾ ਤਾਂ ਹੁਣ ਤੱਕ ਪਾਰਟੀ ਪ੍ਰਧਾਨ ਅਤੇ ਨਾ ਕਿਸੇ ਕਮੇਟੀ ਪ੍ਰਧਾਨ ਨੇ ਮੁਆਫੀ ਮੰਗੀ ਹੈ ਪ੍ਰੰਤੂ ਉਹ ਸਮੁੱਚੇ ਪੰਥ ਤੋਂ ਹੱਥ ਜੋੜ ਕੇ ਮੁਆਫੀ ਮੰਗਦੇ ਹਨ। ਸੰਤ ਘੁੰਨਸ ਨੇ ਆਪਣੇ ਆਪ ਨੂੰ ਵੀ ਬੇਅਦਬੀ ਘਟਨਾਵਾਂ ਲਈ ਅਤੇ ਉਸ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਲਈ ਦੋਸ਼ੀ ਮੰਨਦੇ ਹੋਏ ਕਿਹਾ ਕਿ ਉਹ ਛੇਤੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਸਮਾਂ ਲੈ ਕੇ ਮੁਆਫੀ ਮੰਗਣ ਲਈ ਜਾਣਗੇ ਅਤੇ ਉਨ੍ਹਾਂ ਨੂੰ ਜੋ ਵੀ ਸਜ਼ਾ ਲੱਗੇਗੀ ਉਹ ਭੁਗਤਣਗੇ। ਸੰਤ ਘੁੰਨਸ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਸੁਣਕੇ ਫ਼ੈਸਲਾ ਕਰਨ ਕਿਉਂਕਿ ਇਹ ਉਚਿਤ ਸਮਾਂ ਹੈ ਕਿ ਜਿਹੜੀ ਫੁੰਕਾਰ ਬੀਬੀ ਜੰਗੀਰ ਕੌਰ ਨੇ ਮਾਰੀ ਹੈ ਉਸ ਦੀ ਰੌਸ਼ਨੀ ਵਿੱਚ ਅੱਗੇ ਵਧਿਆ ਜਾਵੇ। ਸੰਤ ਘੁੰਨਸ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਨੁਸ਼ਾਸਨੀ ਕਾਰਵਾਈ ਦਾ ਕੋਈ ਡਰ ਨਹੀਂ ਹੈ, ਉਹ ਸਾਰੀਆਂ ਸਿਆਸੀ ਵਲਗਣਾਂ ਤੋਂ ਆਜ਼ਾਦ ਹੋ ਕੇ ਬੀਬੀ ਦੀ ਡੱਟ ਕੇ ਮੱਦਦ ਕਰਨਗੇ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਵਿੱਚ ਅਜਿਹੇ ਹਾਲਾਤ ਬਣ ਚੁੱਕੇ ਹਨ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕਿਸੇ ਨੂੰ ਬੋਲਣ ਹੀ ਨਹੀਂ ਦਿੱਤਾ ਜਾ ਰਿਹਾ। ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਡੱਟ ਕੇ ਬੋਲਣ ਵਾਲੇ ਮੈਂਬਰ ਸ਼੍ਰੋਮਣੀ ਕਮੇਟੀ ਬਲਦੇਵ ਸਿੰਘ ਚੁੂੰਘਾ ਵੀ ਸੰਤ ਘੁੰਨਸ ਦੇ ਨਾਲ ਸਨ । ਜਿਨ੍ਹਾਂ ਨੇ ਸੰਤ ਘੁੰਨਸ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਦਾਅਵਾ ਕੀਤਾ ਕਿ 9 ਨਵੰਬਰ ਨੂੰ ਹੋਣ ਜਾ ਰਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਬਾਦਲਾਂ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਹਰਾ ਕੇ ਸੁਖਬੀਰ ਸਿੰਘ ਬਾਦਲ ਦਾ ਤਖ਼ਤਾ ਪਲਟਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਿ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਗੈਂਗਰੇਪ : ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਮੁਲਕ ਵਿੱਚ ਕਾਨੂੰਨੀ ਭੁਚਾਲ

Next Post

ਮੌਸਮ : 9,10 ਨਵੰਬਰ ਨੂੰ ਪੈ ਸਕਦਾ ਹੈ ਭਾਰੀ ਮੀਂਹ, ਮੌਸਮ ਵਿਭਾਗ ਦੀ ਰਿਪੋਰਟ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਮੌਸਮ : 9,10 ਨਵੰਬਰ ਨੂੰ ਪੈ ਸਕਦਾ ਹੈ ਭਾਰੀ ਮੀਂਹ, ਮੌਸਮ ਵਿਭਾਗ ਦੀ ਰਿਪੋਰਟ

ਮੌਸਮ : 9,10 ਨਵੰਬਰ ਨੂੰ ਪੈ ਸਕਦਾ ਹੈ ਭਾਰੀ ਮੀਂਹ, ਮੌਸਮ ਵਿਭਾਗ ਦੀ ਰਿਪੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend